post

Admin

(Chief Editor)

Punjab

ਅੰਮ੍ਰਿਤਸਰ ਪੁਲਸ ਨੇ ਕੀਤਾ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼

post-img

ਅੰਮ੍ਰਿਤਸਰ ਪੁਲਸ ਨੇ ਕੀਤਾ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਅੰਮ੍ਰਿਤਸਰ, 9 ਫਰਵਰੀ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਦੀ ਪੁਲਸ ਨੇ ਸਰਹੱਦ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾ ਫਾਸ਼ ਕੀਤਾ ਹੈ। ਕੀ ਜਾਣਕਾਰੀ ਦਿੱਤੀ ਡੀ. ਜੀ. ਪੀ. ਪੰਜਾਬ ਨੇ ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਅੰਮ੍ਰਿਤਸਰ ਖੇਤਰ ਵਿੱਚ ਕੁਝ ਵਿਅਕਤੀ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਹਨ। ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਕਮਿਸ਼ਨਰੇਟ ਪੁਲਿਸ ਨੇ ਛਾਪੇਮਾਰੀ ਕੀਤੀ ਅਤੇ ਇਸ ਨੈੱਟਵਰਕ ਨਾਲ ਜੁੜੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਪੁਲਸ ਨੇ ਕੀ ਕੀ ਕੀਤਾ ਹੈ ਬਰਾਮਦ ਗੌਰਵ ਯਾਦਵ ਦੇ ਦੱਸਣ ਅਨੁਸਾਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਮੁਲਜ਼ਮਾਂ ਤੋਂ ਛੇ ਆਧੁਨਿਕ ਪਿਸਤੌਲ, 10 ਜਿੰਦਾ ਕਾਰਤੂਸ, 115 ਗ੍ਰਾਮ ਹੈਰੋਇਨ ਅਤੇ 1.19 ਮਿਲੀਅਨ ਰੁਪਏ (1190,000 ਰੁਪਏ) ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਲੰਬੇ ਸਮੇਂ ਤੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਸਨ ਅਤੇ ਸਰਹੱਦ ਪਾਰ ਤਸਕਰੀ ਨੈੱਟਵਰਕ ਨਾਲ ਜੁੜੇ ਹੋਏ ਸਨ।

Related Post

Instagram