post

Admin

(Chief Editor)

Punjab

ਅੰਮ੍ਰਿਤਸਰ ਪੁਲਿਸ ਨੇ ਚਾਰ ਮੁਲਜਮ ਕੀਤੇ ਹਥਿਆਰ ਤੇ ਹੈਰੋਇਨ ਸਮੇਤਕਾਬੂ

post-img

ਅੰਮ੍ਰਿਤਸਰ ਪੁਲਿਸ ਨੇ ਚਾਰ ਮੁਲਜਮ ਕੀਤੇ ਹਥਿਆਰ ਤੇ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ, 27 ਜੁਲਾਈ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਵਿਖੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵਲੋਂ ਚਾਰ ਵਿਅਕਤੀਆਂ ਕੋਲੋਂ ਦੋ ਕਿਲੋ ਹੈਰੋਇਨ (Heroin) ਬਰਾਮਦ ਕੀਤੇ ਜਾਣ ਦਾ ਸਮਾਚਾਰ ਹੈ ।

ਕਿੰਨੇ ਹਥਿਆਰ ਤੇ ਕਿੰਨੀ ਹੈਰੋਇਨ ਕੀਤੀ ਗਈ ਹੈ ਬਰਾਮਦ

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ (Amritsar Commissionerate Police) ਵੱਲੋਂ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਜੋ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ (Drugs) ਦੀ ਤਸਕਰੀ ਕਰਨ ਵਾਲੇ ਇੱਕ ਮੋਡਿਊਲ ਦਾ ਪਰਦਾਫਾਸ਼ ਕਰਕੇ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਅਤਿ-ਆਧੁਨਿਕ ਪਿਸਤੌਲ, 2.015 ਕਿੱਲੋ ਹੈਰੋਇਨ ਅਤੇ 5 ਲੱਖ ਦੀ ਡਰੱਗ ਮਨੀ ਬਰਾਮਦ ਕੀਤੀ ਗਈ ।

ਕੀ ਪਤਾ ਲੱਗਿਆ ਹੈ ਮੁਲਜਮਾਂ ਕੋਲੋਂ ਕੀਤੀ ਗਈ ਪੁੱਛਗਿੱਛ ਵਿਚ

ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਗੈਰ-ਕਾਨੂੰਨੀ ਹਥਿਆਰਾਂ (Illegal weapons) ਅਤੇ ਨਸ਼ੀਲੇ ਪਦਾਰਥਾਂ ਦੀ ਸਰਹੱਦ ਪਾਰ ਤੋਂ ਤਸਕਰੀ ਵਿੱਚ ਸ਼ਾਮਲ ਸਨ । ਇਸ ਨੈੱਟਵਰਕ ਦੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ ਗਿਰੋਹ ਨਾਲ ਜੁੜੇ ਹੋਰ ਸਾਰੇ ਸਾਥੀਆਂ ਦੀ ਪਛਾਣ ਕਰਨ ਲਈ ਅੱਗੇ ਦੀ ਤਫ਼ਤੀਸ਼ ਜਾਰੀ ਹੈ । ਪੰਜਾਬ ਪੁਲਸ ਸਰਹੱਦ ਪਾਰ ਦੇ ਤਸਕਰੀ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਇੱਕ ਸੁਰੱਖਿਅਤ ਤੇ ਨਸ਼ਾ-ਮੁਕਤ ਪੰਜਾਬ ਯਕੀਨੀ ਬਣਾਉਣ ਲਈ ਵਚਨਬੱਧ ਹੈ ।

Related Post

Instagram