post

Jasbeer Singh

(Chief Editor)

National

ਅਨਿਲ ਅੰਬਾਨੀ ਤੋਂ ਦੂਜੇ ਦਿਨ ਵੀ ਸੀ. ਬੀ. ਆਈ. ਨੇ ਕੀਤੀ ਪੁੱਛਗਿੱਛ

post-img

ਅਨਿਲ ਅੰਬਾਨੀ ਤੋਂ ਦੂਜੇ ਦਿਨ ਵੀ ਸੀ. ਬੀ. ਆਈ. ਨੇ ਕੀਤੀ ਪੁੱਛਗਿੱਛ ਨਵੀਂ ਦਿੱਲੀ, 21 ਮਾਰਚ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਦੂਸਰੇ ਦਿਨ ਵੀ ਸੀ. ਬੀ. ਆਈ. ਵਲੋਂ ਧੋਖਾਧੜੀ ਮਾਮਲੇ ਵਿਚ ਪੁੱਛਗਿੱਛ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕਿਸ ਮਾਮਲੇ ਵਿਚ ਕੀਤੀ ਗਈ ਹੈ ਅਨਿਲ ਤੋਂ ਪੁੱਛਗਿੱਛ ਸੀ. ਬੀ. ਆਈ. ਨੇ ਭਾਰਤੀ ਸਟੇਟ ਬੈਂਕ (ਐੱਸ. ਬੀ. ਆਈ.) ਦੀ ਸਿ਼ਕਾਇਤ `ਤੇ ਦਰਜ 2,929 ਕਰੋੜ ਰੁਪਏ ਦੇ ਧੋਖਾਦੇਹੀ ਮਾਮਲੇ ਦੇ ਸਬੰਧ `ਚ ਉਦਯੋਗਪਤੀ ਅਨਿਲ ਅੰਬਾਨੀ ਤੋਂ ਲਗਾਤਾਰ ਦੂਜੇ ਦਿਨ ਵੀ ਪੁੱਛਗਿੱਛ ਕੀਤੀ । ਅਧਿਕਾਰੀਆਂ ਨੇ ਦੱਸਿਆ ਕਿ ਅਨਿਲ ਸਵੇਰੇ ਕਰੀਬ 10 ਵਜੇ ਏਜੰਸੀ ਦੇ ਮੁੱਖ ਦਫ਼ਤਰ ਪਹੁੰਚੇ । ਕੀ ਆਖਿਆ ਅਧਿਕਾਰੀਆਂ ਨੇ ਅਧਿਕਾਰੀਆਂ ਨੇ ਕਿਹਾ ਕਿ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਨੇ ਬੈਂਕ ਵੱਲੋਂ ਕੰਪਨੀ ਨੂੰ ਜਾਰੀ ਕੀਤੇ ਗਏ ਕਰਜ਼ਾ ਫੰਡ `ਚ ਧਨ ਦੇ ਕਥਿਤ ਹੇਰਫੇਰ, ਘਪਲੇ ਅਤੇ ਹੋਰ ਬੇਨਿਯਮੀਆਂ ਦੇ ਸਬੰਧ `ਚ ਅਨਿਲ ਅੰਬਾਨੀ ਤੋਂ ਜਵਾਬ ਮੰਗਿਆ ਸੀ । ਅੰਬਾਨੀ ਦੇ ਬੁਲਾਰੇ ਨੇ ਵੀਰਵਾਰ ਨੂੰ ਇਕ ਬਿਆਨ `ਚ ਕਿਹਾ ਸੀ ਕਿ ਇਸ ਪੇਸ਼ੀ ਤੋਂ ਅੰਬਾਨੀ ਦੀ ਇਹ ਵਚਨਬੱਧਤਾ ਪ੍ਰਗਟ ਹੁੰਦੀ ਹੈ ਕਿ ਉਹ ਇਸ ਮਾਮਲੇ ’ਚ ਸਾਰੀਆਂ ਏਜੰਸੀਆਂ ਨਾਲ ਪੂਰਨ ਸਹਿਯੋਗ ਕਰਨਗੇ । ਸੀ. ਬੀ. ਆਈ. ਨੇ ਅੰਬਾਨੀ ਅਤੇ `ਆਰਕਾਮ` ਦੇ ਖਿ਼ਲਾਫ ਅਪਰਾਧਿਕ ਸਾਜਿਸ਼, ਧੋਖਾਦੇਹੀ ਅਤੇ ਅਪਰਾਧਿਕ ਵਿਸ਼ਵਾਸਘਾਤ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ।

Related Post

Instagram