post

Jasbeer Singh

(Chief Editor)

Punjab

ਅੰਮ੍ਰਿਤਸਰ ਪੁਲਸ ਨੇ ਨਸ਼ੇ ਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

post-img

ਅੰਮ੍ਰਿਤਸਰ ਪੁਲਸ ਨੇ ਨਸ਼ੇ ਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਅੰਮ੍ਰਿਤਸਰ, 27 ਜਨਵਰੀ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਨੇ ਬਾਰਡਰ ਪਾਰ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾ ਫਾਸ਼ ਕੀਤਾ ਹੈ। ਕੀ ਕੀ ਪਕੜਿਆ ਗਿਆ ਹੈ ਪੁਲਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵਲੋਂ ਜੋ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਦੇ ਚਲਦਿਆਂ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਇਥੇ ਹੀ ਬਸ ਨਹੀਂ ਉਕਤ ਕਾਰਵਾਈ ਦੌਰਾਨ ਪਕੜੇ ਗਏ ਵਿਅਕਤੀਆਂ ਕੋਲੋਂ ਪੁਲਸ ਨੇ 1.5 ਕਿਲੋਗ੍ਰਾਮ ਹੈਰੋਇਨ, ਦੋ ਆਧੁਨਿਕ ਪਿਸਤੌਲ (ਇੱਕ 9 ਅਤੇ ਇੱਕ .30 ਬੋਰ), 34 ਜ਼ਿੰਦਾ 9 ਕਾਰਤੂਸ, ਅਤੇ 198,000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੇ ਹਨ ਵਿਦੇ਼ ਵਿਚ ਆਪਣੇ ਹੈਂਡਲਰਾਂ ਨਾਲ ਸੰਪਰਕ : ਡੀ. ਜੀ. ਪੀ. ਪੰਜਾਬ ਪੁਲਸ ਦੇ ਮੁਖੀ ਡਾਇਰੈਕਟਰ ਜਨਰਲ ਆਫ਼ ਪੁਲਸ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ਾਂ ਵਿੱਚ ਆਪਣੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਵਿੱਚ ਸਥਿਤ ਤਸਕਰਾਂ ਨਾਲ ਲਗਾਤਾਰ ਸੰਪਰਕ ਵਿੱਚ ਸਨ। ਇਨ੍ਹਾਂ ਤਸਕਰਾਂ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦਿਆਂ, ਮੁਲਜ਼ਮਾਂ ਨੂੰ ਸਰਹੱਦ ਪਾਰੋਂ ਭੇਜੀ ਗਈ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਮਿਲੀਆਂ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਸਪਲਾਈ ਕੀਤਾ ਗਿਆ। ਪੁਲਸ ਕਰ ਰਹੀ ਹੈ ਨੈੱਟਵਰਕ ਦੇ ਅਗਲੇ ਤੇ ਪਿਛਲੇ ਲਿੰਕਾਂ ਦੀ ਜਾਂਚ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਵਿੱਚ ਇਸ ਮਾਮਲੇ ਵਿੱਚ ਐਫ. ਆਈ. ਆਰ. ਦਰਜ ਕੀਤੀ ਗਈ ਹੈ। ਪੁਲਿਸ ਹੁਣ ਇਸ ਨੈੱਟਵਰਕ ਦੇ ਅਗਲੇ ਅਤੇ ਪਿਛਲੇ ਲਿੰਕਾਂ ਦੀ ਜਾਂਚ ਕਰ ਰਹੀ ਹੈ ਤਾਂ ਜੋ ਪੂਰੇ ਤਸਕਰੀ ਰਿੰਗ ਨੂੰ ਖਤਮ ਕੀਤਾ ਜਾ ਸਕੇ। ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਹਥਿਆਰ ਅਤੇ ਨਸ਼ੀਲੇ ਪਦਾਰਥ ਕਿਸ ਨੂੰ ਸਪਲਾਈ ਕੀਤੇ ਗਏ ਸਨ । ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੰਗਠਿਤ ਅਪਰਾਧ ਨੈੱਟਵਰਕਾਂ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ ਹੈ। ਸੂਬੇ ਵਿੱਚ ਸ਼ਾਂਤੀ, ਕਾਨੂੰਨ ਵਿਵਸਥਾ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣਾ ਪੰਜਾਬ ਪੁਲਿਸ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਕਾਰਵਾਈ ਪੂਰੀ ਤਾਕਤ ਨਾਲ ਜਾਰੀ ਰਹੇਗੀ।

Related Post

Instagram