
Amritsar: 2 ਅੰਤਰਰਾਸ਼ਟਰੀ ਨਸ਼ਾ ਤਸਕਰ 4 ਕਿਲੋ ਹੈਰੋਇਨ ਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ
- by Jasbeer Singh
- March 26, 2024

ਅੰਮ੍ਰਿਤਸਰ ਪੁਲਿਸ ਨੇ 2 ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨੂੰ 4 ਕਿਲੋ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ ਹੈ। ਦੋਵੇਂ ਤਸਕਰ ਡਰੋਨ ਰਾਹੀਂ ਪਾਕਿਸਤਾਨ ਤੋਂ ਨਸ਼ੀਲੇ ਪਦਾਰਥ ਲਿਆਉਂਦੇ ਸਨ।ਦੋਵੇਂ ਮੁਲਜ਼ਮ ਤਰਨਤਾਰਨ ਦੇ ਰਹਿਣ ਵਾਲੇ ਹਨ। ਇਨ੍ਹਾ ਦੋਵਾਂ ਦੀ ਉਮਰ 24 ਤੋਂ 25 ਸਾਲ ਦੇ ਕਰੀਬ ਹੈ। ਅੱਜ ਅੰਮ੍ਰਿਤਸਰ ਪੁਲਿਸ ਨੇ 2 ਮੁਲਜ਼ਮਾਂ ਨੂੰ 4 ਕਿੱਲੋ ਹੈਰੋਇਨ ਅਤੇ 3 ਲੱਖ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ।ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਅਕਾਸ਼ਦੀਪ 24, ਕੁਲਜੀਤ ਗੋਰਾ 23 ਵਾਸੀ ਤਰਨਤਾਰਨ ਹਨ। ਇਨ੍ਹਾਂ ਖ਼ਿਲਾਫ਼ ਪਹਿਲਾਂ ਵੀ ਕੇਸ ਦਰਜ ਹਨ।ਇਹ ਅਕਸਰ ਪਾਕਿਸਤਾਨੀ ਡਰੋਨ ਰਾਹੀਂ ਨਸ਼ਾ ਮੰਗਵਾਉਂਦੇ ਸਨ।2019 ਵਿੱਚ 532 ਕਿਲੋ ਹੈਰੋਇਨ ਬਰਾਮਦ ਕਰਨ ਦੇ ਮਾਮਲੇ ਵਿੱਚ ਨਾਮਜ਼ਦ ਮੁਲਜ਼ਮ ਗੁਰਪ੍ਰੀਤ ਸਿੰਘ ਗੋਪਾ ਦਾ ਸਾਥੀ ਹੈ। ਕਿਰਾਏ ‘ਤੇ ਮਕਾਨ ਲੈ ਕੇ ਨਸ਼ਾ ਤਸਕਰੀ ਦਾ ਧੰਦਾ ਕਰਦੇ ਸਨ। ਪਿਛਲੇ ਕਰੀਬ 4 ਮਹੀਨਿਆਂ ਤੋਂ ਨਸ਼ਾ ਤਸਕਰੀ ਦੇ ਧੰਦੇ ‘ਚ ਸਰਗਰਮ ਸੀ।ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਉਸ ਨੂੰ ਪੁਲਿਸ ਰਿਮਾਂਡ ‘ਤੇ ਲੈ ਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਉਸ ਦੀ ਜਾਇਦਾਦ ਵੀ ਸੀਲ ਕੀਤੀ ਜਾਵੇਗੀ।ਇਸ ਵਿਚ ਵੱਡੀ ਗੱਲ ਇਹ ਹੈ ਕਿ ਉਹ ਇਕ ਜੰਗਲੀ ਹੈ, ਜਿਸ ਨੂੰ ਪਾਕਿਸਤਾਨ ਦੇ ਨਸ਼ਾ ਤਸਕਰਾਂ ਨਾਲ ਮਿਲ ਕੇ ਕੰਮ ਕਰਦਾ ਸੀ।