July 6, 2024 01:55:36
post

Jasbeer Singh

(Chief Editor)

Latest update

Kisan Andolan: ਨਵਦੀਪ ਜਲਬੇੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਿਸਾਨਾਂ ਦੀ ਹਰਿਆਣਾ ਪੁਲਿਸ ਨੂੰ ਚਿਤਾਵਨੀ, ਨਾ ਪਹਿਲਾਂ ਝੁ

post-img

Navdeep Jalbera arrest: ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ਤੇ 31 ਮਾਰਚ ਨੂੰ ਹਰਿਆਣਾ ਦੇ ਅੰਬਾਲਾ ਚ ਨੌਜਵਾਨ ਕਿਸਾਨ ਸ਼ੁਭਕਰਨ ਦੀ ਸ਼ਰਧਾਂਜਲੀ ਸਭਾ ਹੋ ਰਹੀ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਅੰਬਾਲਾ ਪੁਲਿਸ ਨੇ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਨੂੰ ਮੋਹਾਲੀ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਸੀ। ਅੰਬਾਲਾ ਸੀਆਈਏ ਨੇ ਪੇਸ਼ੀ ਤੋਂ ਪਹਿਲਾਂ ਸਿਵਲ ਹਸਪਤਾਲ ਵਿੱਚ ਉਸ ਦਾ ਮੈਡੀਕਲ ਕਰਵਾਇਆ। ਇਸ ਤੋਂ ਬਾਅਦ ਭਾਰੀ ਪੁਲਿਸ ਫੋਰਸ ਦੀ ਮੌਜੂਦਗੀ ਚ ਨਵਦੀਪ ਨੂੰ ਅਦਾਲਤ ਚ ਪੇਸ਼ ਕੀਤਾ ਗਿਆ। ਅਦਾਲਤ ਨੇ ਨਵਦੀਪ ਨੂੰ 2 ਦਿਨ ਦੇ ਰਿਮਾਂਡ ਤੇ ਸੀ.ਆਈ.ਏ.-1 ਦੇ ਹਵਾਲੇ ਕਰ ਦਿੱਤਾ ਹੈ। ਦੂਜੇ ਪਾਸੇ ਕਿਸਾਨ ਆਗੂ ਤੇਜਵੀਰ ਸਿੰਘ ਨੇ ਕਿਹਾ ਕਿ ਹਰਿਆਣਾ ਪੁਲਿਸ ਕਿਸਾਨ ਆਗੂਆਂ ਦੇ ਘਰਾਂ ’ਤੇ ਛਾਪੇ ਮਾਰ ਰਹੀ ਹੈ। 50 ਕਿਸਾਨ ਆਗੂਆਂ ਦੇ ਘਰਾਂ ਦੇ ਬਾਹਰ ਨੋਟਿਸ ਚਿਪਕਾਏ ਗਏ ਹਨ। ਹਰਿਆਣਾ ਪੁਲਿਸ ਨੇ ਬੀਕੇਯੂ ਸ਼ਹੀਦ ਭਗਤ ਸਿੰਘ ਦੇ ਨੌਜਵਾਨ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਅਤੇ ਪਿੰਡ ਸ਼ਾਹਪੁਰ ਦੇ ਰਹਿਣ ਵਾਲੇ ਗੁਰਕੀਰਤ ਸਿੰਘ ਨੂੰ ਪੰਜਾਬ ਸਰਹੱਦ ਤੇ ਮੁਹਾਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਘਿਨਾਉਣੀਆਂ ਹਰਕਤਾਂ ਕੀਤੀਆਂ ਹਨ। ਨਵਦੀਪ ਸਿੰਘ ਜਲਬੇੜਾ ਦੀ ਗ੍ਰਿਫ਼ਤਾਰੀ ’ਤੇ ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਸਬੰਧੀ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਗ੍ਰਿਫ਼ਤਾਰ ਨੌਜਵਾਨ ਕਿਸਾਨਾਂ ਨੂੰ ਜਲਦੀ ਰਿਹਾਅ ਨਾ ਕੀਤਾ ਗਿਆ ਤਾਂ ਕਿਸਾਨ ਰੇਲਾਂ ਅਤੇ ਸੜਕਾਂ ਨੂੰ ਪੂਰੀ ਤਰ੍ਹਾਂ ਜਾਮ ਕਰ ਦੇਣਗੇ। ਕਿਸਾਨਾਂ ਨੇ ਕਦੇ ਵੀ ਸਰਕਾਰ ਅੱਗੇ ਝੁਕਿਆ ਨਹੀਂ ਅਤੇ ਨਾ ਹੀ ਕਦੇ ਝੁਕੇਗਾ। ਪੁਲਿਸ ਸੂਤਰਾਂ ਅਨੁਸਾਰ ਨਵਦੀਪ ਜਲਬੇੜਾ ਖ਼ਿਲਾਫ਼ 13 ਫਰਵਰੀ ਨੂੰ ਆਈਪੀਸੀ ਦੀ ਧਾਰਾ 307 ਅਤੇ 379-ਬੀ ਅਤੇ ਹੋਰ ਧਾਰਾਵਾਂ ਤਹਿਤ ਐਫਆਈਆਰ ਨੰਬਰ 40 ਦਰਜ ਕੀਤੀ ਗਈ ਸੀ। ਜਿਸ ਵਿੱਚ ਇਹ ਗ੍ਰਿਫਤਾਰੀ ਹੋਈ। ਨਵਦੀਪ ਸਿੰਘ ਜਲਬੇੜਾ ਕਿਸਾਨ ਆਗੂ ਜੈ ਸਿੰਘ ਦਾ ਪੁੱਤਰ ਹੈ, ਜੋ ਪਹਿਲਾਂ ਕਿਸਾਨ ਅੰਦੋਲਨ ਵਿੱਚ ਵਾਟਰ ਕੈਨਨ ਬੁਆਏ ਵਜੋਂ ਮਸ਼ਹੂਰ ਹੋਇਆ ਸੀ। ਐਡਵੋਕੇਟ ਰੋਹਿਤ ਜੈਨ ਨੇ ਦੱਸਿਆ ਕਿ ਪੁਲਿਸ ਨੇ ਅੰਬਾਲਾ ਸਦਰ ਥਾਣੇ ਚ ਐੱਫ.ਆਈ.ਆਰ 40 ਤਹਿਤ ਨਵਦੀਪ ਸਿੰਘ ਜਲਬੇੜਾ ਸਮੇਤ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਕੁਝ ਲੁਕਾ ਰਹੀ ਹੈ ਕਿਉਂਕਿ ਇਹ ਐਫਆਈਆਰ ਵੀ ਆਨਲਾਈਨ ਦਰਜ ਨਹੀਂ ਕੀਤੀ ਗਈ ਸੀ। ਸੀ.ਆਈ.ਏ.-1 ਨੇ ਅਦਾਲਤ ਤੋਂ 4 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਹੈ।

Related Post