

ਬੇਟੀ-ਬਚਾਓ, ਬੇਟੀ-ਪੜ੍ਹਾਓ’ ਸਕੀਮ ਨੂੰ ਸਮਰਪਿਤ ਸਮਾਗਮ ਕਰਵਾਇਆ ਸੰਗਰੂਰ, 20 ਜਨਵਰੀ : ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੀ ਯੋਗ ਅਗਵਾਈ ਤਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੀਆਂ, ਸੰਗਰੂਰ ਵਿਖੇ ‘ਬੇਟੀ-ਬਚਾਓ, ਬੇਟੀ-ਪੜ੍ਹਾਓ’ ਸਕੀਮ ਅਧੀਨ ਧੀਆਂ ਦੀ ਲੋਹੜੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ । ਇਸ ਸਮਾਗਮ ਦੀ ਅਗਵਾਈ ਜ਼ਿਲ੍ਹਾ ਪ੍ਰੋਗਰਾਮ ਅਫਸਰ ਅਨੁਰਤਨ ਕੌਰ ਨੇ ਕੀਤੀ ਅਤੇ ਇਸ ਮੌਕੇ ਜ਼ਿਲ੍ਹਾ ਸਿਖਿਆ ਅਫਸਰ (ਸੈਕੰਡਰੀ) ਤਰਵਿੰਦਰ ਕੌਰ ਅਤੇ ਡਿਪਟੀ ਡੀ. ਈ. ਓ. ਮਨਜੀਤ ਕੌਰ ਵੀ ਸ਼ਾਮਿਲ ਸਨ । ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਨੇ ਲੋਹੜੀ ਦੇ ਤਿਓਹਾਰ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੀਆਂ ਹੋਣਹਾਰ ਬੇਟੀਆਂ , ਜਿਨ੍ਹਾਂ ਨੇ ਵਿੱਦਿਆ ਦੇ ਖੇਤਰ ਵਿੱਚ ਮਾਣਮੱਤੀਆਂ ਉਪਲਬੱਧੀਆਂ ਹਾਸਿਲ ਕੀਤੀਆਂ ਹਨ ਉਨ੍ਹਾਂ ਲਈ ਸਕੂਲ ਬੈਗ ਅਤੇ ਸਿੱਪਰ ਬੋਤਲਾਂ ਦੀ ਵੰਡ ਕੀਤੀ । ਜ਼ਿਲ੍ਹਾ ਪ੍ਰੋਗਰਾਮ ਅਫਸਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਔਰਤਾਂ ਦੀ ਸੁਰੱਖਿਆ ਅਤੇ ਸਹੂਲਤਾਂ ਨੂੰ ਮੁੱਖ ਰੱਖਦੇ ਹੋਏ ਬਹੁਤ ਸਾਰੀਆਂ ਸਕੀਮਾਂ ਸਥਾਪਿਤ ਕੀਤੀਆਂ ਗਈਆਂ ਹਨ ਜਿਵੇਂ ਬਚਾਓ ਬੇਟੀ ਪੜ੍ਹਾਓ, ਵਨ ਸਟਾਪ ਸੈਂਟਰ/181 ਮਹਿਲਾ ਹੈਲਪਲਾਈਨ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਪੋਸ਼ਣ ਅਭਿਆਨ ਆਦਿ । ਉਨ੍ਹਾਂ ਕਿਹਾ ਕਿ ਇਨ੍ਹਾਂ ਸਕੀਮਾਂ ਦਾ ਹਰ ਇਕ ਔਰਤ ਅਤੇ ਸਮਾਜ ਵਿੱਚ ਹੋਰ ਲੋੜਵੰਦਾਂ ਨੂੰ ਫਾਇਦਾ ਜ਼ਰੂਰ ਲੈਣਾ ਚਾਹੀਦਾ ਹੈ । ਅਨੁਰਤਨ ਕੌਰ ਨੇ ਦੱਸਿਆ ਕਿ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਦੇ 10 ਸਾਲ ਪੂਰੇ ਹੋਣ ਉਪਰੰਤ ਅਗਲੇ ਹਫਤੇ ਤੋਂ ਵਿਭਾਗ ਦੀਆਂ ਹਦਾਇਤਾਂ ਅਨੁਸਾਰ 24 ਜਨਵਰੀ 2025 ਤੋਂ 8 ਮਾਰਚ 2025 ਤੱਕ ਇਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ । ਇਸ ਮੌਕੇ ਜ਼ਿਲ੍ਹਾ ਸਿਖਿਆ ਅਫਸਰ (ਸੈਕੰਡਰੀ) ਤਰਵਿੰਦਰ ਕੌਰ ਨੇ ਬੱਚੀਆਂ ਅਤੇ ਟੀਚਰ ਸਹਿਬਾਨਾਂ ਨੂੰ ਸੰਬੋਧਨ ਕਰਦੇ ਹੋਏ ਸਕੂਲੀ ਬੱਚੀਆਂ ਨੂੰ ਆਪਣੇ ਆਪ ਨੂੰ ਮਜਬੂਤ ਬਣਾਉਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਔਰਤਾਂ ਦੀ ਸਹਾਇਤਾ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਇਕ ਸ਼ਲਾਗਾਯੋਗ ਕਦਮ ਦੱਸਿਆ। ਸਮਾਗਮ ਦੌਰਾਨ ਸੀ. ਡੀ. ਪੀ. ਓ. ਸੰਗਰੂਰ ਸਰੂ ਰਾਣਾ, ਡਿਪਟੀ ਡੀ ਓ ਮਨਜੀਤ ਕੌਰ, ਪ੍ਰਿੰਸੀਪਲ ਸੁਨੀਤਾ ਰਾਣੀ, ਇੰਚਾਰਜ ਵਨ ਸਟਾਪ ਸੈਂਟਰ/181 ਹੈਲਪਲਾਈਨ ਨਜ਼ੀਰ ਮੁਹੰਮਦ ਅਤੇ ਸਕੂਲ ਸਟਾਫ ਹਾਜ਼ਰ ਸੀ ।
Related Post
Popular News
Hot Categories
Subscribe To Our Newsletter
No spam, notifications only about new products, updates.