

ਅਨਿਲ ਜੋਸ਼ੀ ਨੇ ਦਿੱਤਾ ਅਕਾਲੀ ਦਲ ਦੀ ਮੁੱਢਲੀ ਲੀਡਰਸ਼ਿਪ ਤੋਂ ਅਸਤੀਫਾ ਚੰਡੀਗਡ੍ਹ : ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਨਿਲ ਜੋਸ਼ੀ ਦੇ ਅਕਾਲੀ ਦਲ ਦੀ ਮੁਢਲੀ ਲੀਡਰਸ਼ਿਪ ਤੋਂ ਅਸਤੀਫਾ ਦੇਣ ਨਾਲ ਜਿਥੇ ਇਕ ਪਾਸੇ ਝਟਕਾ ਲੱਗਿਆ ਹੈ, ਉਥੇ ਦੂਸਰੇ ਪਾਸੇ ਇਸ ਅਸਤੀਫੇ ਨੇ ਸੁਰਖੀਆਂ ਵੀ ਬਟੋਰ ਲਈਆਂ ਹਨ। ਦੱਸਣਯੋਗ ਹੈ ਕਿ ਅਨਿਲ ਜੋਸ਼ੀ 2022 ਵਿਚ ਅਕਾਲੀ ਦਲ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਹਨ। ਅੰਮ੍ਰਿਤਸਰ ਤੋਂ ਲੋਕ ਸਭਾ ਸੀਟ ਨੂੰ ਅਨਿਲ ਜੋਸ਼ੀ 2024 ਵਿੱਚ ਵੀ ਲੜ ਚੁੱਕੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸੁਖਬੀਰ ਬਾਦਲ ਦੇ ਅਸਤੀਫ਼ੇ ਕਾਰਨ ਸ਼੍ਰੋਮਣੀ ਅਕਾਲੀ ਦਲ ਚਰਚਾ `ਚ ਹੈ। ਜਦਕਿ ਕੋਰ ਕਮੇਟੀ ਨੇ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਨਹੀਂ ਕੀਤਾ, ਹਾਲਾਂਕਿ ਕੋਰ ਕਮੇਟੀ ਦੇ ਫੈਂਸਲੇ ਤੋਂ ਪਹਿਲਾਂ ਹੀ ਪਾਰਟੀ ਦੇ ਹੋਰ ਕਈ ਲੀਡਰਾਂ ਨੇ ਸੁਖਬੀਰ ਬਾਦਲ ਦੇ ਹੱਕ `ਚ ਅਸਤੀਫ਼ਾ ਦੇਣ ਦੀ ਗੱਲ ਆਖੀ ਸੀ, ਜਿਸ ਤੋਂ ਬਾਅਦ ਕੋਰ ਕਮੇਟੀ ਨੇ ਸੁਖਬੀਰ ਬਾਦਲ ਦੇ ਅਸਤੀਫ਼ੇ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਟੀਮਾਂ ਨਾਲ ਵਿਚਾਰ ਚਰਚਾ ਕਰਨ ਤੋਂ ਬਾਅਦ ਫੈਸਲਾ ਲੈਣ ਦੀ ਗੱਲ ਆਖੀ ਹੈ।