post

Jasbeer Singh

(Chief Editor)

Punjab

ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਹੈਰੋਇਨ ਸਮੇਤ ਪੰਜ ਵਿਅਕਤੀਆਂ ਨੂੰ ਪਕੜਿਆ

post-img

ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਹੈਰੋਇਨ ਸਮੇਤ ਪੰਜ ਵਿਅਕਤੀਆਂ ਨੂੰ ਪਕੜਿਆ ਅੰਮ੍ਰਿਤਸਰ, 21 ਅਪ੍ਰੈਲ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ ਵਿਖੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵਲੋਂ ਪੰਜ ਵਿਅਕਤੀਆਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਕਿੰਨੀ ਮਾਤਰਾ ਵਿਚ ਪਕੜੀ ਗਈ ਹੈ ਹੈਰੋਇਨ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰ ਤੋਂ ਜੋ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਤਹਿਤ ਪੁਲਸ ਨੇ 5 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.050 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ । ਕੀ ਸਾਹਮਣੇ ਆਇਆ ਹੈ ਪੁਲਸ ਦੀ ਸ਼ੁਰੂਆਤੀ ਜਾਂਚ ਵਿਚ ਪੰਜਾਬ ਪੁਲਸ ਦੀ ਉਪਰੋਕਤ ਮਾਮਲੇ ਵਿਚ ਕੀਤੀ ਗਈ ਸ਼਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਸਥਿਤ ਇੱਕ ਸਮੱਗਲਰ ਦੇ ਸੰਪਰਕ ਵਿੱਚ ਸਨ ਅਤੇ ਪੰਜਾਬ ਵਿੱਚ ਨਸਿ਼ਆਂ ਦੀ ਅੱਗੇ ਵੰਡ ਲਈ ਉਸ ਦੀਆਂ ਹਦਾਇਤਾਂ ਅਨੁਸਾਰ ਕੰਮ ਕਰ ਰਹੇ ਸਨ । ਅੰਮ੍ਰਿਤਸਰ ਦੇ ਥਾਣਾ ਛੇਹਰਟਾ ਅਤੇ ਥਾਣਾ ਕੈਂਟ ਵਿਖੇ ਐਕਟ ਦੇ ਤਹਿਤ ਦੋ ਵੱਖ-ਵੱਖ ਦਰਜ ਕੀਤੀਆਂ ਗਈਆਂ ਹਨ। ਇਸ ਨਸ਼ਾ ਤਸਕਰੀ ਨੈੱਟਵਰਕ ਦੇ ਅਗਲੇ ਅਤੇ ਪਿਛਲੇ ਸਬੰਧਾਂ ਨੂੰ ਲੈ ਕੇ ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਪੁਲਸ ਨਸ਼ਾ ਤਸਕਰੀ ਨੂੰ ਖਤਮ ਕਰਨ ਅਤੇ ਇੱਕ ਸੁਰੱਖਿਅਤ, ਨਸ਼ਾ ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Related Post

Instagram