post

Jasbeer Singh

(Chief Editor)

Punjab

ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਕੀਤਾ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼

post-img

ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਕੀਤਾ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼ ਅੰਮ੍ਰਿਤਸਰ, 30 ਅਪ੍ਰੈਲ 2026 : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਵਿਖੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵਲੋਂ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਦੀ ਤਸਕਰੀ ਦੇ ਗਿਰੋਹ ਦਾ ਪਰਫਾਸ਼ ਕੀਤਾ ਗਿਆ ਹੈ। ਕੀ ਕੀ ਬਰਾਮਦ ਕੀਤਾ ਹੈ ਪੁਲਸ ਨੇ ਗਿਰੋਹ ਦੇ ਮੈਂਬਰਾਂ ਕੋਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮਾਂ ਨੂੰ 4.108 ਕਿਲੋਗ੍ਰਾਮ ਹੈਰੋਇਨ ਅਤੇ ਚਾਰ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਦਿੱਤੀ। ਕੌਣ ਕੌਣ ਹਨ ਜਿਨ੍ਹਾਂ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ ਪੰਜਾਬ ਪੁਲਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਰਸ਼ਦੀਪ ਸਿੰਘ ਉਰਫ਼ ਅਰਸ਼ (21) ਵਾਸੀ ਪਿੰਡ ਲਹੂਕਾ, ਤਰਨ ਤਾਰਨ ਅਤੇ ਤਰਸੇਮ ਸਿੰਘ ਉਰਫ਼ ਕੈਰੋਂ ਉਰਫ਼ ਪਹਿਲਵਾਨ (31) ਵਾਸੀ ਮੁਹੱਲਾ ਜਸਵੰਤ ਸਿੰਘ ਨਗਰ, ਤਰਨ ਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ 9 ਐਮ. ਐਮ. ਗਲੌਕ (ਆਸਟਰੀਆ ਦੇ ਬਣੇ ਹੋਏ) ਅਤੇ ਦੋ .30 ਬੋਰ ਦੇ ਪਿਸਤੌਲ (ਚੀਨ ਦੇ ਬਣੇ ਹੋਏ) ਅਤੇ ਪੰਜ ਜਿ਼ੰਦਾ ਕਾਰਤੂਸ ਸ਼ਾਮਲ ਹਨ। ਕੀ ਦੱਸਿਆ ਡੀ. ਜੀ. ਪੀ. ਪੰਜਾਬ ਨੇ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ । ਉਨ੍ਹਾਂ ਦੱਸਿਆ ਕਿ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਡਰੋਨ ਰਾਹੀਂ ਭੇਜੀ ਜਾਂਦੀ ਸੀ ਜਿਸ ਨੂੰ ਬਾਅਦ ਵਿੱਚ ਉਕਤ ਮੁਲਜ਼ਮਾਂ ਵੱਲੋਂ ਪ੍ਰਾਪਤ ਕਰਕੇ ਅੱਗੇ ਸਪਲਾਈ ਕੀਤਾ ਜਾਂਦਾ ਸੀ।ਉਨ੍ਹਾਂ ਦੱਸਿਆ ਕਿ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਵਾਸਤੇ ਹੋਰ ਜਾਂਚ ਜਾਰੀ ਹੈ। ਅੰਮ੍ਰਿਤਸਰ ਪੁਲਸ ਕਮਿਸ਼ਨਰ ਨੇ ਕੀ ਦੱਸਿਆ ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਆਫ ਪੁਲਸ (ਅੰਮ੍ਰਿਤਸਰ) ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਆਪਰੇਸ਼ਨ ਦੌਰਾਨ ਮੁਲਜ਼ਮ ਅਰਸ਼ਦੀਪ ਉਰਫ਼ ਅਰਸ਼ ਨੂੰ 2.6 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ । ਅਗਲੇਰੀ ਕਾਰਵਾਈ ਦੌਰਾਨ ਅਤੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਤੋਂ ਪੁੱਛਗਿੱਛ ਉਪਰੰਤ ਸਹਿ-ਮੁਲਜ਼ਮ ਤਰਸੇਮ ਉਰਫ਼ ਕੈਰੋਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਦੇ ਕਬਜ਼ੇ ਵਿੱਚੋਂ 1.5 ਕਿਲੋਗ੍ਰਾਮ ਹੈਰੋਇਨ ਅਤੇ ਚਾਰ ਪਿਸਤੌਲ ਬਰਾਮਦ ਕੀਤੇ ਗਏ । ਤਰਸੇਮ ਉਰਫ ਕੈਰੋਂ ਵਿਰੁੱਧ ਹਨ ਕਿੰਨੇ ਅਪਰਾਧਕ ਮਾਮਲੇ ਦਰਜ ਸੀ. ਪੀ. ਨੇ ਦੱਸਿਆ ਕਿ ਜਾਂਚ ਮੁਤਾਬਕ ਮੁਲਜ਼ਮ ਤਰਸੇਮ ਉਰਫ਼ ਕੈਰੋਂ ਵਿਰੁੱਧ ਐਨ. ਡੀ. ਪੀ. ਐਸ. ਐਕਟ, ਆਰਮਜ਼ ਐਕਟ, ਜੇਲ੍ਹ ਐਕਟ ਅਤੇ ਇਰਾਦਾ ਕਤਲ ਤਹਿਤ 16 ਅਪਰਾਧਿਕ ਮਾਮਲੇ ਦਰਜ ਹਨ ਅਤੇ ਉਹ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਕ੍ਰਿਸ਼ਨ ਜੰਡਿਆਲਾ ਜੋ ਇਸ ਸਮੇਂ ਵਿਦੇਸ਼ ਵਿੱਚ ਰਹਿ ਰਿਹਾ ਹੈ ਦਾ ਸਾਥੀ ਹੈ । ਉਨ੍ਹਾਂ ਅੱਗੇ ਦੱਸਿਆ ਕਿ ਇਹ ਵੀ ਖੁਲਾਸਾ ਹੋਇਆ ਹੈ ਕਿ ਗੈਂਗਸਟਰ ਗੁਰਪ੍ਰੀਤ ਉਰਫ਼ ਕ੍ਰਿਸ਼ਨ ਜੰਡਿਆਲਾ ਨੇ ਤਰਸੇਮ ਨੂੰ ਜਾਅਲੀ ਪਾਸਪੋਰਟ ਬਣਵਾਉਣ ਅਤੇ ਉਸਨੂੰ ਵਿਦੇਸ਼ ਭੇਜਣ ਦਾ ਲਾਲਚ ਦੇ ਕੇ ਆਪਣੇ ਲਈ ਕੰਮ ਕਰਨ ਲਈ ਕਿਹਾ ਸੀ । ਇਸ ਸਬੰਧੀ ਐਫ. ਆਈ. ਆਰ. ਨੰਬਰ 68 ਮਿਤੀ 26-04-2026 ਨੂੰ ਐਨ. ਡੀ. ਪੀ. ਐਸ. ਐਕਟ ਦੀ ਧਾਰਾ 21-ਬੀ, 21-ਸੀ ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਅੰਮ੍ਰਿਤਸਰ ਦੇ ਥਾਣਾ ਛਾਉਣੀ ਵਿਖੇ ਦਰਜ ਕੀਤੀ ਗਈ ਹੈ ।

Related Post

Instagram