
Crime
0
ਥਾਣਾ ਅਨਾਜ ਮੰਡੀ ਪੁਲਸ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਗੈਰ ਹਿਰਾਸਤ ਵਿਚ ਰੱਖਣ ਦੇ ਦੋਸ਼ਹੇਠ ਕੇਸ ਦਰਜ
- by Jasbeer Singh
- July 18, 2024

ਥਾਣਾ ਅਨਾਜ ਮੰਡੀ ਪੁਲਸ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਗੈਰ ਹਿਰਾਸਤ ਵਿਚ ਰੱਖਣ ਦੇ ਦੋਸ਼ਹੇਠ ਕੇਸ ਦਰਜ ਪਟਿਆਲਾ, 18 ਜੁਲਾਈ () : ਥਾਣਾ ਅਨਾਜ ਮੰਡੀ ਪਟਿਆਲਾ ਦੀ ਪੁਲਸ ਨੇ ਸਿ਼ਕਾਇਤਕਰਤਾ ਦੀ ਆਧਾਰ ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ 346 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ ਦੱਸਿਆ ਕਿ ਉਹ ਆਪਣੀ ਪਤਨੀ ਤੋਂ ਵੱਖ ਰਹਿੰਦਾ ਹੈਤੇ 19 ਜੂਨ 2024 ਨੂੰ ਉਸਦੀ ਲੜਕੀ ਜੋ ਕਿ ਇਹ ਕਹਿ ਕੇ ਘਰੋਂ ਚਲੀ ਗਈ ਕਿ ਉਹ ਆਪਣੀ ਮਾਤਾ ਨੂੰ ਮਿਲਣ ਲਈ ਫਤਿਹਗੜ੍ਹ ਸਾਹਿਬ ਵਿਖੇ ਜਾ ਰਹੀ ਹੈ ਪਰ ਲੜਕੀ ਨਾ ਤਾਂ ਉਥੇ ਪਹੁੰਚੀ ਅਤੇ ਨਾ ਹੀ ਘਰ ਵਾਪਸ ਆਈ। ਸਿ਼ਕਾਇਤਕਰਤਾ ਨੇ ਸ਼ੱਕ ਜਾਹਰ ਕੀਤਾ ਕਿ ਅਣਪਛਾਤੇ ਵਿਅਕਤੀਆਂ ਨੇ ਉਸਦੀ ਲੜਕੀ ਨੂੰ ਗੈਰ ਕਾਨੂੰਨੀ ਹਿਰਸਤ ਵਿਚ ਰੱਖਿਆ ਹੋਇਆ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।