
Amritsar News : ਸ੍ਰੀ ਹਰਿਮੰਦਰ ਸਾਹਿਬ 'ਚ ਯੋਗਾ ਕਰਨ ਵਾਲੀ ਲੜਕੀ 'ਤੇ ਮਾਮਲਾ ਦਰਜ
- by Jasbeer Singh
- June 23, 2024

ਥਾਣਾ ਇੰਚਾਰਜ ਇੰਸਪੈਕਟਰ ਹਰਸੰਦੀਪ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਿਸ ਜਗ੍ਹਾ 'ਤੇ ਬੈਠ ਕੇ ਯੋਗਾ ਕੀਤਾ ਗਿਆ, ਉਸ ਦਾ ਵੀ ਨਿਰੀਖਣ ਕੀਤਾ ਜਾ ਰਿਹਾ ਹੈ। ਉਸ ਥਾਂ 'ਤੇ ਤਾਇਨਾਤ ਟਾਸਕ ਫੋਰਸ ਦੇ ਸੁਰੱਖਿਆ ਕਰਮਚਾਰੀਆਂ ਨਾਲ ਵੀ ਗੱਲ ਕੀਤੀ ਜਾ ਰਹੀ ਹੈ ਕਿ ਉਹ ਘਟਨਾ ਵਾਲੇ ਦਿਨ ਅਤੇ ਸਮੇਂ ਕਿੱਥੇ ਮੌਜੂਦ ਸਨ। ਜਾਗਰਣ ਸੰਵਾਦਦਾਤਾ, ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਲੜਕੀ ਖ਼ਿਲਾਫ਼ ਥਾਣਾ ਕੋਤਵਾਲੀ ਦੀ ਪੁਲੀਸ ਨੇ ਬੇਅਦਬੀ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਥਾਣਾ ਇੰਚਾਰਜ ਇੰਸਪੈਕਟਰ ਹਰਸੰਦੀਪ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਿਸ ਜਗ੍ਹਾ 'ਤੇ ਬੈਠ ਕੇ ਯੋਗਾ ਕੀਤਾ ਗਿਆ, ਉਸ ਦਾ ਵੀ ਨਿਰੀਖਣ ਕੀਤਾ ਜਾ ਰਿਹਾ ਹੈ। ਉਸ ਥਾਂ 'ਤੇ ਤਾਇਨਾਤ ਟਾਸਕ ਫੋਰਸ ਦੇ ਸੁਰੱਖਿਆ ਕਰਮਚਾਰੀਆਂ ਨਾਲ ਵੀ ਗੱਲ ਕੀਤੀ ਜਾ ਰਹੀ ਹੈ ਕਿ ਉਹ ਘਟਨਾ ਵਾਲੇ ਦਿਨ ਅਤੇ ਸਮੇਂ ਕਿੱਥੇ ਮੌਜੂਦ ਸਨ।