ਅੰਮ੍ਰਿਤਸਰ ਪੁਲਸ ਨੇ ਦੋ ਵਿਅਕਤੀਆਂ ਨੂੰ ਹੈਰੋਇਨ ਤੇ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ
- by Admin
- September 8, 2026
ਅੰਮ੍ਰਿਤਸਰ ਪੁਲਸ ਨੇ ਦੋ ਵਿਅਕਤੀਆਂ ਨੂੰ ਹੈਰੋਇਨ ਤੇ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ
ਅੰਮ੍ਰਿਤਸਰ, 8 ਸਤੰਬਰ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਵਿਖੇ ਅੰਮ੍ਰਿਤਸਰ ਪੁਲਸ ਵਲੋਂ ਦੋ ਵਿਅਕਤੀਆਂ ਨੂੰ ਹੈਰੋਇਨ ਤੇ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।
ਕੌਣ ਹਨ ਦੋਵੇਂ ਜਣੇ
ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦਿਹਾਤੀ ਪੁਲਸ (Amritsar Rural Police) ਵਲੋਂ ਨਸ਼ਾ ਅਤੇ ਅਸਲਾ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ ਜੋ ਦੋ ਵਿਅਕਤੀਆਂ ਨੂੰ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ (Illegal weapons) ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ ਦੀ ਪਛਾਣ 24 ਸਾਲਾ ਦੀਪਕ ਅਤੇ 28 ਸਾਲਾ ਸ਼ੁਭਪ੍ਰੀਤ ਸਿੰਘ ਉਰਫ ਸ਼ੁਭ ਦੇ ਤੌਰ ਤੇ ਹੋਈ ਹੈ । ਦੱਸਣਯੋਗ ਹੈ ਕਿ ਉਕਤ ਦੋਹਾਂ ਵਿਅਕਤੀਆਂ ਕੋਲੋਂ ਪੁਲਸ ਵਲੋਂ 5 ਕਿਲੋ ਹੈਰੋਇਨ ਅਤੇ 15 ਪਿਸਤੌਲਾਂ ਬਰਾਮਦ ਕੀਤੀਆਂ ਗਈਆਂ ਹਨ ।
ਕੀ ਦੱਸਿਆ ਆਈ. ਜੀ. ਬਾਰਡਰ ਰੇਂਜ ਨੇ
ਉਪਰੋਕਤ ਫੜੋ-ਫੜੀ ਸਬੰਧੀ ਜਾਣਕਾਰੀ ਦਿੰਦਿਆਂ ਆਈ. ਜੀ. ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਦੋਹਾਂ ਕੋਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਪਤਾ ਚੱਲਿਆ ਹੈ ਕਿ ਦੀਪਕ ਵੈਲਡਿੰਗ ਦਾ ਕੰਮ ਕਰਦਾ ਸੀ ਜਦੋਂ ਕਿ ਸ਼ੁਭਪ੍ਰੀਤ ਸਿੰਘ ਅੰਮ੍ਰਿਤਸਰ ਦੇ ਹਾਲ ਗੇਟ ਵਿਖੇ ਮੋਬਾਇਲ ਰਿਪੇਅਰ ਦਾ ਕੰਮ ਕਰਦਾ ਸੀ । ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਪਤਾ ਲੱਗਿਆ ਹੈ ਕਿ ਦੀਪਕ ਦੇ ਕਥਿਤ ਤੌਰ 'ਤੇ ਪਾਕਿਸਤਾਨੀ ਤਸਕਰਾਂ ਨਾਲ ਸੰਪਰਕ ਹਨ ।
ਦੋਵੇਂ ਮੁਲਜਮ ਪਿਛਲੇ 5-6 ਮਹੀਨਿਆਂ ਤੋਂ ਸਨ ਨੈਟਵਰਕ ਵਿਚ ਸ਼ਾਮਲ
ਅੰਮ੍ਰਿਤਸਰ ਦੇ ਆਈ. ਜੀ. (ਬਾਰਡਰ ਰੇਂਜ) ਗੁਰਪ੍ਰੀਤ ਸਿੰਘ ਭੁੱਲਰ ਨੇ ਇਹ ਵੀ ਦੱਸਿਆ ਕਿ ਦੋਵਾਂ ਮੁਲਜ਼ਮਾਂ ਦਾ ਪਹਿਲਾਂ ਕੋਈ ਅਪਰਾਧਿਕ ਰਿਕਾਰਡ ਨਹੀਂ ਸੀ ਅਤੇ ਪੁਲਿਸ ਅਨੁਸਾਰ ਉਹ ਪਿਛਲੇ 5-6 ਮਹੀਨਿਆਂ ਤੋਂ ਕਥਿਤ ਤੌਰ ’ਤੇ ਇਸ ਗੈਰ-ਕਾਨੂੰਨੀ ਨੈੱਟਵਰਕ ਨਾਲ ਜੁੜੇ ਹੋਏ ਸਨ । ਪੁਲਸ ਵੱਲੋਂ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਸਰਹੱਦ ਪਾਰੋਂ ਹੋ ਰਹੀ ਤਸਕਰੀ ਸਬੰਧੀ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ ।
