post

Jasbeer Singh

(Chief Editor)

Punjab

ਅੰਮ੍ਰਿਤਸਰ ਪੁਲਸ ਨੇ ਦੋ ਵਿਅਕਤੀਆਂ ਕੋਲੋਂ ਨਸ਼ਾ ਹੀ ਨਸ਼ਾ ਕੀਤਾ ਬਰਾਮਦ

post-img

ਅੰਮ੍ਰਿਤਸਰ ਪੁਲਸ ਨੇ ਦੋ ਵਿਅਕਤੀਆਂ ਕੋਲੋਂ ਨਸ਼ਾ ਹੀ ਨਸ਼ਾ ਕੀਤਾ ਬਰਾਮਦ ਅੰਮ੍ਰਿਤਸਰ, 20 ਮਈ 2026 : ਪੰਜਾਬ ਦੇ ਅੰਮ੍ਰਿਤਸਰ ਵਿਖੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵਲੋਂ ਦੋ ਵਿਅਕਤੀਆਂ ਤੋਂ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕੀਤੀ ਗਈ ਹੈ। ਕੀ ਕੀ ਪਕੜਿਆ ਗਿਆ ਦੋ ਵਿਅਕਤੀਆਂ ਕੋਲੋਂ ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵਲੋਂ ਜੋ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਵੱਡੀ ਸਫਲਤਾ ਹਾਸਲ ਕਰਨ ਤਹਿਤ ਇੱਕ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10 ਕਿਲੋ ਆਈ. ਸੀ. ਈ. (ਮੈਥਾਮਫੇਟਾਮਾਈਨ) ਅਤੇ 4 ਕਿਲੋ ਹੈਰੋਇਨ ਬਰਾਮਦ ਕੀਤੀ ਹੈ । ਕੀ ਸਾਹਮਣੇ ਆਇਆ ਹੈ ਪੁਲਸ ਦੀ ਸ਼ੁਰੂਆਤੀ ਜਾਂਚ ਵਿਚ ਪੰਜਾਬ ਪੁਲਸ ਵਲੋਂ ਕੀਤੀ ਗਈ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੁਬਈ ਅਤੇ ਅਬੂ ਧਾਬੀ ਦੇ ਇੱਕ ਨਸ਼ਾ ਤਸਕਰੀ ਦੇ ਸੰਪਰਕ ਵਿੱਚ ਸਨ ਅਤੇ ਉਸ ਦੇ ਨਿਰਦੇਸ਼ਾਂ `ਤੇ ਪੰਜਾਬ ਅਤੇ ਦਿੱਲੀ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੇ ਸਨ। ਪੁਲਿਸ ਦੇ ਅਨੁਸਾਰ, ਇੱਕ ਮੁਲਜ਼ਮ ਹਾਲ ਹੀ ਵਿੱਚ ਦੁਬਈ ਤੋਂ ਵਾਪਸ ਆਇਆ ਸੀ, ਜਿੱਥੇ ਉਸ ਨੇ ਕਥਿਤ ਤੌਰ `ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਸਿਖਲਾਈ ਪ੍ਰਾਪਤ ਕੀਤੀ ਸੀ । ਉਸ ਨੂੰ ਹੈਰੋਇਨ ਅਤੇ ਆਈਸੀਈ ਖੇਪਾਂ ਨੂੰ ਪੰਜਾਬ ਵਿੱਚ ਲਿਜਾਣ ਅਤੇ ਅੱਗੇ ਸਪਲਾਈ ਕਰਨ ਦਾ ਕੰਮ ਸੌਂਪਿਆ ਗਿਆ ਸੀ । ਦੋਹਾਂ ਵਿਰੁੱਧ ਐਨ. ਡੀ. ਪੀ. ਐਸ. ਐਕਟ ਦਾ ਕੇਸ ਦਰਜ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਮੁਲਜ਼ਮ ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਵੱਡੇ ਪੱਧਰ `ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੇ ਸਨ । ਪੁਲਸ ਹੁਣ ਇਸ ਨੈੱਟਵਰਕ ਦੇ ਹੋਰ ਮੈਂਬਰਾਂ ਅਤੇ ਇਸ ਦੇ ਅੰਤਰਰਾਸ਼ਟਰੀ ਸਬੰਧਾਂ ਦੀ ਜਾਂਚ ਕਰ ਰਹੀ ਹੈ। ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ । ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਹੋਰ ਗ੍ਰਿਫ਼ਤਾਰੀਆਂ ਅਤੇ ਜ਼ਬਤੀਆਂ ਹੋਣ ਦੀ ਉਮੀਦ ਹੈ ।

Related Post

Instagram