post

Jasbeer Singh

(Chief Editor)

Punjab

ਜੇਲ੍ਹ ਵਿੱਚ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਕਰਵਾਉਣ ਵਿੱਚ ਪੁਲਿਸ ਦੀ ਭੂਮਿਕਾ ਬਾਰੇ ਜਾਂਚ ਵਿਧਾਨ ਸਭਾ ਕਮੇਟੀ ਰਾਹੀਂ ਕਰਵ

post-img

ਜੇਲ੍ਹ ਵਿੱਚ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਕਰਵਾਉਣ ਵਿੱਚ ਪੁਲਿਸ ਦੀ ਭੂਮਿਕਾ ਬਾਰੇ ਜਾਂਚ ਵਿਧਾਨ ਸਭਾ ਕਮੇਟੀ ਰਾਹੀਂ ਕਰਵਾਈ ਜਾਵੇ : ਬਾਜਵਾ ਚੰਡੀਗੜ੍ਹ : ਜੇਲ੍ਹ ਵਿੱਚ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਕਰਵਾਉਣ ਵਿੱਚ ਪੁਲਿਸ ਦੀ ਭੂਮਿਕਾ ਬਾਰੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਸਦਨ ਵਿੱਚ ਮੰਗ ਉਠਾਈ ਕਿ ਇਸ ਦੀ ਜਾਂਚ ਵਿਧਾਨ ਸਭਾ ਕਮੇਟੀ ਰਾਹੀਂ ਕਰਵਾਈ ਜਾਵੇ, ਜਿਸ ’ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਹ ਇਸ ’ਤੇ ਵਿਚਾਰ ਕਰਨਗੇ। ਸਿਫਰ ਕਾਲ ਦੌਰਾਨ ਇਹ ਮਾਮਲਾ ਉਠਾਉਂਦੇ ਹੋਏ ਬਾਜਵਾ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਗਈ ਹੈ, ਜਿਸ `ਚ ਪਤਾ ਲੱਗਾ ਹੈ ਕਿ ਖਰੜ ਦੇ ਸੀ.ਆਈ.ਏ. ਥਾਣੇ `ਚ ਇੰਟਰਵਿਊ ਹੋਈ ਹੈ ਅਤੇ ਇਸ `ਚ ਐੱਸ.ਪੀ ਰੈਂਕ ਦੇ ਵਿਅਕਤੀ ਨੂੰ ਸ਼ਾਮਲ ਕੀਤਾ ਗਿਆ ਹੈ। ਅਧਿਕਾਰੀ ਨੇ ਇੰਟਰਵਿਊ ਲਈ ਆਪਣਾ ਫ਼ੋਨ ਦਿੱਤਾ ਸੀ। ਇਸ ਨੂੰ ਗੰਭੀਰ ਮਾਮਲਾ ਦੱਸਦਿਆਂ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮਸ਼ਹੂਰ ਪੌਪ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਲਾਰੇਂਸ ਬਿਸ਼ਨੋਈ ਦਾ ਹੱਥ ਹੈ ਅਤੇ ਉਸ ਵਰਗੇ ਕਈ ਗੈਂਗਸਟਰ ਲੋਕਾਂ ਨੂੰ ਆਪਣੇ ਵਿਰੋਧੀ ਦੱਸ ਕੇ ਧਮਕੀਆਂ ਦਿੰਦੇ ਰਹਿੰਦੇ ਹਨ।ਅਜਿਹੇ `ਚ ਜੇਕਰ ਪੁਲਿਸ ਅਧਿਕਾਰੀ ਇਸ ਤਰ੍ਹਾਂ ਦੀ ਇੰਟਰਵਿਊ ਕਰਨ ਤਾਂ ਸੂਬੇ ਦੀ ਕਾਨੂੰਨ ਵਿਵਸਥਾ ਦਾ ਆਪਣੇ ਆਪ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ `ਤੇ ਪਹਿਲਾਂ ਵੀ ਅਜਿਹੇ ਦੋਸ਼ ਲੱਗ ਚੁੱਕੇ ਹਨ, ਇਸ ਲਈ ਲੋੜ ਹੈ ਕਿ ਜਿਸ ਤਰ੍ਹਾਂ ਸੰਗੀਤ ਦੇ ਮਾਮਲਿਆਂ ਦੀ ਜਾਂਚ ਸੰਸਦ ਦੀ ਸਾਂਝੀ ਸੰਸਦੀ ਕਮੇਟੀ ਤੋਂ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਇਸ ਮਾਮਲੇ ਦੀ ਜਾਂਚ ਸੰਸਦ ਦੀ ਕਮੇਟੀ ਤੋਂ ਕਰਵਾਈ ਜਾਵੇ। ਵਿਧਾਨ ਸਭਾ ਦੀ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਇਸ ਦੀ ਕਾਪੀ ਵਿਧਾਨ ਸਭਾ ਦੇ ਮੇਜ਼ `ਤੇ ਰੱਖੀ ਜਾਣੀ ਚਾਹੀਦੀ ਹੈ ਤਾਂ ਜੋ ਸੱਚ ਸਾਹਮਣੇ ਆ ਸਕੇ ਕਿ ਅਜਿਹੇ ਲੋਕਾਂ ਦਾ ਸਮਰਥਨ ਕਰਨ ਵਾਲੇ ਕੌਣ ਹਨ।

Related Post