

ਥਾਣਾ ਅਨਾਜ ਮੰਡੀ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਕੇਸ ਦਰਜ ਪਟਿਆਲਾ, 17 ਜੁਲਾਈ () : ਥਾਣਾ ਅਨਾਜ ਮੰਡੀ ਦੀ ਪੁਲਸ ਨੇ ਸਿ਼ਕਾਇਤਕਰਤਾ ਦੀ ਸਿ਼ਕਾਇਤ ਦੇ ਆਧਾਰ ਤੇ ਇਕ ਵਿਅਕਤੀ ਵਿਰੁੱਧ ਧਾਰਾ 354, 354 ਏ ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਅੰਗਰੇਜ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਬਾਰਨ ਥਾਣਾ ਅਨਾਜ ਮੰਡੀ ਪਟਿਆਲਾ ਸ਼ਾਮਲ ਹੈ। ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ ਦੱਸਿਆ ਕਿ 29 ਅਪੈ੍ਰਲ 2024 ਨੂੰ ਉਹ ਆਪਣੇ ਪਿੰਡ ਦੇ ਸੂਏ ਤੇ ਕੰਮ ਕਰ ਰਹੀ ਸੀ ਤਾਂ ਉਪਰੋਕਤ ਵਿਅਕਤੀ ਨੇਮੌਕੇ ਤੇ ਆ ਕੇ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਅਤੇ ਜਦੋਂ ਉਹ ਆਪਣੇ ਘਰ ਪਹੁੰਚੀ ਤਾਂ ਉਕਤ ਵਿਅਕਤੀ ਉਸਦੇ ਪਿੱਛੇ ਆ ਗਿਆ ਤੇ ਉਸ ਨਾਲ ਹੱਥੋਪਾਈ ਕੀਤੀ ਤੇ ਫਿਰ ਜਦੋਂ ਉਹ ਆਪਣੇ ਗੁਆਂਢੀ ਦੇ ਘਰ ਚਲੀ ਗਈ ਤਾਂ ਉਪਰੋਕਤ ਵਿਅਕਤੀ ਨੇ ਉਸਦੇ ਘਰ ਦੇ ਸਮਾਨ ਦੀ ਤੋੜ ਭੰਨ ਕੀਤੀ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।