![post](https://aakshnews.com/storage_path/whatsapp image 2024-02-08 at 11-1707392653.jpg)
ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇ : ਮੋਹਿੰਦਰ ਭਗਤ
- by Jasbeer Singh
- February 6, 2025
![post-img]( https://aakshnews.com/storage_path/2-1738823999.jpg)
ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇ : ਮੋਹਿੰਦਰ ਭਗਤ ਰੱਖਿਆ ਸੇਵਾਵਾਂ ਭਲਾਈ ਮੰਤਰੀ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਚੰਡੀਗੜ੍ਹ, 6 ਫਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ । ਇਸ ਮੰਤਵ ਦੀ ਪੂਰਤੀ ਲਈ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਅਤੇ ਪੈਸਕੋ ਦੇ ਅਧਿਕਾਰੀਆ ਨਾਲ ਬੁੱਧਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਵਿਖੇ ਮੀਟਿੰਗ ਦੀ ਪ੍ਰਧਾਨਗੀ ਕੀਤੀ । ਮੀਟਿੰਗ ਦੌਰਾਨ ਮੰਤਰੀ ਮੋਹਿੰਦਰ ਭਗਤ ਨੇ ਇਹਨਾਂ ਦੋਵੇਂ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ ਅਤੇ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਆਸਰਿਤਾਂ ਲਈ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਨੂੰ ਪ੍ਰਭਾਸ਼ਾਲੀ ਢੰਗ ਲਾਗੂ ਕਰਨ ਲਈ ਨਿਰਦੇਸ਼ ਦਿੱਤੇ । ਮੰਤਰੀ ਨੇ ਵਿਭਾਗ ਅਧੀਨ ਆਉਂਦੇ ਸੈਨਿਕ ਰੈਸਟ ਹਾਊਸਾਂ ਦੀ ਵੀ ਰਿਪੋਰਟ ਲਈ ਅਤੇ ਉਹਨਾਂ ਨੂੰ ਹੋਰ ਬਿਹਤਰ ਬਣਾਉਣ ਲਈ ਲੋੜੀਂਦੇ ਉਪਰਾਲੇ ਕਰਨ ਦੇ ਨਿਰਦੇਸ਼ ਦਿੱਤੇ । ਇਸ ਤੋਂ ਇਲਾਵਾ ਚਾਲੂ ਵਿੱਤੀ ਸਾਲ ਦੋਰਾਨ ਸਰਕਾਰ ਵੱਲੋਂ ਅਲਾਟ ਕੀਤੇ ਗਏ ਬਜਟ ਅਤੇ ਅਗਲੇ ਵਿੱਤੀ ਸਾਲ 2025-26 ਦੇ ਬਜ਼ਟ ਬਾਰੇ ਵੀ ਚਰਚਾ ਕੀਤੀ ਗਈ ਤਾਂ ਜੋ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਲਈ ਲੋੜੀਂਦਾ ਬਜਟ ਉਪਲੱਬਧ ਕਰਵਾਇਆ ਜਾ ਸਕੇ । ਮੰਤਰੀ ਮੋਹਿੰਦਰ ਭਗਤ ਨੇ ਕਿਹਾ ਸਰਕਾਰ ਦਾ ਮੁੱਖ ਟੀਚਾ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਮੰਤਰੀ ਨੇ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਜਿਲ੍ਹਾ ਪੱਧਰ ਤੇ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਕੀਤੀ ਜਾਵੇ ਤਾਂ ਜੋ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਹੱਲ ਸਮਾਂ-ਬੱਧ ਤਰੀਕੇ ਨਾਲ ਕੀਤਾ ਜਾ ਸਕੇ । ਉਨ੍ਹਾਂ ਅਧਿਕਾਰੀਆਂ ਨੂੰ ਹੁਕਮ ਕੀਤੇ ਕਿ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਵੱਲੋਂ ਕੀਤੀਆਂ ਜਾਣ ਵਾਲੀਆਂ ਮੀਟਿੰਗਾਂ ਦੀਆਂ ਰਿਪੋਰਟਾਂ ਸਰਕਾਰ ਨੂੰ ਭੇਜੀਆਂ ਜਾਣ । ਮੰਤਰੀ ਨੇ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਆਸ਼ਰਿਤਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਾਉਣ ਦੇ ਮੰਤਵ ਲਈ ਰੋਜ਼ਗਾਰ ਉੱਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਨਾਲ ਤਾਲਮੇਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ । ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਵਿਭਾਗ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆ ਦੀਆ ਖਾਲੀ ਅਸਾਮੀਆਂ ਨੂੰ ਵੀ ਭਰਨ ਲਈ ਯੋਗ ਉਪਰਾਲੇ ਕੀਤੇ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹਿਆਂ ਵਿੱਚ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਪਰਿਵਾਰਾਂ ਨਾਲ ਜ਼ਮੀਨੀ ਪੱਧਰ ਤੇ ਤਾਲਮੇਲ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਉਹ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਦੀ ਜਾਣਕਾਰੀ ਪ੍ਰਾਪਤ ਕਰ ਸਕਣ ਅਤੇ ਵੱਧ ਤੋਂ ਵੱਧ ਸਰਕਾਰੀ ਸਕੀਮਾਂ ਦਾ ਲਾਭ ਲੈ ਸਕਣ । ਇਸ ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਰੱਖਿਆ ਸੇਵਾਵਾਂ ਭਲਾਈ ਸ੍ਰੀ ਜੈ.ਐਮ.ਬਾਲਾਮੁਰੂਗਨ, ਮੈਨੇਜਿੰਗ ਡਾਇਰੈਕਟਰ ਪੈਸਕੋ ਮੇਜਰ ਜਰਨਲ ਹਰਮਨਦੀਪ ਸਿੰਘ ਅਤੇ ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਬ੍ਰਿਗੇ. ਭੁਪਿੰਦਰ ਸਿੰਘ ਢਿੱਲੋਂ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.