post

Jasbeer Singh

(Chief Editor)

Punjab

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਵੇਗੀ ਅੱਜ਼ 11 ਵਜੇ

post-img

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਵੇਗੀ ਅੱਜ਼ 11 ਵਜੇ ਚੰਡੀਗੜ੍ਹ : ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਪੰਜਾਬ ਵਿਧਾਨ ਸਭਾ ਦਾ ਸੈਸ਼ਨ 2 ਸਤੰਬਰ ਤੋਂ ਸ਼ੁਰੂ ਹੋ ਜਾ ਰਿਹਾ ਹੈ, ਜਿਸ ਕਾਰਨ ਇਹ ਮੀਟਿੰਗ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ। ਇਹ ਮੀਟਿੰਗ ਚੰਡੀਗੜ੍ਹ ਸਿਵਲ ਸਕੱਤਰੇਤ ਵਿਚ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਅੱਜ ਦੀ ਮੀਟਿੰਗ ਵਿਚ ਪੀਸੀਐਸ ਅਧਿਕਾਰੀਆਂ ਦੀਆਂ 60 ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦੇਣ ਦਾ ਏਜੰਡਾ ਹੋਵੇਗਾ। ਕਾਫ਼ੀ ਸਮਾਂ ਪਹਿਲਾਂ ਜ਼ਿਲ੍ਹੇ ਅਤੇ ਸਬ-ਡਵੀਜ਼ਨਾਂ ਦਾ ਗਠਨ ਹੋਇਆ ਸੀ ਤੇ ਉਦੋਂ ਤੋਂ ਹੀ ਇਨ੍ਹਾਂ ਅਸਾਮੀਆਂ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ। ਇਸ ਵੇਲੇ ਸੂਬੇ ਵਿਚ ਅਫ਼ਸਰਾਂ ਦੀਆਂ 310 ਅਸਾਮੀਆਂ ਹਨ, ਜੋ ਅੱਜ ਦੀ ਕੈਬਨਿਟ ਮੀਟਿੰਗ ਵਿਚ ਉਕਤ ਅਸਾਮੀਆਂ ਨੂੰ ਮਨਜ਼ੂਰੀ ਮਿਲਣ ਮਗਰੋਂ ਵੱਧ ਕੇ 370 ਹੋ ਜਾਣਗੀਆਂ।

Related Post