ਅੰਮ੍ਰਿਤਸਰ ਪੁਲਿਸ ਨੇ ਕਰੋੜਾਂ ਦੀ ਹੈਰੋਇਨ ਸਮੇਤ 10 ਮੁਲਜ਼ਮ ਕੀਤੇ ਗ੍ਰਿਫ਼ਤਾਰ
- by Admin
- February 28, 2026
ਅੰਮ੍ਰਿਤਸਰ ਪੁਲਿਸ ਨੇ ਕਰੋੜਾਂ ਦੀ ਹੈਰੋਇਨ ਸਮੇਤ 10 ਮੁਲਜ਼ਮ ਕੀਤੇ ਗ੍ਰਿਫ਼ਤਾਰ ਅੰਮ੍ਰਿਤਸਰ, 28 ਫਰਵਰੀ 2026 : ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਮਲੇ ਵਿਚ ਪੁਲਸ ਨੇ ਦੋ ਸੰਗਠਿਤ ਗਿਰੋਹਾਂ ਦਾ ਪਰਦਾਫਾਸ਼ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਿਰੋਹਾਂ ਦੇ ਮੈਂਬਰਾਂ ਵਲੋਂ ਕੀ ਕੀ ਬਰਾਮਦ ਕੀਤਾ ਹੈ ਪੁਲਸ ਨੇ ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਤੋਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਦੋ ਸੰਗਠਿਤ ਗਿਰੋਹਾਂ ਦਾ ਪਰਦਾਫਾਸ਼ ਕੀਤਾ ਹੈ । ਇਸ ਕਾਰਵਾਈ ਵਿੱਚ ਪੁਲਸ ਨੇ ਕੁੱਲ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਡੀ ਮਾਤਰਾ ਵਿੱਚ ਹੈਰੋਇਨ ਅਤੇ ਹਥਿਆਰ ਬਰਾਮਦ ਕੀਤੇ ਹਨ । ਪੁਲਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ 5.438 ਕਿਲੋਗ੍ਰਾਮ ਹੈਰੋਇਨ, ਤਿੰਨ ਪਿਸਤੌਲ ਤੇ 34 ਜ਼ਿੰਦਾ ਕਾਰਤੂਸ ਅਤੇ 4,500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ । ਜਾਂਚ ਵਿਚ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿਚ ਆਉਣਾ ਆਇਆ ਸਾਹਮਣੇ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ । ਪੁਲਸ ਅਨੁਸਾਰ, ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰ ਪਹਿਲਾਂ ਭਾਰਤੀ ਸਰਹੱਦ ਪਾਰੋਂ ਤਸਕਰੀ ਕੀਤੇ ਜਾਂਦੇ ਸਨ ਅਤੇ ਫਿਰ ਇੱਕ ਸੰਗਠਿਤ ਨੈੱਟਵਰਕ ਰਾਹੀਂ ਵੱਖ-ਵੱਖ ਖੇਤਰਾਂ ਵਿੱਚ ਵੰਡੇ ਜਾਂਦੇ ਸਨ । ਪੁਲਸ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਐਨ. ਡੀ. ਪੀ. ਐਸ. ਐਕਟ ਅਤੇ ਆਰਮਜ਼ ਐਕਟ ਤਹਿਤ ਕਈ ਐਫ. ਆਈ. ਆਰ. ਦਰਜ ਕੀਤੀਆਂ ਗਈਆਂ ਹਨ। ਇਸ ਪੂਰੇ ਗਿਰੋਹ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ । ਕੀ ਆਖਿਆ ਡੀ. ਜੀ. ਪੀ. ਪੰਜਾਬ ਨੇ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਸ ਨਸਿ਼ਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਆਪਣੀ ਜ਼ੀਰੋ-ਟੌਲਰੈਂਸ ਨੀਤੀ `ਤੇ ਦ੍ਰਿੜ ਹੈ । ਸੂਬੇ ਅਤੇ ਸਮਾਜ ਦੀ ਸ਼ਾਂਤੀ ਲਈ ਖ਼ਤਰਾ ਪੈਦਾ ਕਰਨ ਵਾਲੇ ਕਿਸੇ ਵੀ ਗਿਰੋਹ ਨੂੰ ਬਖਸਿ਼ਆ ਨਹੀਂ ਜਾਵੇਗਾ। ਇਸ ਪੁਲਸ ਕਾਰਵਾਈ ਨੂੰ ਸੂਬੇ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈੈ ।
