post

Jasbeer Singh

(Chief Editor)

National

ਖਾਲਿਸਤਾਨ ਜਿ਼ੰਦਾਬਾਦ ਫੋਰਸ ਦੇ ਤਿੰਨ ਸ਼ੱਕੀ ਦਹਿਸ਼ਤਗਰਦਾਂ ਦੀਆਂ ਲਾਸ਼ਾਂ ਨੂੰ ਪੰਜਾਬ ਲਿਜਾ ਰਹੀ ਐਂਬੂਲੈਂਸ ਨੂੰ ਅਣਪਛਾਤੇ

post-img

ਖਾਲਿਸਤਾਨ ਜਿ਼ੰਦਾਬਾਦ ਫੋਰਸ ਦੇ ਤਿੰਨ ਸ਼ੱਕੀ ਦਹਿਸ਼ਤਗਰਦਾਂ ਦੀਆਂ ਲਾਸ਼ਾਂ ਨੂੰ ਪੰਜਾਬ ਲਿਜਾ ਰਹੀ ਐਂਬੂਲੈਂਸ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ ਰਾਮਪੁਰ, 25 ਦਸੰਬਰ : ਖਾਲਿਸਤਾਨ ਜਿ਼ੰਦਾਬਾਦ ਫੋਰਸ ਦੇ ਤਿੰਨ ਸ਼ੱਕੀ ਦਹਿਸ਼ਤਗਰਦਾਂ ਦੀਆਂ ਲਾਸ਼ਾਂ ਨੂੰ ਪੰਜਾਬ ਲੈ ਕੇ ਜਾ ਰਹੀ ਐਂਬੂਲੈਂਸ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ । ਜਿ਼ਕਰਯੋਗ ਹੈ ਕਿ ਪੰਜਾਬ ਦੇ ਗੁਰਦਾਸਪੁਰ ਵਿੱਚ ਹੋਏ ਗ੍ਰਨੇਡ ਹਮਲੇ ਵਿੱਚ ਕਥਿਤ ਤੌਰ ’ਤੇ ਸ਼ਾਮਲ ਤਿੰਨ ਸ਼ੱਕੀ ਦਹਿਸ਼ਤਗਰਦ ਪੀਲੀਭੀਤ ਵਿੱਚ ਉੱਤਰ ਪ੍ਰਦੇਸ਼ ਤੇ ਪੰਜਾਬ ਪੁਲਸ ਦੀ ਸਾਂਝੀ ਟੀਮ ਨਾਲ ਹੋਏ ਮੁਕਾਬਲੇ ਵਿੱਚ ਮਾਰੇ ਗਏ ਸਨ । ਅਧਿਕਾਰੀਆਂ ਨੇ ਦੱਸਿਆ ਕਿ ਐਂਬੂਲੈਂਸ ਨਾਲ ਟੱਕਰ ਮਾਰਨ ਦੀ ਘਟਨਾ ਮੰਗਲਵਾਰ ਰਾਤ ਨੂੰ ਰਾਮਪੁਰ ਬਾਈਪਾਸ ’ਤੇ ਵਾਪਰੀ ਇਸ ਦੌਰਾਨ ਕੋਈ ਜ਼ਖਮੀ ਨਹੀਂ ਹੋਇਆ ਪਰ ਐਂਬੂਲੈਂਸ ਖਰਾਬ ਹੋ ਗਈ, ਜਿਸ ਤੋਂ ਬਾਅਦ ਲਾਸ਼ਾਂ ਨੂੰ ਕਿਸੇ ਹੋਰ ਵਾਹਨ ‘ਚ ਲਿਜਾਇਆ ਗਿਆ । ਰਾਮਪੁਰ ਜਿ਼ਲ੍ਹੇ ਦੇ ਪੁਲਸ ਸੁਪਰਡੈਂਟ ਵਿਦਿਆਸਾਗਰ ਮਿਸ਼ਰਾ ਨੇ ਦੱਸਿਆ ਕਿ ਪੀਲੀਭੀਤ ਤੋਂ ਤਿੰਨ ਸ਼ੱਕੀ ਦਹਿਸ਼ਤਗਰਦਾਂ ਦੀਆਂ ਲਾਸ਼ਾਂ ਨੂੰ ਲੈ ਕੇ ਪੰਜਾਬ ਜਾ ਰਹੀ ਐਂਬੂਲੈਂਸ ਨੂੰ ਮੰਗਲਵਾਰ ਦੇਰ ਰਾਤ ਰਾਮਪੁਰ ਬਾਈਪਾਸ ’ਤੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ । ਉਨ੍ਹਾਂ ਕਿਹਾ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ । ਉਨ੍ਹਾਂ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਰਾਮਪੁਰ ਪੁਲੀਸ ਮੌਕੇ ‘ਤੇ ਪਹੁੰਚ ਗਈ ਅਤੇ ਤਿੰਨਾਂ ਲਾਸ਼ਾਂ ਨੂੰ ਨੁਕਸਾਨੇ ਵਾਹਨ ਤੋਂ ਦੂਜੀ ਐਂਬੂਲੈਂਸ ‘ਚ ਲਿਜਾਇਆ ਗਿਆ ।

Related Post

Instagram