ਅੰਮ੍ਰਿਤਸਰ ਪੁਲਸ ਨੇ ਕੀਤਾ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਅੰਮ੍ਰਿਤਸਰ, 27 ਮਈ 2026 : ਅੰਮ੍ਰਿਤਸਰ ਕਮਿਸ਼ਨਰੇਟ ਪੁਲਸ (Amritsar Commissionerate Police) ਨੇ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ (Arrested) ਕੀਤਾ ਹੈ । ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਇੱਕ ਵਿਦੇਸ਼ੀ ਤਸਕਰ ਦੇ ਸੰਪਰਕ ਵਿੱਚ ਸਨ : ਡੀ. ਜੀ. ਪੀ. ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਦੁਆਰਾ ਸਾਂਝੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ, ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਇੱਕ ਵਿਦੇਸ਼ੀ ਤਸਕਰ ਦੇ ਸੰਪਰਕ ਵਿੱਚ ਸਨ । ਮੁਲਜ਼ਮ ਵਰਚੁਅਲ ਨੰਬਰਾਂ ਰਾਹੀਂ ਵਿਦੇਸ਼ੀ ਤਸਕਰਾਂ ਨਾਲ ਸੰਪਰਕ ਬਣਾਈ ਰੱਖਦੇ ਸਨ ਅਤੇ ਡਰੋਨ ਰਾਹੀਂ ਸਰਹੱਦ ਪਾਰ ਤੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਮੰਗਵਾਉਂਦੇ ਸਨ । ਇਹ ਹਥਿਆਰ ਅਤੇ ਨਸ਼ੀਲੇ ਪਦਾਰਥ (Drugs) ਫਿਰ ਪੰਜਾਬ ਦੇ ਵੱਖ-ਵੱਖ ਅਪਰਾਧਿਕ ਤੱਤਾਂ ਨੂੰ ਪਹੁੰਚਾਏ ਜਾਂਦੇ ਸਨ ।ਮੁਲਜ਼ਮਾਂ ਵਿਰੁੱਧ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਕੇਸ ਦਰਜਇਹ ਮਾਡਿਊਲ ਲੰਬੇ ਸਮੇਂ ਤੋਂ ਸਰਗਰਮ ਸੀ ਅਤੇ ਸੰਗਠਿਤ ਅਪਰਾਧ ਵਿੱਚ ਸ਼ਾਮਲ ਵਿਅਕਤੀਆਂ ਨੂੰ ਗੈਰ-ਕਾਨੂੰਨੀ ਹਥਿਆਰ (Illegal weapons) ਸਪਲਾਈ ਕਰ ਰਿਹਾ ਸੀ । ਪੁਲਸ ਨੇ ਮੁਲਜ਼ਮਾਂ ਵਿਰੁੱਧ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਐਫ. ਆਈ. ਆਰ. ਦਰਜ (FIR registered) ਕੀਤੀ ਹੈ । ਪੁਲਸ ਇਸ ਸਮੇਂ ਪੂਰੇ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ । ਮੁਲਜ਼ਮਾਂ ਤੋਂ ਅੱਠ ਆਧੁਨਿਕ ਪਿਸਤੌਲ ਅਤੇ ਜਿ਼ੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ ।
