post

Jasbeer Singh

(Chief Editor)

Punjab

ਅੰਮ੍ਰਿਤਪਾਲ ਸਿੰਘ ਦੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਬਣੀ ਨਵੀਂ ਸਿਆਸੀ ਪਾਰਟੀ

post-img

ਅੰਮ੍ਰਿਤਪਾਲ ਸਿੰਘ ਦੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਬਣੀ ਨਵੀਂ ਸਿਆਸੀ ਪਾਰਟੀ ਮੁਕਤਸਰ : ਭਾਰਤ ਦੇਸ਼ ਦੇ ਸੂਬੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅਤੇ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੀ ਨਵੀਂ ਸਿਆਸੀ ਪਾਰਟੀ ਦਾ ਨਾਮ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਐਲਾਨ ਕਰ ਦਿੱਤਾ ਗਿਆ ਹੈ । ਉਕਤ ਐਲਾਨ ਮੁਕਤਸਰ ਸਾਹਿਬ ਵਿੱਚ ਮਾਘੀ ਮੇਲੇ ਵਿੱਚ ਇਕ ਪ੍ਰੋਗਰਾਮ ਮੌਕੇ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਪਾਰਟੀ ਦੇ ਪ੍ਰਧਾਨ ਅੰਮ੍ਰਿਤਪਾਲ ਹੋਣਗੇ।ਇਥੇ ਹੀ ਬਸ ਨਹੀਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਬਣਾਈ ਗਈ ਨਵੀਂ ਪਾਰਟੀ ਨੂੰ ਚਲਾਉਣ ਲਈ ਇੱਕ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ । ਦੱਸਣਯੋਗ ਹੈ ਕਿ ਪਾਰਟੀ ਬਣਾਉਣ ਦੇ ਐਲਾਨ ਕੀਤੇ ਜਾਣ ਨੂੰ ਲੈ ਕੇ ਕੁੱਝ ਦਿਨ ਪਹਿਲਾਂ ਪੁਲਸ ਵਲੋਂ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਵੀ ਨਜ਼ਰਬੰਦ ਕਰ ਲਿਆ ਗਿਆ ਸੀ ਪਰ ਉਨ੍ਹਾਂ ਅੰਦਰ ਬੈਠਿਆਂ ਹੀ ਹੋਕ ਦਿੱਤਾ ਸੀ ਕਿ ਇਨਸਾਫ ਦੀ ਆਵਾਜ਼ ਦੱਬਣੀ ਨਹੀਂ ਚਾਹੀਦੀ ਹੈ ਤੇ ਸਭਨਾਂ ਨੇ ਪਹੁੰਚ ਕੇ ਏਕੇ ਦਾ ਸਬੂਤ ਦੇਣਾ ਹੈ ਤੇ ਅੱਜ ਇਸ ਸਭ ਦੇ ਚਲਦਿਆਂ ਅੰਮ੍ਰਿਤਪਾਲ ਸਿੰਘ ਦੀ ਨਵੀ਼ ਸਿਆਸੀ ਪਾਰਟੀ ਦਾ ਐਲਾਨ ਹੋ ਹੀ ਗਿਆ ।

Related Post