ਆਂਗਣਵਾੜੀ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ
- by Jasbeer Singh
- July 8, 2024
ਡਾ. ਬਲਜੀਤ ਕੌਰ ਨੇ ਵੱਖ-ਵੱਖ ਆਂਗਣਵਾੜੀ ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ ਆਂਗਣਵਾੜੀ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ ਯੂਨੀਅਨ ਦੀਆਂ ਮੰਗਾਂ ਦੇ ਹੱਲ ਸਬੰਧੀ ਵੱਖ ਵੱਖ ਵਿਭਾਗਾਂ ਨਾਲ 5 ਅਗਸਤ ਨੂੰ ਰੱਖੀ ਮੀਟਿੰਗ ਚੰਡੀਗੜ੍ਹ, 8 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਆਂਗਣਵਾੜੀ ਮੁਲਾਜਮ ਯੂਨੀਅਨ ਪੰਜਾਬ (ਸੀਟੂ) ਅਤੇ ਸਰਵ ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ ਯੂਨੀਅਨ ਪੰਜਾਬ ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮੀਟਿੰਗ ਕੀਤੀ । ਮੀਟਿੰਗ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਹੋਈ। ਮੀਟਿੰਗ ਦੌਰਾਨ ਯੂਨੀਅਨ ਵੱਲੋਂ ਰੱਖੀਆਂ ਗਈਆਂ ਪ੍ਰਮੁੱਖ ਮੰਗਾਂ ਵਿੱਚ ਆਗਣਵਾੜੀ ਵਰਕਰ ਨੂੰ ਗ੍ਰੇਡ 3 ਅਤੇ ਹੈਲਪਰ ਨੂੰ ਗ੍ਰੇਡ 4 ਦਾ ਦਰਜਾ, 0 ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਰੱਖੇ ਜਾਣ, ਆਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਆਂਗਣਵਾੜੀ ਵਰਕਰ ਹੈਲਪਰ ਨੂੰ ਸੇਵਾ ਮੁਕਤੀ ਤੇ ਗਰੈਚੁਟੀ, ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਅਸਾਮੀਆਂ ਦੀ ਭਰਤੀ, ਮੈਡੀਕਲ ਛੁੱਟੀ, ਆਯੁਸ਼ਮਾਨ ਬੀਮਾ ਯੋਜਨਾ ਨਾਲ ਜੋੜਦੇ ਹੋਏ ਮੁਫ਼ਤ ਇਲਾਜ ਲਈ ਕਾਰਡ ਬਣਾਏ ਜਾਣ, ਮਾਣਭੱਤਾ ਦੁੱਗਣਾ ਕਰਨ ਸਬੰਧੀ ਮੰਗਾਂ ਸ਼ਾਮਲ ਹਨ । ਕੈਬਨਿਟ ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਮੰਗਾਂ ਪੂਰੇ ਧਿਆਨ ਨਾਲ ਸੁਣੀਆਂ ਅਤੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਹਨਾਂ ਦੀਆਂ ਜਾਇਜ਼ ਮੰਗਾਂ ਜਲਦ ਹੀ ਪੂਰੀਆਂ ਕੀਤੀਆਂ ਜਾਣਗੀਆਂ। ਉਹਨਾਂ ਯੂਨੀਅਨ ਦੀਆਂ ਮੰਗਾਂ ਦੇ ਹੱਲ ਸਬੰਧੀ ਵੱਖ ਵੱਖ ਵਿਭਾਗਾਂ ਨਾਲ 5 ਅਗਸਤ 2024 ਨੂੰ ਮੀਟਿੰਗ ਰੱਖੀ ਹੈ । ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਡਿਪਟੀ ਡਾਇਰੈਕਟਰ ਰੁਪਿੰਦਰ ਕੌਰ, ਅਮਰਜੀਤ ਸਿੰਘ ਭੁੱਲਰ, ਸੁਖਦੀਪ ਸਿੰਘ ਝੱਜ, ਡੀ.ਪੀ.ਓ ਹੈਡਆਫਿਸ ਸੁਮਨਦੀਪ ਕੌਰ ਅਤੇ ਸੁਪਰਡੈਂਟ ਬਲਰਾਜ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.