post

Jasbeer Singh

(Chief Editor)

Patiala News

ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਹੁੰ ਚੁੱਕ ਸਮਾਗਮ ਕਰਵਾਇਆ

post-img

ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਹੁੰ ਚੁੱਕ ਸਮਾਗਮ ਕਰਵਾਇਆ ਪਟਿਆਲਾ, 13 ਅਗਸਤ : ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਪਟਿਆਲਾ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਿਆਂ ਵਿਰੁੱਧ ਕੰਮ ਕਰ ਰਹੀਆਂ ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ਼ ਇੰਡੀਆ,ਪਾਵਰ ਹਾਊਸ ਯੂਥ ਕਲੱਬ ਅਤੇ ਜ਼ਿਲ੍ਹਾ ਸਾਂਝ ਕੇਂਦਰ ਪਟਿਆਲਾ, ਰੇਂਜ ਅਫ਼ਸਰ ਸੜਕ ਸੁਰੱਖਿਆ ਫੋਰਸ ਪਟਿਆਲਾ ਦੇ ਸਹਿਯੋਗ ਨਾਲ ਸਰਕਾਰੀ ਆਈ ਟੀ ਆਈ ਲੜਕੇ ਨਾਭਾ ਰੋਡ ਪਟਿਆਲਾ ਵਿਖੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਪਟਿਆਲਾ ਜਸਬੀਰ ਕੌਰ ਦੀ ਸਰਪ੍ਰਸਤੀ ਅਤੇ ਪ੍ਰਿੰਸੀਪਲ ਹਰਦੀਪ ਕੁਮਾਰ ਟੌਹੜਾ ਅਤੇ ਵਾਇਸ ਪ੍ਰਿੰਸੀਪਲ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਅਤੇ ਸਹੁੰ ਚੁੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿਚ ਮੁੱਖ ਮਹਿਮਾਨ ਇੰਸਪੈਕਟਰ ਝਰਮਲ ਸਿੰਘ ਜ਼ਿਲ੍ਹਾ ਇੰਚਾਰਜ ਸਾਂਝ ਕੇਂਦਰ ਪਟਿਆਲਾ ਅਤੇ ਇੰਸਪੈਕਟਰ ਰਾਮਕੇਸ ਰੇਂਜ ਅਫ਼ਸਰ ਸੜਕ ਸੁਰੱਖਿਆ ਫੋਰਸ ਨੇ ਸ਼ਿਰਕਤ ਕੀਤੀ, ਪ੍ਰੋਗਰਾਮ ਦੀ ਪ੍ਰਧਾਨਗੀ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਮੈਂਬਰ ਜ਼ਿਲ੍ਹਾ ਸਾਂਝ ਕੇਂਦਰ, ਜ਼ਿਲ੍ਹਾ ਯੁਵਾ ਸਾਂਝ ਕਮੇਟੀ ਪਟਿਆਲਾ ਨੇ ਸ਼ਿਰਕਤ ਕੀਤੀ, ਪ੍ਰੋਗਰਾਮ ਦਾ ਉਦਘਾਟਨ ਲੈਫ਼ਟੀਨੈਂਟ ਜਗਦੀਪ ਸਿੰਘ ਜੋਸ਼ੀ ਟ੍ਰੇਨਿੰਗ ਅਫ਼ਸਰ ਸਰਕਾਰੀ ਆਈ ਟੀ ਆਈ ਲੜਕਿਆਂ ਨੇ ਕੀਤੀ ਵਿਸ਼ੇਸ਼ ਤੌਰ ਤੇ ਏ ਐਸ ਆਈ ਹੀਰਾ ਸਿੰਘ ਐਡੀਸ਼ਨਲ ਰੇਂਜ ਇੰਚਾਰਜ ਸੜਕ ਸੁਰੱਖਿਆ ਫੋਰਸ ਪਟਿਆਲਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਿਭਾਗ ਤੋਂ ਇੰਦਰਪ੍ਰੀਤ ਸਿੰਘ, ਬਲਜਿੰਦਰ ਸਿੰਘ ਅਤੇ ਰੁਦਰਪ੍ਰਤਾਪ ਸਿੰਘ ਪ੍ਰਧਾਨ ਯੁਵਕ ਸੇਵਾਵਾਂ ਕਲੱਬ ਦੀਪ ਨਗਰ, ਜਪਨੀਤ ਸਿੰਘ, ਵਰਿੰਦਰ ਸਿੰਘ, ਲੱਕੀ ਹਰਦਾਸਪੁਰ ਨੇ ਭਰਪੂਰ ਸਹਿਯੋਗ ਦਿੱਤਾ । ਇਸ ਮੌਕੇ ਇੰਸਪੈਕਟਰ ਝਰਮਲ ਸਿੰਘ, ਇੰਸਪੈਕਟਰ ਰਾਮਕੇਸ ਨੇ ਕਿਹਾ ਕਿ ਨਸ਼ੇ ਸਾਡੇ ਸਮਾਜ ਨੂੰ ਘੁਣ ਵਾਂਗ ਖਾ ਰਹੇ ਹਨ ਛੋਟੇ ਛੋਟੇ ਬੱਚੇ ਵੀ ਨਸ਼ਿਆਂ ਦੇ ਆਦੀ ਹੋ ਚੁੱਕੇ ਹਨ ਜੋ ਕਿ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਨੂੰ ਛੱਡ ਕੇ ਸਮਾਜ ਸੇਵਾ ਦੇ ਖੇਤਰ ਵਿਚ ਅੱਗੇ ਆ ਕੇ ਸੇਵਾ ਕਰਨੀ ਚਾਹੀਦੀ ਹੈ ਅਤੇ ਖੇਡਾਂ ਵੱਲ ਰੁਚੀ ਲੈਣੀ ਚਾਹੀਦੀ ਹੈ, ਉਹਨਾਂ ਕਿਹਾ ਕਿ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਨਸ਼ਿਆਂ ਵਿਰੁੱਧ ਇੱਕਜੁੱਟ ਹੋ ਕੇ ਲੜਾਈ ਲੜਨੀ ਪਵੇਗੀ ਤਾਂ ਹੀ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਤੋਂ ਬਚਾ ਸਕਾਂਗੇ। ਇਸ ਮੌਕੇ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਨੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਵੀ ਚੁਕਾਈ ਗਈ।

Related Post