

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਅਤਿ ਦੀ ਗਰਮੀ ਕਾਰਨ ਆਂਗਣਵਾੜੀ ਸੈਂਟਰਾਂ ਵਿਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ। ਆਂਗਣਵਾੜੀ ਸੈਂਟਰਾਂ ਵਿਚ ਆਉਣ ਵਾਲੇ ਬੱਚਿਆਂ ਦੀ ਉਮਰ 3 ਸਾਲ ਤੋਂ ਛੇ ਸਾਲ ਦੀ ਹੁੰਦੀ ਹੈ। ਵਿਭਾਗ ਨੇ ਛੁੱਟੀਆਂ ਦੌਰਾਨ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਇਸ ਦੌਰਾਨ ਹੋਮ ਵਿਜ਼ਟ ਕਰਨਾ ਯਕੀਨੀ ਬਣਾਉਣ ਅਤੇ ਬੱਚਿਆਂ ਨੂੰ ਰਾਸ਼ਨ ਦੀ ਹੋਮ ਡਲਿਵਰੀ ਦਿੱਤੀ ਜਾਵੇ। ਰੋਜ਼ਾਨਾ ਰਿਪੋਰਟਾਂ ਭੇਜਣ ਲਈ ਵੀ ਕਿਹਾ ਹੈ।