ਕਰੋੜਾਂ ਰੁਪਏ ਦੀ ਹੈਰੋਇਨ ਸਣੇ ਦੋ ਵਿਅਕਤੀ ਅੰਮ੍ਰਿਤਸਰ ਪੁਲਸ ਵਲੋਂ ਕਾਬੂ
- by Jasbeer Singh
- January 30, 2026
ਕਰੋੜਾਂ ਰੁਪਏ ਦੀ ਹੈਰੋਇਨ ਸਣੇ ਦੋ ਵਿਅਕਤੀ ਅੰਮ੍ਰਿਤਸਰ ਪੁਲਸ ਵਲੋਂ ਕਾਬੂ ਅੰਮ੍ਰਿਤਸਰ, 30 ਜਨਵਰੀ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਦੀ ਪੁਲਸ ਵਲੋਂ ਇੱਕ ਅੰਤਰਰਾਸ਼ਟਰੀ ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਸ਼ ਫਾਸ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਨਸ਼ਾ ਤਸਕਰੀ ਗਿਰੋਹ ਤੋਂ ਕੀ ਬਰਾਮਦ ਕੀਤਾ ਹੈ ਪੁਲਸ ਨੇ ਅੰਮ੍ਰਿਤਸਰ ਜਿ਼ਲ੍ਹੇ ਦੀ ਦਿਹਾਤੀ ਪੁਲਸ ਨੇ ਇੱਕ ਵੱਡੀ ਕਾਰਵਾਈ ਤਹਿਤ ਜੋ ਇੱਕ ਅੰਤਰਰਾਸ਼ਟਰੀ ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਜਿਹੜੇ ਦੋ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 51.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ । ਜਾਣਕਾਰੀ ਮੁਤਾਬਕ ਉਕਤ ਹੈਰੋਇਨ 103 ਪੈਕੇਟਾਂ ਵਿੱਚ ਪੈਕ ਸੀ ਅਤੇ ਇਹ ਅੰਤਰਰਾਸ਼ਟਰੀ ਬਾਜ਼ਾਰ ਵਿਚ ਘੱਟੋ ਘੱਟ ਦੋ ਕਰੋੜ ਰੁਪਏ ਦੀ ਕੀਮਤ ਦੀ ਦੱਸੀ ਜਾ ਰਹੀ ਹੈ। ਕੀ ਦੱਸਿਆ ਡੀ. ਜੀ. ਪੀ. ਪੰਜਾਬ ਨੇ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਵੀ ਇਸ ਮਾਮਲੇ ਸੰਬੰਧੀ ਸੋਸ਼ਲ ਮੀਡੀਆ `ਤੇ ਇੱਕ ਪੋਸਟ ਸਾਂਝੀ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਸਥਿਤ ਹੈਂਡਲਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ ਅਤੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸਨ। ਮੁਲਜ਼ਮਾਂ ਦੇ ਮੋਬਾਈਲ ਫੋਨਾਂ ਦੀ ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ ਮਹੱਤਵਪੂਰਨ ਡਿਜੀਟਲ ਸਬੂਤ ਸਾਹਮਣੇ ਆਏ ਹਨ, ਜਿਸ ਵਿੱਚ ਕਾਲ ਰਿਕਾਰਡ ਅਤੇ ਚੈਟ ਸ਼ਾਮਲ ਹਨ। ਇਹ ਜਾਣਕਾਰੀ ਨੈੱਟਵਰਕ ਦੀ ਡੂੰਘਾਈ ਨੂੰ ਦਰਸਾਉਂਦੀ ਹੈ। ਤਸਕਰਾਂ ਵਿਰੁੱਧ ਕੀਤਾ ਗਿਆ ਹੈ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਇਸ ਮਾਮਲੇ ਵਿੱਚ ਘਰਿੰਡਾ ਪੁਲਿਸ ਸਟੇਸ਼ਨ ਵਿੱਚ ਐਨ. ਡੀ. ਪੀ. ਐਸ. ਐਕਟ ਤਹਿਤ ਐਫ. ਆਈ. ਆਰ. ਦਰਜ ਕੀਤੀ ਗਈ ਹੈ। ਪੁਲਿਸ ਹੁਣ ਨੈੱਟਵਰਕ ਦੇ ਅੱਗੇ ਅਤੇ ਪਿੱਛੇ ਵਾਲੇ ਲਿੰਕਾਂ ਦੀ ਜਾਂਚ ਕਰ ਰਹੀ ਹੈ। ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਨਾਰਕੋ-ਅੱਤਵਾਦ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਮੁਹਿੰਮ ਬੇਰੋਕ ਜਾਰੀ ਰਹੇਗੀ। ਸੂਬੇ ਨੂੰ ਨਸ਼ਾ ਮੁਕਤ ਅਤੇ ਸੁਰੱਖਿਅਤ ਬਣਾਉਣ ਲਈ ਹਰ ਸੰਭਵ ਸਖ਼ਤ ਕਦਮ ਚੁੱਕੇ ਜਾਣਗੇ।
