
ਹਰਿਆਣਾ ਕੈਬਨਿਟ ਦੇ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ; ਜਾਣੋ ਕਿਸ ਮੰਤਰੀ ਕੋਲ ਆਇਆ ਕਿਹੜਾ ਵਿਭਾਗ
- by Jasbeer Singh
- October 21, 2024

ਹਰਿਆਣਾ ਕੈਬਨਿਟ ਦੇ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ; ਜਾਣੋ ਕਿਸ ਮੰਤਰੀ ਕੋਲ ਆਇਆ ਕਿਹੜਾ ਵਿਭਾਗ ਚੰਡੀਗੜ੍ਹ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਨਵੀਂ ਬਣੀ ਹਰਿਆਣਾ ਸਰਕਾਰ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਆਪਣੇ ਕੋਲ ਗ੍ਰਹਿ, ਵਿੱਤ, ਆਬਕਾਰੀ ਅਤੇ ਕਰ ਵਿਭਾਗ ਸਮੇਤ ਮੁੱਖ ਵਿਭਾਗ ਰੱਖੇ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਟਾਊਨ ਐਂਡ ਕੰਟਰੀ ਪਲਾਨਿੰਗ ਅਤੇ ਅਰਬਨ ਅਸਟੇਟ, ਸੂਚਨਾ, ਲੋਕ ਸੰਪਰਕ, ਭਾਸ਼ਾ ਅਤੇ ਸੱਭਿਆਚਾਰ, ਨਿਆਂ ਪ੍ਰਸ਼ਾਸਨ, ਆਮ ਪ੍ਰਸ਼ਾਸਨ, ਅਪਰਾਧਿਕ ਜਾਂਚ (ਸੀ.ਆਈ.ਡੀ.), ਅਮਲਾ ਅਤੇ ਸਿਖਲਾਈ ਅਤੇ ਕਾਨੂੰਨ ਅਤੇ ਵਿਧਾਨਕ ਵਿਭਾਗ ਵੀ ਆਪਣੇ ਕੋਲ ਰੱਖੇ। ਇਸ ਤੋਂ ਇਲਾਵਾ ਸੱਤ ਵਾਰ ਦੇ ਵਿਧਾਇਕ ਅਤੇ ਕੈਬਨਿਟ ਵਿੱਚ ਸਭ ਤੋਂ ਸੀਨੀਅਰ ਵਿਧਾਇਕ ਰਹੇ ਅਨਿਲ ਵਿਜ ਨੂੰ ਊਰਜਾ, ਟਰਾਂਸਪੋਰਟ ਅਤੇ ਲੇਬਰ ਵਿਭਾਗ ਦਿੱਤੇ ਗਏ ਹਨ। ਉਹ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਅਧੀਨ ਗ੍ਰਹਿ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸਨ।ਪਹਿਲੀ ਵਾਰ ਦੀ ਮਹਿਲਾ ਵਿਧਾਇਕ ਸ਼ਰੂਤੀ ਚੌਧਰੀ ਨੂੰ ਮਹਿਲਾ ਅਤੇ ਬਾਲ ਵਿਕਾਸ ਅਤੇ ਸਿੰਚਾਈ ਅਤੇ ਜਲ ਸਰੋਤ ਅਲਾਟ ਕੀਤੇ ਗਏ ਹਨ, ਜਦੋਂ ਕਿ ਮੰਤਰੀ ਆਰਤੀ ਸਿੰਘ ਰਾਓ ਨੂੰ ਸਿਹਤ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਅਤੇ ਆਯੂਸ਼ ਵਿਭਾਗ ਦਿੱਤੇ ਗਏ ਹਨ। ਰਾਓ ਨਰਬੀਰ ਸਿੰਘ ਨੂੰ ਉਦਯੋਗ ਅਤੇ ਵਣਜ, ਵਾਤਾਵਰਣ, ਜੰਗਲਾਤ ਅਤੇ ਜੰਗਲੀ ਜੀਵ ਵਿਭਾਗ, ਜਦਕਿ ਮਹੀਪਾਲ ਢਾਂਡਾ ਨੂੰ ਸਕੂਲ ਅਤੇ ਉਚੇਰੀ ਸਿੱਖਿਆ ਵਿਭਾਗਾਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.