![post](https://aakshnews.com/storage_path/whatsapp image 2024-02-08 at 11-1707392653.jpg)
ਬਾਬਾ ਸਿੱਦੀਕੀ ਦੇ ਕਤਲ ਦਾ ਮੁੱਖ ਸਾਜ਼ਿਸ਼ਕਰਤਾ ਅਨਮੋਲ ਬਿਸ਼ਨੋਈ: ਮੁੰਬਈ ਪੁਲਸ
- by Jasbeer Singh
- December 4, 2024
![post-img]( https://aakshnews.com/storage_path/anmol bishnoi-1733285292.jpg)
ਬਾਬਾ ਸਿੱਦੀਕੀ ਦੇ ਕਤਲ ਦਾ ਮੁੱਖ ਸਾਜ਼ਿਸ਼ਕਰਤਾ ਅਨਮੋਲ ਬਿਸ਼ਨੋਈ: ਮੁੰਬਈ ਪੁਲਸ ਮੁੰਬਈ : ਭਾਰਤ ਦੇਸ਼ ਦੇ ਵਿੱਤ ਮਹਾਨਗਰ ਮੁੰਬਈ ਸ਼ਹਿਰ ਦੀ ਪੁਲਸ ਨੇ ਇੱਥੇ ਇੱਕ ਵਿਸ਼ੇਸ਼ ਅਦਾਲਤ ਨੂੰ ਦੱਸਿਆ ਕਿ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਦਾ ਨਾਮ ਐਨ. ਸੀ. ਪੀ. ਆਗੂ ਬਾਬਾ ਸਿੱਦੀਕੀ ਦੀ ਹੱਤਿਆ ਵਿੱਚ ਮੁੱਖ ਸਾਜਿ਼ਸ਼ਕਰਤਾ ਵਜੋਂ ਸਾਹਮਣੇ ਆਇਆ ਹੈ। ਪੁਲਸ ਨੇ ਇਹ ਦਾਅਵਾ ਮੰਗਲਵਾਰ ਨੂੰ ਮਹਾਰਾਸ਼ਟਰ ਸੰਗਠਿਤ ਅਪਰਾਧ ਨਿਯੰਤਰਣ ਕਾਨੂੰਨ (ਮਕੋਕਾ) ਦੇ ਸਖ਼ਤ ਪ੍ਰਬੰਧਾਂ ਦਾ ਹਵਾਲਾ ਦਿੰਦੇ ਹੋਏ ਮਾਮਲੇ ਦੇ ਅੱਠ ਮੁਲਜ਼ਮਾਂ ਦਾ ਰਿਮਾਂਡ ਮੰਗਦੇ ਹੋਏ ਕੀਤਾ। ਵਿਸ਼ੇਸ਼ ਮਕੋਕਾ ਅਦਾਲਤ ਦੇ ਜੱਜ ਏ. ਐਮ. ਪਾਟਿਲ ਨੇ ਕਥਿਤ ਮੁੱਖ ਸ਼ੂਟਰ ਸਿ਼ਵਕੁਮਾਰ ਗੌਤਮ ਸਮੇਤ ਅੱਠ ਮੁਲਜ਼ਮਾਂ ਨੂੰ 7 ਦਸੰਬਰ ਤੱਕ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ।ਜਿ਼ਕਰਯੋਗ ਹੈ ਕਿ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ (66) ਦੀ 12 ਅਕਤੂਬਰ ਨੂੰ ਉਸ ਦੇ ਪੁੱਤਰ ਜੀਸ਼ਾਨ ਸਿੱਦੀਕੀ ਦੇ ਦਫ਼ਤਰ ਦੀ ਇਮਾਰਤ ਦੇ ਬਾਹਰ ਤਿੰਨ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਅਨਮੋਲ ਬਿਸ਼ਨੋਈ ਜਿਸ ਨੂੰ ਹਾਲ ਹੀ ਵਿੱਚ ਅਮਰੀਕਾ ’ਚ ਨਜ਼ਰਬੰਦ ਕਰਦਿਆਂ ਉੱਥੇ ਇੱਕ ਜੇਲ੍ਹ ਭੇਜਿਆ ਗਿਆ ਸੀ, ਨੂੰ ਇਸ ਮਾਮਲੇ ਵਿੱਚ ਲੋੜੀਂਦੇ ਮੁਲਜ਼ਮ ਵਜੋਂ ਦਰਸਾਇਆ ਗਿਆ ਹੈ। ਰਿਮਾਂਡ ਦੀ ਸੁਣਵਾਈ ਦੌਰਾਨ ਮੁੰਬਈ ਪੁਲੀਸ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਦੀ ਜਾਂਚ ਦੌਰਾਨ ਦਾ ਨਾਂ ਮਾਮਲੇ ਦੇ ਮੁੱਖ ਸਾਜ਼ਿਸ਼ਕਰਤਾ ਵਜੋਂ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਉਹ ਹੋਰ ਦੋਸ਼ੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰ ਰਿਹਾ ਸੀ ਅਤੇ ਫੰਡਾਂ ਦੇ ਸਰੋਤ ਅਤੇ ਵਰਤੋਂ ਦਾ ਪਤਾ ਲਗਾਉਣ ਲਈ ਜਾਂਚ ਦੀ ਲੋੜ ਹੈ। ਪੁਲਸ ਨੇ ਕਿਹਾ ਕਿ ਨੇ ਇੱਕ ਸੰਚਾਰ ਐਪ ਰਾਹੀਂ ਸਹਿ-ਮੁਲਜ਼ਮ ਨਾਲ ਸੰਪਰਕ ਕੀਤਾ ਸੀ, ਇਸ ਪਹਿਲੂ ’ਤੇ ਜਾਣਕਾਰੀ ਇਕੱਠੀ ਕਰਨ ਲਈ ਗ੍ਰਿਫਤਾਰ ਮੁਲਜ਼ਮਾਂ ਦੀ ਹਿਰਾਸਤ ਦੀ ਲੋੜ ਹੈ। ਕ੍ਰਾਈਮ ਬ੍ਰਾਂਚ ਨੇ ਇਸ ਮਾਮਲੇ ’ਚ ਹੁਣ ਤੱਕ ਕਥਿਤ ਮੁੱਖ ਸ਼ੂਟਰ ਸ਼ਿਵਕੁਮਾਰ ਗੌਤਮ ਸਮੇਤ 26 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਸਾਰੇ ਮੁਲਜ਼ਮਾਂ ਨੂੰ ਪਹਿਲਾਂ ਮੈਜਿਸਟ੍ਰੇਟ ਅਦਾਲਤ ਨੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। 30 ਨਵੰਬਰ ਨੂੰ ਪੁਲੀਸ ਨੇ ਸਾਰੇ 26 ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ਮਕੋਕਾ ਦੀਆਂ ਧਾਰਾਵਾਂ ਲਾਗੂ ਕੀਤੀਆਂ। ਇਸ ਤੋਂ ਬਾਅਦ ਮੰਗਲਵਾਰ ਨੂੰ ਸਾਰੇ ਦੋਸ਼ੀਆਂ ਨੂੰ ਵਿਸ਼ੇਸ਼ ਅਦਾਲਤ ’ਚ ਪੇਸ਼ ਕੀਤਾ ਗਿਆ।ਅਦਾਲਤੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਜੱਜ ਨੇ ਅਦਾਲਤ ਵਿੱਚ ਮੌਜੂਦ ਪੱਤਰਕਾਰਾਂ ਨੂੰ ਇਸਤਗਾਸਾ ਪੱਖ ਵੱਲੋਂ ਇਤਰਾਜ਼ ਉਠਾਉਣ ਤੋਂ ਬਾਅਦ ਇਹ ਕਹਿ ਕੇ ਛੱਡਣ ਲਈ ਕਿਹਾ ਕਿ ਰਿਮਾਂਡ ਦੀ ਅਰਜ਼ੀ ਵਿੱਚ ਸੰਵੇਦਨਸ਼ੀਲ ਜਾਣਕਾਰੀ ਹੈ। ਬਚਾਅ ਪੱਖ ਦੇ ਵਕੀਲ ਰੂਪੇਸ਼ ਜੈਸਵਾਲ, ਅਜਿੰਕਿਆ ਮਿਰਗਲ ਅਤੇ ਦਲੀਪ ਸ਼ੁਕਲਾ ਨੇ ਰਿਮਾਂਡ ਦਾ ਵਿਰੋਧ ਕਰਦਿਆਂ ਕਿਹਾ ਕਿ ਮੁਲਜ਼ਮ ਪਹਿਲਾਂ ਹੀ 40 ਦਿਨਾਂ ਤੋਂ ਵੱਧ ਸਮੇਂ ਤੋਂ ਹਿਰਾਸਤ ਵਿੱਚ ਹਨ। ਅਦਾਲਤ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਅੱਠ ਮੁਲਜ਼ਮਾਂ ਨੂੰ 7 ਦਸੰਬਰ ਤੱਕ ਪੁਲੀਸ ਹਿਰਾਸਤ ਵਿੱਚ ਭੇਜ ਦਿੱਤਾ ਜਦਕਿ ਬਾਕੀ ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਅਨਮੋਲ ਬਿਸ਼ਨੋਈ ਤੋਂ ਇਲਾਵਾ ਸ਼ੁਭਮ ਲੋਨਕਰ ਵੀ ਇਸ ਕੇਸ ਵਿੱਚ ਲੋੜੀਂਦਾ ਮੁਲਜ਼ਮ ਹੈ ।
Related Post
Popular News
Hot Categories
Subscribe To Our Newsletter
No spam, notifications only about new products, updates.