
ਸੁਤੰਤਰਤਾ ਦਿਵਸ ਮੌਕੇ ਫਰਿਸ਼ਤਿਆਂ ਨੂੰ ਕੀਤਾ ਗਿਆ ਸਨਮਾਨਿਤ: ਸਿਵਲ ਸਰਜਨ ਡਾ਼ ਸੰਜੇ ਗੋਇਲ
- by Jasbeer Singh
- August 16, 2024

ਸੁਤੰਤਰਤਾ ਦਿਵਸ ਮੌਕੇ ਫਰਿਸ਼ਤਿਆਂ ਨੂੰ ਕੀਤਾ ਗਿਆ ਸਨਮਾਨਿਤ: ਸਿਵਲ ਸਰਜਨ ਡਾ਼ ਸੰਜੇ ਗੋਇਲ ਪਟਿਆਲਾ 16 ਅਗਸਤ ( ) ਪੰਜਾਬ ਸਰਕਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਆਪਣੀ ਪ੍ਰਮੁੱਖ ਫਰਸਿ਼ਤੇ ਸਕੀਮ ਤਹਿਤ ਸੁਤੰਤਰਤਾ ਦਿਵਸ ਮੌਕੇ ਜਿਲਾ ਪੱਧਰ ਤੇ ਕੀਤੇ ਗਏ ਮਨਾਏ ਗਏ ਸੁਤੰਤਰਤਾ ਦਿਵਸ ਮੌਕੇ ਪਟਿਆਲਾ ਜਿਲੇ ਦੇ ਫਰਿਸ਼ਤਿਆਂ ਨੂੰ ਸਨਮਾਨਿਤ ਕੀਤਾ ਗਿਆ । ਇਸ ਮੌਕੇ ਵਿੱਤ ,ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਵੱਲੋਂ ਪਟਿਆਲਾ ਜਿਲ੍ਹੇ ਦੇ ਫਰਿਸ਼ਤੇ ਗੁਰਸੇਵਕ ਸਿੰਘ ਅਤੇ ਵਿਨੋਦ ਕੁਮਾਰ ਨੂੰ ਫਰਿਸ਼ਤੇ ਪਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸਿਵਲ ਸਰਜਨ ਡਾਕਟਰ ਸੰਜੇ ਗੋਇਲ ਨੇ ਫਰਿਸ਼ਤੇ ਸਕੀਮ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਨੇ ਸੜਕ ਹਾਦਸੇ ਵਿੱਚ ਜਖਮੀ ਹੋਣ ਵਾਲਿਆਂ ਦੀ ਮੌਤ ਨੂੰ ਘਟਾਉਣ ਅਤੇ ਉਪਲਬਧ ਸਰਕਾਰੀ / ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਤੁਰੰਤ ਨਿਰਵਿਘਨ ਇਲਾਜ ਦੀ ਸਹੂਲਤ ਦੇਣ ਦੇ ਇਰਾਦੇ ਨਾਲ ਇਹ ਸਕੀਮ ਸ਼ੁਰੂ ਕੀਤੀ ਹੈ। ਉਹਨਾਂ ਦੱਸਿਆ ਕਿ ਇਸ ਸਕੀਮ ਤਹਿਤ ਫਰਿਸ਼ਤੇ ਦੇ ਤੌਰ ਤੇ ਸਬੰਧਤ ਮਰੀਜ਼ ਦੀ ਮਦਦ ਕਰਨ ਵਾਲੇ ਵਿਅਕਤੀ ਨੂੰ ਪ੍ਰਸ਼ੰਸਾ ਪੱਤਰ ਅਤੇ 2000 ਰੁਪਏ ਦੇ ਨਗਦ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ। ਡਿਪਟੀ ਮੈਡੀਕਲ ਕਮਿਸ਼ਨਰ ਡਾਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਕੀਮ ਨਾਲ ਆਉਣ ਵਾਲੇ ਸਮੇਂ ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਕਾਫੀ ਹੱਦ ਤੱਕ ਘਟਾਇਆ ਜਾ ਸਕੇਗਾ। ਕਿਉਂਕਿ ਇਸ ਸਕੀਮ ਨਾਲ ਦੁਰਘਟਨਾ ਗ੍ਰਸਤ ਵਿਅਕਤੀਆਂ ਨੂੰ ਜਲਦੀ ਤੋਂ ਜਲਦੀ ਸਿਹਤ ਸੇਵਾਵਾਂ ਦਿੱਤੀਆਂ ਜਾਣਗੀਆਂ।
Related Post
Popular News
Hot Categories
Subscribe To Our Newsletter
No spam, notifications only about new products, updates.