post

Jasbeer Singh

(Chief Editor)

Punjab

ਦੇਰ ਰਾਤ ਭਾਰਤ ਦੇ ਪਾਕਿਸਤਾਨ ’ਤੇ ਕੀਤੇ ਹਮਲਿਆਂ ਤੋਂ ਬਾਅਦ ਅੰਮ੍ਰਿਤਸਰ ਦਾ ਹਵਾਈ ਅੱਡਾ ਮੁਕੰਮਲ ਬੰਦ

post-img

ਦੇਰ ਰਾਤ ਭਾਰਤ ਦੇ ਪਾਕਿਸਤਾਨ ’ਤੇ ਕੀਤੇ ਹਮਲਿਆਂ ਤੋਂ ਬਾਅਦ ਅੰਮ੍ਰਿਤਸਰ ਦਾ ਹਵਾਈ ਅੱਡਾ ਮੁਕੰਮਲ ਬੰਦ ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਜਿਸਨੂੰ ਗੁਰੂ ਕੀ ਨਗਰੀ ਦੇ ਨਾਮ ਨਾਲ ਵੀ ਜਾਣਿਆਂ ਜਾਂਦਾ ਹੈ ਵਿਖੇ ਬਣੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਜਿਥੇ ਮੁਕੰਮਲ ਬੰਦ ਕਰ ਦਿੱਤਾ ਗਿਆ, ਉਥੇ ਸੁਰੱਖਿਆ ਇੰਤਜਾਮ ਵੀ ਸਖ਼ਤ ਕਰਦਿਆਂ ਸਮੁੱਚੀਆਂ ਫਲਾਈਟਾਂ ਬੰਦ ਕਰ ਦਿੱਤੀਆਂ ਗਈਆਂ। ਦੱਸਣਯੋਗ ਹੈ ਕਿ ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਅੰਮ੍ਰਿਤਸਰ ਇਕ ਤਾਂ ਪਾਕਿਸਤਾਨ ਦੇ ਨੇੜੇ ਵਾਲੇ ਖੇਤਰਾਂ ਵਿਚੋਂ ਇਕ ਹੈ ਤੇ ਦੂਸਰਾ ਬੀਤੀ ਰਾਤ ਭਾਰਤ ਵਲੋਂ ਨੇ ਪਾਕਿਸਤਾਨ ਅਤੇ ਪਾਕਿਸਤਾਨ ਵਿਚ ਬਣੇ ਕਸ਼ਮੀਰ ਦੇ ਕਬਜ਼ੇ ਵਾਲੇ ਖੇਤਰ ਵਿਚ ਬਣੇ ਅੱਤਵਾਦੀ ਕੈਂਪਾਂ ਦੇ ਬੰਬਾਰਮੈਂਟ ਵੀ ਕੀਤੀ ਹੈ, ਜਿਸਦੇ ਚਲਦਿਆਂ ਹੋ ਸਕਦੈ ਹੈ ਕਿ ਕਿਧਰੇ ਕੋਈ ਹਮਲਾ ਹੀ ਨਾ ਹੋ ਜਾਵੇ ਦੇ ਚਲਦਿਆਂ ਪਹਿਲਕਦਮੀ ਕਰਦਿਆਂ ਸੁਰੱਖਿਅਤ ਪ੍ਰਬੰਧਾਂ ਤਹਿਤ ਅਜਿਹਾ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਆਪ੍ਰੇਸ਼ਨ `ਸਿੰਦੂਰ` ਤੋਂ ਬਾਅਦ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ `ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਸਾਵਧਾਨੀ ਵਜੋਂ, ਅੰਮ੍ਰਿਤਸਰ ਹਵਾਈ ਅੱਡਾ ਸਵੇਰੇ 10 ਵਜੇ ਤੱਕ ਬੰਦ ਕਰ ਦਿੱਤਾ ਗਿਆ ਹੈ ਪਰ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸਦੀ ਮਿਆਦ ਹੋਰ ਵਧਾਈ ਜਾ ਸਕਦੀ ਹੈ। ਇਸ ਵੇਲੇ 10 ਵਜੇ ਤੱਕ ਦੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਯਾਤਰੀਆਂ ਨੂੰ ਹਵਾਈ ਅੱਡੇ ਲਈ ਰਵਾਨਾ ਹੋਣ ਤੋਂ ਪਹਿਲਾਂ ਆਪਣੀਆਂ ਉਡਾਣਾਂ ਦੀ ਸਥਿਤੀ ਦੀ ਪੁਸ਼ਟੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸ਼ਾਰਜਾਹ ਤੋਂ ਅੰਮ੍ਰਿਤਸਰ ਜਾਣ ਵਾਲੀ ਸਪਾਈਸਜੈੱਟ ਦੀ ਉਡਾਣ ਵੀ ਰੱਦ ਕਰ ਦਿੱਤੀ ਗਈ ਹੈ। ਪੁਣੇ, ਮੁੰਬਈ ਅਤੇ ਦਿੱਲੀ ਤੋਂ ਅੰਮ੍ਰਿਤਸਰ ਆਉਣ ਵਾਲੀਆਂ ਸਾਰੀਆਂ ਉਡਾਣਾਂ ਸਵੇਰੇ 10 ਵਜੇ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਇੰਡੀਗੋ ਸਮੇਤ ਹੋਰ ਸਾਰੀਆਂ ਏਅਰਲਾਈਨਾਂ ਨੇ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ ਜਿਸ ਵਿੱਚ ਸਾਰੇ ਯਾਤਰੀਆਂ ਨੂੰ ਹਵਾਈ ਅੱਡੇ ਲਈ ਰਵਾਨਾ ਹੋਣ ਤੋਂ ਪਹਿਲਾਂ ਆਪਣੀ ਉਡਾਣ ਦੀ ਸਥਿਤੀ ਦੀ ਪੁਸ਼ਟੀ ਕਰਨ ਲਈ ਏਅਰਲਾਈਨ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਹੈ। ਅੰਮ੍ਰਿਤਸਰ ਤੋਂ ਪਾਕਿਸਤਾਨ ਸਰਹੱਦ ਦੀ ਦੂਰੀ ਲਗਭਗ 32 ਕਿਲੋਮੀਟਰ ਹੈ ਪਰ ਮਹੱਤਵਪੂਰਨ ਗੱਲ ਇਹ ਹੈ ਕਿ ਭਾਰਤ ਨੇ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਮੁਰੀਦਕੇ ਵਿੱਚ ਹਵਾਈ ਹਮਲਾ ਕੀਤਾ ਹੈ, ਜੋ ਕਿ ਅੰਮ੍ਰਿਤਸਰ ਤੋਂ ਸਿਰਫ਼ 60 ਕਿਲੋਮੀਟਰ ਦੂਰ ਹੈ। ਇਹ ਮਹੱਤਵਪੂਰਨ ਕਦਮ ਗੰਭੀਰਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਚੁੱਕੇ ਗਏ ਹਨ।

Related Post