July 6, 2024 00:58:00
post

Jasbeer Singh

(Chief Editor)

Patiala News

ਅੰਮ੍ਰਿਤਸਰ ’ਚ ਖੁਲਵਾਇਆ ਜਾਵੇਗਾ ਅਮਰੀਕੀ ਵਣਜ ਦੂਤਘਰ : ਤਰਨਜੀਤ ਸਿੰਘ ਸੰਧੂ

post-img

ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਤੋਂ ਅਮਰੀਕਾ, ਕੈਨੇਡਾ, ਯੂਰੋਪ ਤੇ ਖਾੜੀ ਮੁਲਕਾਂ ਨਾਲ ਹਵਾਈ ਸੰਪਰਕ ਵਧਾਉਣ ਦੀਆਂ ਅਨੇਕਾਂ ਸੰਭਾਵਨਾਵਾਂ ਹਨ। ਕਾਰਗੋ ਸਹੂਲਤਾਂ ਤੋਂ ਵਪਾਰੀਆਂ ਤੇ ਕਿਸਾਨਾਂ ਨੂੰ ਵਿਦੇਸ਼ੀ ਬਾਜ਼ਾਰਾਂ ਤੱਕ ਫਲ ਤੇ ਸਬਜ਼ੀਆਂ ਪਹੁੰਚਾਉਣ ਵਿਚ ਸਹੂਲਤ ਮਿਲੇਗੀ ਤੇ ਉਨ੍ਹਾਂ ਦੀ ਆਮਦਨ ਵਿਚ ਵਾਧਾ ਹੋਵੇਗਾ।ਭਾਜਪਾ ਦੇ ਅੰਮ੍ਰਿਤਸਰ ਸੰਸਦੀ ਸੀਟ ਤੋਂ ਸੰਭਾਵੀ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਐਤਵਾਰ ਨੂੰ ਨਵੀਂ ਦਿੱਲੀ ਵਿਚ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਛੇਤੀ ਹੀ ਅੰਮ੍ਰਿਤਸਰ ਵਿਚ ਅਮਰੀਕੀ ਵਣਜ ਦੂਤਘਰ ਖੁਲਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਮਰੀਕੀ ਸਰਕਾਰ ਵੱਲੋਂ ਭਾਰਤ ਵਿਚ ਦੋ ਹੋਰ ਨਵੇਂ ਵਣਜ ਦੂਤਘਰ ਖੋਲ੍ਹੇ ਜਾਣੇ ਹਨ। ਇਨ੍ਹਾਂ ਵਿਚੋਂ ਇਕ ਅੰਮ੍ਰਿਤਸਰ ਵਿਚ ਖੋਲ੍ਹੇ ਜਾਣ ਲਈ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੇ ਭਰੋਸਾ ਦਿੱਤਾ ਹੈ। ਸੰਧੂ ਨੇ ਕਿਹਾ ਕਿ ਅੰਮ੍ਰਿਤਸਰ ਵਿਚ ਅਮਰੀਕੀ ਵਣਜ ਦੂਤਘਰ ਖੁੱਲ੍ਹਣ ਨਾਲ ਸਰਹੱਦੀ ਖੇਤਰ ਦੇ ਲੋਕਾਂ ਨੂੰ ਇਥੋਂ ਵੀਜ਼ਾ ਲੈਣ, ਵਪਾਰੀਆਂ ਨੂੰ ਆਪਣਾ ਕਾਰੋਬਾਰ ਵਧਾਉਣ ਤੇ ਦੋਵਾਂ ਦੇਸ਼ਾਂ ਦੇ ਲੋਕਾਂ ਨੂੰ ਇਕ-ਦੂਜੇ ਨਾਲ ਜੁੜਨ ਵਿਚ ਸਹੂਲਤ ਮਿਲੇਗੀ।ਸੰਧੂ ਨੇ ਵਿਦੇਸ਼ ਮੰਤਰੀ ਨਾਲ ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ਤੋਂ ਕਾਰਗੋ ਸੇਵਾਵਾਂ ਸ਼ੁਰੂ ਕਰਨ ਤੇ ਦੇਸ਼-ਵਿਦੇਸ਼ ਤੋਂ ਹਵਾਈ ਸੰਪਰਕ ਵਧਾਉਣ ’ਤੇ ਵੀ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਤੋਂ ਅਮਰੀਕਾ, ਕੈਨੇਡਾ, ਯੂਰੋਪ ਤੇ ਖਾੜੀ ਮੁਲਕਾਂ ਨਾਲ ਹਵਾਈ ਸੰਪਰਕ ਵਧਾਉਣ ਦੀਆਂ ਅਨੇਕਾਂ ਸੰਭਾਵਨਾਵਾਂ ਹਨ। ਕਾਰਗੋ ਸਹੂਲਤਾਂ ਤੋਂ ਵਪਾਰੀਆਂ ਤੇ ਕਿਸਾਨਾਂ ਨੂੰ ਵਿਦੇਸ਼ੀ ਬਾਜ਼ਾਰਾਂ ਤੱਕ ਫਲ ਤੇ ਸਬਜ਼ੀਆਂ ਪਹੁੰਚਾਉਣ ਵਿਚ ਸਹੂਲਤ ਮਿਲੇਗੀ ਤੇ ਉਨ੍ਹਾਂ ਦੀ ਆਮਦਨ ਵਿਚ ਵਾਧਾ ਹੋਵੇਗਾ।

Related Post