ਥਾਣਾ ਅਨਾਜ ਮੰਡੀ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਚੋਰੀ ਦਾ ਕੇਸ ਦਰਜ ਪਟਿਆਲਾ, 27 ਜੁਲਾਈ () : ਥਾਣਾ ਅਨਾਜ ਮੰਡੀ ਪਟਿਆਲਾ ਦੀ ਪੁਲਸ ਨੇ ਸਿ਼ਕਾਇਤਕਰਤਾ ਰਜਨੀਸ਼ ਕੁਮਾਰ ਪੁੱਤਰ ਧਰਮਪਾਲ ਸਿੰਘ ਵਾਸੀ ਸਰਹਿੰਦ ਰੋਡ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 305, 331 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਰਜਨੀਸ਼ ਕੁਮਾਰ ਪੁੱਤਰ ਧਰਮਪਾਲ ਸਿੰਘ ਨੇ ਦੱਸਿਆ ਕਿ ਉਸਦੀ ਫੋਕਲ ਪੁਆਇੰਟ ਪਟਿਆਲਾ ਵਿਖੇ ਕਟਿੰਗ ਟੂਲਜ਼ ਦੀ ਫੈਕਟਰੀ ਹੈ ਜਿਸ ਵਿਚੋਂ 25, 26 ਜੁਲਾਈ ਦੀ ਅੱਧੀ ਰਾਤ ਨੂੰ ਦੋ ਅਣਪਛਾਤੇ ਵਿਅਕਤੀਆਂ ਵਲੋਂ ਦੋ ਤਿੰਲ ਕੁਇੰਟਲ ਕਟਿੰਗ ਟੂਲਜ਼, ਪਲੇਟਾਂ, ਕੱਚਾ ਮਾਲ ਆਦਿ ਚੋਰੀ ਕਰ ਲਿਆ ਗਿਆ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
