post

Jasbeer Singh

(Chief Editor)

Punjab

ਮੁੱਖ ਮੰਤਰੀ ਦੀ ਅਗਵਾਈ ਹੇਠ ਸੂਬੇ `ਚ ਪਾਰਦਰਸ਼ੀ ਸ਼ਾਸਨ ਦੀ ਮਿਸਾਲ ਕਾਇਮ ਹੋਈ : ਗੋਇਲ

post-img

ਮੁੱਖ ਮੰਤਰੀ ਦੀ ਅਗਵਾਈ ਹੇਠ ਸੂਬੇ `ਚ ਪਾਰਦਰਸ਼ੀ ਸ਼ਾਸਨ ਦੀ ਮਿਸਾਲ ਕਾਇਮ ਹੋਈ : ਗੋਇਲ ਲਹਿਰਾਗਾਗਾ, 02 ਅਪ੍ਰੈਲ 2026 : ਪੰਜਾਬ ਦੇ ਸ਼ਹਿਰ ਲਹਿਰਾਗਾਗਾ ਵਿਖੇ ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ ਵਿਸ਼ੇ ਤੇ ਸੰਵਾਦ ਸਮਾਗਮ ਆਯੋਜਿਤ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਵੱਖ-ਵੱਖ ਪਿੰਡਾਂ ਵਿਚ ਕੀਤੇ ਗਏ ਸੰਵਾਦ ਸਮਾਗਮ ਪਿੰਡ ਮੰਡਵੀ, ਮਨਿਆਣਾ, ਭੁਟਾਲ ਕਲਾਂ ਅਤੇ ਬੱਲਰਾਂ ਵਿਖੇ “ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ” ਵਿਸ਼ੇ `ਤੇ ਸੰਵਾਦ ਸਮਾਗਮ ਕੀਤੇ ਗਏ, ਜਿਨ੍ਹਾਂ ਵਿੱਚ ਕੈਬਨਿਟ ਮੰਤਰੀ ਪੰਜਾਬ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਨ੍ਹਾਂ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਮਹਿਲਾਵਾਂ ਤੇ ਨੌਜਵਾਨਾਂ ਨੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ। ਪੰਜਾਬ ਸਰਕਾਰ ਕਾਰਜਕਾਲ ਵਿਚ ਲਾਭਕਾਰੀ ਯੋਜਨਾਵਾਂ ਹੋਈਆਂ ਹਨ ਉਪਲਬੱਧ ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਗੋਇਲ ਨੇ ਪੰਜਾਬ ਸਰਕਾਰ ਦੇ ਪਿਛਲੇ ਚਾਰ ਸਾਲਾਂ ਦੀ ਕਾਰਗੁਜ਼ਾਰੀ ਬਾਰੇ ਗੱਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚ ਲੋਕ-ਕੇਂਦਰਿਤ ਅਤੇ ਪਾਰਦਰਸ਼ੀ ਸ਼ਾਸਨ ਦੀ ਨਵੀਂ ਮਿਸਾਲ ਕਾਇਮ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਦੇ ਖੇਤਰ ਵਿੱਚ ਸਰਕਾਰੀ ਸਕੂਲਾਂ ਦਾ ਸੁਧਾਰ, ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ, ਘਰੇਲੂ ਬਿਜਲੀ ਬਿੱਲਾਂ ਵਿੱਚ ਰਾਹਤ ਅਤੇ ਕਿਸਾਨਾਂ ਲਈ ਲਾਭਕਾਰੀ ਯੋਜਨਾਵਾਂ ਸਰਕਾਰ ਦੀਆਂ ਪ੍ਰਮੁੱਖ ਉਪਲਬਧੀਆਂ ਹਨ । ਪੰਜਾਬ ਸਰਕਾਰ ਦੇ ਰਾਜ ਵਿਚ ਹੈ ਜੀਰੋ ਟੋਲਰੈਂਸ ਨੀਤੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿ਼ਲਾਫ਼ “ਜ਼ੀਰੋ ਟੋਲਰੈਂਸ” ਨੀਤੀ ਅਪਣਾਈ ਗਈ ਹੈ ਅਤੇ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ, ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਲਈ ਵੀ ਠੋਸ ਕਦਮ ਚੁੱਕੇ ਗਏ ਹਨ, ਜਿਸ ਨਾਲ ਲੋਕਾਂ ਵਿੱਚ ਸੁਰੱਖਿਆ ਦਾ ਅਹਿਸਾਸ ਵਧਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਵੱਡੇ ਪੱਧਰ `ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਅਤੇ ਰੋਜ਼ਗਾਰ ਦੇ ਮੌਕੇ ਵਧਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਰੋਜ਼ਗਾਰ ਸਿਰਜਣ ਅਤੇ ਉਦਯੋਗਿਕ ਵਿਕਾਸ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ। ਲੋਕਾਂ ਨਾਲ ਸਿੱਧੀ ਗੱਲਬਾਤ ਕਰਕੇ ਮੁਸ਼ਕਲਾਂ ਸੁਣੀਆਂ ਤੇ ਸੁਝਾਅ ਵੀ ਲਏ ਇਸ ਮੌਕੇ ਉਨ੍ਹਾਂ ਨੇ ਲੋਕਾਂ ਨਾਲ ਸਿੱਧੀ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਸੁਝਾਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਮੌਕੇ `ਤੇ ਹੀ ਸੰਬੰਧਿਤ ਅਧਿਕਾਰੀਆਂ ਨੂੰ ਹੱਲ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਵਿਕਾਸ ਦੇ ਇਸ ਯਤਨ ਵਿੱਚ ਆਪਣਾ ਯੋਗਦਾਨ ਪਾਉਣ । ਸਮਾਗਮਾਂ ਦੌਰਾਨ ਸਥਾਨਕ ਆਗੂਆਂ ਅਤੇ ਪਾਰਟੀ ਅਹੁਦੇਦਾਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪੰਜਾਬ ਸਰਕਾਰ ਦੇ ਚਾਰ ਸਾਲਾਂ ਦੇ ਕੰਮਕਾਜ ਦੀ ਪ੍ਰਸ਼ੰਸਾ ਕੀਤੀ। ਇਲਾਕਾ ਵਾਸੀਆਂ ਨੇ ਵੀ ਸਰਕਾਰ `ਤੇ ਭਰੋਸਾ ਜਤਾਉਂਦਿਆਂ ਆਉਣ ਵਾਲੇ ਸਮੇਂ ਵਿੱਚ ਵੀ ਪੂਰਾ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ।

Related Post

Instagram