
ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ 197120 ਵੋਟਾਂ ਨਾਲ ਜਿੱਤੇ, ਜ਼ੀਰਾ ਦੂਜੇ ਤੇ ਭੁੱਲਰ ਤੀਜੇ ਨੰਬਰ 'ਤੇ
- by Aaksh News
- June 5, 2024

ਕਾਂਗਰਸ ਨੇ ਕੁਲਬੀਰ ਸਿੰਘ ਜ਼ੀਰਾ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ। ਇੱਥੇ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਵਿਚਾਲੇ ਚੰਗਾ ਮੁਕਾਬਲਾ ਦੇਖਣ ਨੂੰ ਮਿਲੇਗਾ। ਖਾਸ ਗੱਲ ਇਹ ਹੈ ਕਿ ਇਸ ਵਾਰ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਵੀ ਇਸ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਿਹਾ ਹੈ। ਇਸ ਸਮੇਂ ਉਹ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਖਡੂਰ ਸਾਹਿਬ ਲੋਕ ਸਭਾ ਸੀਟ (Sri Khadoor Sahib Seat Result 2024) ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਜੇਤੂ ਰਹੇ ਹਨ। ਅੰਮ੍ਰਿਤਪਾਲ ਨੇ ਖਡੂਰ ਸਾਹਿਬ ਸੀਟ 'ਤੇ 404430 ਵੋਟਾਂ ਨਾਲ ਆਪਣਾ ਨਾਂ ਦਰਜ ਕਰਵਾਇਆ। ਅੰਮ੍ਰਿਤਪਾਲ 197120 ਵੋਟਾਂ ਨਾਲ ਜੇਤੂ ਬਣਿਆ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ (AAP Punjab) ਨੇ ਇਸ ਸੀਟ ਤੋਂ ਤੋਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੂੰ ਉਮੀਦਵਾਰ ਬਣਾਇਆ ਜਦਕਿ ਅਕਾਲੀ ਦਲ ਨੇ ਸੀਨੀਅਰ ਆਗੂ ਵਿਰਸਾ ਵਲਟੋਹਾ 'ਤੇ ਦਾਅ ਖੇਡਿਆ। ਭਾਜਪਾ ਨੇ ਇਸ ਸੀਟ 'ਤੇ ਤਿੰਨ ਵਾਰ ਵਿਧਾਇਕ ਰਹੇ ਮਨਜੀਤ ਸਿੰਘ ਮੰਨਾ ਨੂੰ ਚੋਣ ਮੈਦਾਨ 'ਚ ਉਤਾਰਿਆ ਸੀ। ਤੁਹਾਨੂੰ ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਹੈ।