post

Jasbeer Singh

(Chief Editor)

Punjab

ਅੰਮ੍ਰਿਤਸਰ ਪੁਲਸ ਨੇ 1000 ਤੋਂ ਵੱਧ ਚਾਈਨਾ ਡੋਰ ਦੇ ਗੱਟੂ ਕੀਤੇ ਬਰਾਮਦ

post-img

ਅੰਮ੍ਰਿਤਸਰ ਪੁਲਸ ਨੇ 1000 ਤੋਂ ਵੱਧ ਚਾਈਨਾ ਡੋਰ ਦੇ ਗੱਟੂ ਕੀਤੇ ਬਰਾਮਦ ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਦੇ ਸੈਂਟਰਲ ਇਲਾਕੇ ਦੇ ਵਿੱਚੋਂ ਹੁਣ ਤੱਕ ਪੁਲਸ ਨੇ 1000 ਤੋਂ ਵੱਧ ਚਾਈਨਾ ਡੋਰ ਦੇ ਗੱਟੂ ਬਰਾਮਦ ਕੀਤੇ ਹਨ। ਇਸ ਸਬੰਧੀ ਏ. ਸੀ. ਪੀ. ਜਸਪਾਲ ਸਿੰਘ ਨੇ ਦੱਸਿਆ ਕਿ ਡਰੋਨ ਦੇ ਜਰੀਏ ਪਤੰਗਬਾਜ਼ੀ ਕਰਨ ਵਾਲੇ ਬੱਚਿਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜਿਹੜੇ ਬੱਚੇ ਚਾਈਨਾ ਡੋਰ ਨਾਲ ਪਤੰਗ ਉਡਾਉਂਦੇ ਹੋਏ ਨਜ਼ਰ ਆਉਂਦੇ ਹਨ ਉਹਨਾਂ ਦੀ ਮਦਦ ਦੇ ਨਾਲ ਇਹਨਾਂ ਡੋਰ ਵਿਕਰੇਤਾਵਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਚਾਈਨਾ ਡੋਰ ਦੀ ਵਿਕਰੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਸ਼ਹਿਰ ਵਾਸੀਆਂ, ਨੌਜਵਾਨਾਂ ਅਤੇ ਬੱਚਿਆਂ ਨੂੰ ਵੀ ਇਸ ਡੋਰ ਨੂੰ ਨਾ ਵਰਤਣ ਦੀ ਸਲਾਹ ਦਿੱਤੀ ਹੈ।

Related Post