ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਕੀਤੀ ਹੈਰੋਇਨ ਤੇ ਡਰੱਗ ਮਨੀ ਬਰਾਮਦ
- by Jasbeer Singh
- February 12, 2026
ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਕੀਤੀ ਹੈਰੋਇਨ ਤੇ ਡਰੱਗ ਮਨੀ ਬਰਾਮਦ ਅੰਮ੍ਰਿਤਸਰ, 12 ਫਰਵਰੀ 2026 : ਪੰਜਾਬ ਦੀ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਇੱਕ ਵੱਡੇ ਸਰਹੱਦ ਪਾਰ ਨਾਰਕੋ-ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ ਅਤੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕੀ ਕੀ ਬਰਾਮਦ ਕੀਤਾ ਹੈ ਪੁਲਸ ਨੇ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿ਼ਤਸਰ ਕਮਿਸ਼ਨਰੇਟ ਪੁਲਸ ਨੇ ਇਕ ਵੱਡੀ ਕਾਰਵਾਈ ਦੌਰਾਨ ਜੋ ਸਰੱਹਦ ਪਾਰ ਨਾਰਕੋ ਤਸਕਰੀ ਨੈਟਵਰਕ ਦਾ ਪਰਫਾ ਫਾਸ਼ ਕੀਤਾ ਹੈ ਤਹਿਤ ਪੁਲਸ ਨੇ 7 ਕਿਲੋ 630 ਗ੍ਰਾਮ ਹੈਰੋਇਨ ਅਤੇ 21,800 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਜ਼ਬਤ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਪੁਲਸ ਵਲੋਂ ਕੀਤੀ ਗਈ ਮੁੱਢਲੀ ਜਾਂਚ ਵਿਚ ਕੀ ਪਤਾ ਲੱਗਿਆ ਪੁਲਸ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੁਬਈ ਸਥਿਤ ਇੱਕ ਹੈਂਡਲਰ ਦੇ ਸੰਪਰਕ ਵਿੱਚ ਸਨ। ਇਹ ਸੰਪਰਕ ਆਪਣੀ ਪਛਾਣ ਛੁਪਾਉਣ ਲਈ ਵਰਚੁਅਲ ਨੰਬਰਾਂ ਰਾਹੀਂ ਕੀਤਾ ਗਿਆ ਸੀ। ਜਾਂਚ ਵਿੱਚ ਪਤਾ ਲੱਗਾ ਹੈ ਕਿ ਦੁਬਈ ਸਥਿਤ ਇਹ ਹੈਂਡਲਰ ਸਰਹੱਦ ਪਾਰ ਤੋਂ ਹੈਰੋਇਨ ਦੀ ਖੇਪ ਪ੍ਰਾਪਤ ਕਰਨ, ਪਿਕਅੱਪ ਸਥਾਨਾਂ ਦਾ ਪ੍ਰਬੰਧ ਕਰਨ ਅਤੇ ਸਪਲਾਈ ਚੇਨ ਨੂੰ ਨਿਰਦੇਸ਼ਤ ਕਰਨ ਲਈ ਜਿੰਮੇਵਾਰ ਸੀ । ਪੁਲਸ ਅਨੁਸਾਰ ਇਹ ਹੈਂਡਲਰ ਕਈ ਹੋਰ ਡਰੱਗ ਨੈੱਟਵਰਕਾਂ ਵਿੱਚ ਵੀ ਸ਼ਾਮਲ ਹੈ ਅਤੇ 43 ਕਿਲੋ ਹੈਰੋਇਨ ਜ਼ਬਤ ਕਰਨ ਵਾਲੇ ਇੱਕ ਵੱਡੇ ਐਨ. ਡੀ. ਪੀ. ਐਸ. ਮਾਮਲੇ ਵਿੱਚ ਫਸਿਆ ਹੋਇਆ ਹੈ। ਕੀ ਕੇਸ ਦਰਜ ਕੀਤਾ ਗਿਆ ਹੈ ਨੈਟਵਰਕ ਵਿਚ ਸ਼ਾਮਲ ਵਿਅਕਤੀਆਂ ਤੇ ਉਪਰੋਕਤ ਨਸ਼ਾ ਤਸਕਰੀ ਅਤੇ ਡਰੱਗ ਮਨੀ ਰੈਕਟ ਵਿਚ ਅੜਿੱਕੇ ਆਏ ਵਿਅਕਤੀਆਂ ਵਿਰੁੱਧ ਐਨ. ਡੀ. ਪੀ. ਐਸ. ਐਕਟ ਦੇ ਤਹਿਤ ਇੱਕ ਕੇਸ ਦਰਜ ਕੀਤਾ ਗਿਆ ਹੈ ਅਤੇ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਚੱਲ ਰਹੀ ਹੈ । ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਐਕਟ ਦੇ ਤਹਿਤ ਇੱਕ ਦਰਜ ਕੀਤੀ ਗਈ ਹੈ। ਪੁਲਸ ਹੁਣ ਪੂਰੇ ਰੈਕੇਟ ਦਾ ਪਰਦਾਫਾਸ਼ ਕਰਨ ਅਤੇ ਇਸ ਵਿੱਚ ਸ਼ਾਮਲ ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਨੈੱਟਵਰਕ ਦੇ ਅੱਗੇ ਅਤੇ ਪਿੱਛੇ ਦੇ ਲਿੰਕਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਪੰਜਾਬ ਪੁਲਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਨਾਰਕੋ-ਅੱਤਵਾਦ ਵਿਰੁੱਧ ਆਪਣੀ ਸਖ਼ਤ ਕਾਰਵਾਈ ਨੂੰ ਦੁਹਰਾਇਆ ਹੈ। ਸੂਬੇ ਨੂੰ ਨਸ਼ਾ ਮੁਕਤ ਬਣਾਉਣ ਅਤੇ ਨੌਜਵਾਨਾਂ ਨੂੰ ਇਸ ਜਾਲ ਤੋਂ ਬਚਾਉਣ ਦੀ ਮੁਹਿੰਮ ਜਾਰੀ ਰਹੇਗੀ ।
