 
                                             ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ 'ਚੋਂ ਹੀ ਭਰੇਗਾ ਨਾਮਜ਼ਦਗੀ ਕਾਗਜ਼, ਹਾਈ ਕੋਰਟ ਨੇ ਰਿਹਾਈ ਵਾਲੀ ਅਰਜ਼ੀ ਕੀਤੀ ਖਾਰਜ
- by Aaksh News
- May 10, 2024
 
                              ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਦੱਸਿਆ ਕਿ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਜੇਲ੍ਹ 'ਚ ਹੀ ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਦੀ ਸਾਰੀ ਪ੍ਰਕਿਰਿਆ ਪੂਰੀ ਕਰਨਗੇ। ਸੋਮਵਾਰ ਨੂੰ ਅੰਮ੍ਰਿਤਪਾਲ ਸਿੰਘ ਵੱਲੋਂ ਨਾਮਜ਼ਦਗੀ ਕਾਗਜ਼ ਭਰਨ ਦਾ ਕੰਮ ਪੂਰਾ ਹੋ ਜਾਵੇਗਾ। ਇਸ ਤੋਂ ਇਹ ਸਪੱਸ਼ਟ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਤੋਂ ਹੀ ਨਾਮਜ਼ਦਗੀ ਪੱਤਰ ਦਾਖਲ ਕਰਨੇ ਪੈਣਗੇ। ਇਸ ਲਈ ਉਸ ਨੂੰ 7 ਦਿਨਾਂ ਦੀ ਪੈਰੋਲ ਨਹੀਂ ਦਿੱਤੀ ਜਾਵੇਗੀ। ਪੰਜਾਬ ਸਰਕਾਰ (Punjab Government) ਤੇ ਚੋਣ ਕਮਿਸ਼ਨ (Election Commission) ਨੇ ਕੱਟੜਪੰਥੀ ਸਿੱਖ ਅੰਮ੍ਰਿਤਪਾਲ ਸਿੰਘ (Amritpal Singh) ਨੂੰ ਲੋਕ ਸਭਾ ਚੋਣਾਂ (Lok Sabha Election 2024) 'ਚ ਨਾਮਜ਼ਦਗੀ ਦਾਖ਼ਲ ਕਰਨ ਲਈ ਸਾਰੀਆਂ ਸਹੂਲਤਾਂ ਮੁਹੱਈਆ ਕਰਵਾ ਦਿੱਤੀਆਂ ਹਨ। ਪੰਜਾਬ ਸਰਕਾਰ ਦੇ ਇਸ ਜਵਾਬ ’ਤੇ ਹਾਈ ਕੋਰਟ (Punjab and Haryana High Court) ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਦੱਸਿਆ ਕਿ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਜੇਲ੍ਹ 'ਚ ਹੀ ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਦੀ ਸਾਰੀ ਪ੍ਰਕਿਰਿਆ ਪੂਰੀ ਕਰਨਗੇ। ਸੋਮਵਾਰ ਨੂੰ ਅੰਮ੍ਰਿਤਪਾਲ ਸਿੰਘ ਵੱਲੋਂ ਨਾਮਜ਼ਦਗੀ ਕਾਗਜ਼ ਭਰਨ ਦਾ ਕੰਮ ਪੂਰਾ ਹੋ ਜਾਵੇਗਾ। ਇਸ ਤੋਂ ਇਹ ਸਪੱਸ਼ਟ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਤੋਂ ਹੀ ਨਾਮਜ਼ਦਗੀ ਪੱਤਰ ਦਾਖਲ ਕਰਨੇ ਪੈਣਗੇ। ਇਸ ਲਈ ਉਸ ਨੂੰ 7 ਦਿਨਾਂ ਦੀ ਪੈਰੋਲ ਨਹੀਂ ਦਿੱਤੀ ਜਾਵੇਗੀ। ਆਪਣੀ ਪਟੀਸ਼ਨ 'ਚ ਅੰਮ੍ਰਿਤਪਾਲ ਨੇ ਖਡੂਰ ਸਾਹਿਬ ਸੰਸਦੀ ਸੀਟ ਤੋਂ ਲੋਕ ਸਭਾ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਸੱਤ ਦਿਨਾਂ ਦਾ ਸਮਾਂ ਮੰਗਿਆ ਸੀ। ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਨੂੰ ਪਿਛਲੇ ਸਾਲ 23 ਅਪ੍ਰੈਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਕੌਮੀ ਸੁਰੱਖਿਆ ਐਕਟ (NAS), 1980 ਤਹਿਤ ਹਿਰਾਸਤ 'ਚ ਲਿਆ ਗਿਆ ਸੀ। ਇਸ ਸਾਲ 13 ਮਾਰਚ ਨੂੰ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਵੱਲੋਂ ਐਨਐਸਏ ਐਕਟ ਤਹਿਤ ਇੱਕ ਹੋਰ ਹਿਰਾਸਤੀ ਹੁਕਮ ਪਾਸ ਕੀਤਾ ਗਿਆ ਸੀ।

 
                                     
                                                    
                                                    
                                                    
                                                    
                                                    
                                                    
                                                    
                                                    
                                                    
                                                    
                                           
                                           
                                           
                                          
 
                      
                      
                      
                      
                     