
ਬੈਕਫਿੰਕੋ ਵੱਲੋ 13 ਦਸੰਬਰ ਨੂੰ ਪਿੰਡ ਮੰਗਵਾਲ ਵਿਖੇ ਲਗਾਇਆ ਜਾਵੇਗਾ ਜਾਗਰੂਕਤਾ ਕੈਂਪ
- by Jasbeer Singh
- December 9, 2024

ਬੈਕਫਿੰਕੋ ਵੱਲੋ 13 ਦਸੰਬਰ ਨੂੰ ਪਿੰਡ ਮੰਗਵਾਲ ਵਿਖੇ ਲਗਾਇਆ ਜਾਵੇਗਾ ਜਾਗਰੂਕਤਾ ਕੈਂਪ ਸੰਗਰੂਰ, 9 ਦਸੰਬਰ : ਬੈਕਫਿੰਕੋ ਸੰਗਰੂਰ ਦੇ ਜ਼ਿਲ੍ਹਾ ਫੀਲਡ ਅਫਸਰ ਕੁਲਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ 13 ਦਸੰਬਰ ਨੂੰ ਸਵੇਰੇ 11 ਵਜੇ ਤੋਂ ਪਿੰਡ ਮੰਗਵਾਲ ਵਿਖੇ ਇੱਕ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ । ਉਹਨਾਂ ਦੱਸਿਆ ਕਿ ਇਸ ਕੈਂਪ ਦੌਰਾਨ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਅਤੇ ਆਰਥਿਕ ਤੌਰ ਉਤੇ ਕਮਜ਼ੋਰ ਵਰਗਾਂ ਦੀ ਸੇਵਾ ਹਿਤ ਕਰਜ਼ਾ ਯੋਜਨਾਵਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ । ਉਹਨਾਂ ਇਹ ਵੀ ਦੱਸਿਆ ਕਿ ਚੇਅਰਮੈਨ ਬੈਕਫਿੰਕੋ ਸੰਦੀਪ ਸੈਣੀ ਅਤੇ ਕਾਰਜਕਾਰੀ ਡਾਇਰੈਕਟਰ ਬੈਕਫਿੰਕੋ ਸੰਦੀਪ ਹੰਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਲਗਾਏ ਜਾਣ ਵਾਲੇ ਇਸ ਕੈਂਪ ਦੌਰਾਨ ਬੇਰੋਜ਼ਗਾਰਾਂ ਨੂੰ ਰਾਸ਼ਟਰੀ ਘੱਟ ਗਿਣਤੀ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਸਵੈ-ਰੁਜ਼ਗਾਰ ਲਈ ਸਸਤੇ ਵਿਆਜ ਦੀਆਂ ਦਰਾਂ 'ਤੇ ਕਰਜ਼ੇ ਉਪਲੱਬਧ ਕਰਾਉਣ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਦੱਸਿਆ ਜਾਵੇਗਾ ।