
ਪੰਜਾਬ ਦੀਆਂ ਸਮੂਹ ਪੱਲੇਦਾਰ ਯੂਨੀਅਨਾਂ ਦੀ ਹੋਈ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਪੰਜਾਬ ਭਵਨ ਵਿਖੇ ਮੀਟਿੰਗ
- by Jasbeer Singh
- March 29, 2025

ਪੰਜਾਬ ਦੀਆਂ ਸਮੂਹ ਪੱਲੇਦਾਰ ਯੂਨੀਅਨਾਂ ਦੀ ਹੋਈ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਪੰਜਾਬ ਭਵਨ ਵਿਖੇ ਮੀਟਿੰਗ ਚੰਡੀਗੜ੍ਹ : ਪੰਜਾਬ ਦੀਆਂ ਸਮੂਹ ਪੱਲੇਦਾਰ ਯੂਨੀਅਨਾਂ ਜਿਸ ਵਿੱਚ ਪੰਜਾਬ ਪ੍ਰਦੇਸ਼ ਪੱਲੇਦਾਰ ਮਜਦੂਰ ਯੂਨੀਅਨ (ਇੰਟਕ) ਰਜਿ: ਨੰ: 37 ਦਾ ਸੂਬਾ ਪ੍ਰਧਾਨ ਸਿੰਦਰ ਪਾਲ ਬਰਨਾਲਾ, ਪੰਜਾਬ ਪ੍ਰਦੇਸ਼ ਗੱਲਾ ਮਜਦੂਰ ਯੂਨੀਅਨ ਹਰਦੇਵ ਸਿੰਘ ਗੋਲਡੀ ਅੰਮ੍ਰਿਤਸਰ, ਪੰਜਾਬ ਪੱਲੇਦਾਰ ਯੂਨੀਅਨ (ਏਟਕ) ਰਜਿ: 28 ਅਵਤਾਰ ਸਿੰਘ ਸਦੌੜ, ਫੂਡ ਹੈਂਡਲਿੰਗ ਵਰਕਰ ਯੂਨੀਅਨ ਰਜਿ: ਪੀ.ਬੀ.38/233/802615 ਦਾ ਕੇਵਲ ਸਿੰਘ ਮੋਗਾ, ਫੂਡ ਐਂਡ ਅਲਾਇਡ ਯੂਨੀਅਨ ਲਾਇਸੈਂਸ ਨੰ: ਪੀ.ਬੀ.36/227/222689ਐਮ ਹਰਮੇਸ਼ ਸਿੰਘ ਸਲੋਤਾ, ਵਲੋਂ ਮੀਟਿੰਗ ਕੀਤੀ ਗਈ ਜਿਸ ਵਿੱਚ ਪਿਛਲੇ ਸਾਲ 12 ਮਾਰਚ 2024 ਨੂੰ ਪੰਜਾਬ ਸਰਕਾਰ ਦੀ ਸਬ ਕਮੇਟੀ ਜਿਸ ਦੇ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ, ਮੰਤਰੀ ਅਮਨ ਅਰੋੜਾ, ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਪੰਜਾਬ ਭਵਨ ਵਿਖੇ ਮੀਟਿੰਗ ਹੋਈ । ਮੀਟਿੰਗ ਵਿੱਚ ਪੱਲੇਦਾਰ ਮਜਦੂਰ ਯੂਨੀਅਨਾਂ ਨੂੰ ਵਿਸ਼ਵਾਸ਼ ਦਿਵਾਇਆ ਗਿਆ ਕਿ ਹੁਣ ਲੋਕ ਸਭਾ ਚੋਣਾ ਹੋਣ ਕਰਕੇ ਅਸੀਂ ਚੋਣ ਜਾਬਤੇ ਮੁਤਾਬਿਕ ਤੁਹਾਨੂੰ ਬਣਦੇ ਲਾਭ ਬਾਰੇ ਕੋਈ ਫੈਸਲਾ ਨਹੀਂ ਲੈ ਸਕਦੇ, ਤੁਹਾਡਾ 2025—26 ਵਿੱਚ ਕਣਕ ਦੇ ਸੀਜਨ ਤੋਂ ਪਹਿਲਾਂ ਪਹਿਲਾਂ ਮਸਲਾ ਹੱਲ ਕਰ ਦਿੱਤਾ ਜਾਵੇਗਾ । ਪਰੰਤੂ ਪੰਜਾਬ ਦੇ ਚੇਅਰਮੈਨ ਮੋਹਨ ਸਿੰਘ ਮੰਜੋਲੀ ਨੇ ਕਿਹਾ ਕਿ ਕਣਕ ਦਾ ਸੀਜਨ ਲਗਭਗ ਤਿਆਰ ਹੋ ਚੁੱਕਾ ਹੈ ਪਰੰਤੂ ਪੰਜਾਬ ਸਰਕਾਰ ਵੱਲੋਂ ਪੱਲੇਦਾਰ ਮਜਦੂਰਾਂ ਨਾਲ ਕੀਤੇ ਵਾਅਦੇ ਮੁਤਾਬਿਕ ਕੋਈ ਮੰਗ ਨਹੀਂ ਮੰਨੀ ਗਈ । ਨਾ ਹੀ ਕੋਈ ਪੱਲੇਦਾਰ ਮਜਦੂਰਾਂ ਨਾਲ ਪੰਜਾਬ ਸਰਕਾਰ ਵੱਲੋਂ ਮੀਟਿੰਗ ਕੀਤੀ ਗਈ ਹੈ ਜੇਕਰ ਜਦਲੀ ਤੋਂ ਜਲਦੀ ਸਾਡੀਆਂ ਮੁੱਖ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਅਸੀਂ ਕਣਕ ਦੇ ਸੀਜਨ ਵਿੱਚ ਕੋਈ ਵੱਡਾ ਫੈਸਲਾ ਲੈਣ ਲਈ ਮਜਬੂਰ ਹੋਵਾਗੇ ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ ।