post

Admin

(Chief Editor)

Crime

ਗੈਰ-ਕਾਨੂੰਨੀ ਹਥਿਆਰਾਂ ਦੇ ਨੈਟਵਰਕ ਦਾ ਅੰਮ੍ਰਿਤਸਰ ਪੁਲਸ ਨੇ ਕੀਤਾ ਪਰਦਾਫਾਸ਼

post-img

ਗੈਰ-ਕਾਨੂੰਨੀ ਹਥਿਆਰਾਂ ਦੇ ਨੈਟਵਰਕ ਦਾ ਅੰਮ੍ਰਿਤਸਰ ਪੁਲਸ ਨੇ ਕੀਤਾ ਪਰਦਾਫਾਸ਼

ਅੰਮ੍ਰਿਤਸਰ, 10 ਅਗਸਤ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਵਿਖੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵਲੋਂ ਗੈਰ-ਕਾਨੂੰਨੀ ਹਥਿਆਰਾਂ (Illegal weapons) ਦੇ ਨੈਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ ।

ਕਿੰਨੇ ਵਿਅਕਤੀਆਂ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ (Amritsar Commissionerate Police) ਵਲੋਂ ਜੋ ਸਰਹੱਦ ਪਾਰੋਂ ਚੱਲ ਰਹੇ ਦੋ ਵੱਡੇ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਗਿਆ ਹੈ ਤਹਿਤ ਸੱਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਕੋਲੋਂ 10 ਗੈਰ-ਕਾਨੂੰਨੀ ਪਿਸਤੌਲ, 1.054 ਕਿੱਲੋ ਹੈਰੋਇਨ, 5 ਜਿ਼ੰਦਾ ਕਾਰਤੂਸ ਅਤੇ ਇੱਕ ਡਰੋਨ ਬਰਾਮਦ ਕੀਤਾ ਹੈ ।

ਕੀ ਪਤਾ ਲੱਗਿਆ ਮੁਲਜਮਾਂ ਕੋਲੋਂ ਕੀਤੀ ਗਈ ਸ਼ੁਰੂਆਤੀ ਪੁੱਛਗਿੱਛ ਦੌਰਾਨ

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ (Arrested) ਕੀਤੇ ਗਏ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਸਮੱਗਲਰਾਂ ਦੇ ਸੰਪਰਕ ਵਿੱਚ ਸਨ, ਜੋ ਅੰਤਰਰਾਸ਼ਟਰੀ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਹੈਰੋਇਨ ਦੀ ਸਪਲਾਈ ਵਿੱਚ ਮਦਦ ਕਰ ਰਹੇ ਸਨ । ਇਸ ਸਬੰਧੀ ਥਾਣਾ ਕੈਂਟ ਅਤੇ ਥਾਣਾ ਡੀ-ਡਿਵੀਜ਼ਨ, ਅੰਮ੍ਰਿਤਸਰ ਵਿਖੇ ਦੋ ਐੱਫ. ਆਈ. ਆਰ. ਦਰਜ (FIR registered) ਕੀਤੀਆਂ ਗਈਆਂ ਹਨ ।

Related Post

Instagram