ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਪਤਨੀ ਦਾ ਹੋਇਆ ਅਕਾਲ ਚਲਾਣਾ
- by Jasbeer Singh
- September 21, 2024
ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਪਤਨੀ ਦਾ ਹੋਇਆ ਅਕਾਲ ਚਲਾਣਾ ਅੰਮ੍ਰਿਤਸਰ : ਪੰਜਾਬ ਦੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਅਤੇ ਸਾਬਕਾ ਆਈਪੀਐਸ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਪਤਨੀ ਮਧੂਮਿਤਾ ਅਕਾਲ ਚਲਾਣਾ ਕਰ ਗਈ। ਮਿਲੀ ਜਾਣਕਾਰੀ ਮੁਤਾਬਿਕ ਉਨ੍ਹਾਂ ਦੀ ਪਤਨੀ ਦਾ ਅੱਜ ਸਵੇਰੇ ਦੇਹਾਂਤ ਹੋਇਆ ਹੈ।ਇਸ ਅਚਨਚੇਤ ਹੋਏ ਘਟਨਾ ਦੇ ਕਾਰਨ ਪੂਰਾ ਪਰਿਵਾਰ ਸਦਮੇ ’ਚ ਹੈ। ਇਸ ਸਬੰਧੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਤੀ। ਦੱਸਣਯੋਗ ਹੈ ਕਿ ਉਨ੍ਹਾਂ ਨੂੰ ਬੀਤੇ ਸਾਹ ਦੀ ਸਮੱਸਿਆਂ ਦੇ ਚੱਲਦੇ ਹਸਪਤਾਲ ਭਰਤੀ ਕਰਵਾਇਆ ਗਿਆ ਸੀ। ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਉਨ੍ਹਾਂ ਦਾ ਸਸਕਾਰ ਸਵੇਰੇ 10:30 ਵਜੇ ਸ੍ਰੀ ਦੁਰਗਿਆਣਾ ਤੀਰਥ ਸਥਿਤ ਸ਼ਿਵਪੁਰੀ ਧਾਮ ਵਿਖੇ ਹੋਵੇਗਾ।
