
ਸਾਂਝਾ ਪੀਰ ਬਾਬਾ ਹਜ਼ੂਰ ਹਜ਼ਰਤ ਇਨਾਯਤ ਸ਼ਾਹਵਲੀ ਚਿਸ਼ਤੀ ਜੀ ਦੀ ਦਰਗਾਹ ਏ ਟੈਂਕ ਵਿਖੇ ਮਨਾਇਆ ਗਿਆ ਸਲਾਨਾ ਭੰਡਾਰਾ
- by Jasbeer Singh
- August 9, 2024

ਸਾਂਝਾ ਪੀਰ ਬਾਬਾ ਹਜ਼ੂਰ ਹਜ਼ਰਤ ਇਨਾਯਤ ਸ਼ਾਹਵਲੀ ਚਿਸ਼ਤੀ ਜੀ ਦੀ ਦਰਗਾਹ ਏ ਟੈਂਕ ਵਿਖੇ ਮਨਾਇਆ ਗਿਆ ਸਲਾਨਾ ਭੰਡਾਰਾ ਦੂਰੋਂ ਦੂਰੋਂ ਆਏ ਸਾਧੂ ਸੰਤਾਂ, ਸਿਆਸੀ ਆਗੂਆਂ, ਸਮਾਜ ਸੇਵੀਆਂ ਤੇ ਸ਼ਰਧਾਲੂਆਂ ਨੇ ਹਾਜ਼ਰੀ ਲਵਾਈ ਪਟਿਆਲਾ, 9 ਅਗਸਤ ()- ਸਥਾਨਕ ਏ ਟੈਂਕ ਅਦਾਲਤ ਬਜ਼ਾਰ 'ਚ ਸਥਿਤ ਸਾਂਝਾ ਪੀਰ ਬਾਬਾ ਹਜ਼ੂਰ ਹਜ਼ਰਤ ਇਨਾਯਤ ਸ਼ਾਹਵਲੀ ਚਿਸ਼ਤੀ ਜੀ ਦੀ ਦਰਗਾਹ ਵਿਖੇ 120ਵਾਂ ਸਾਲਾਨਾ ਉਰਸ ਮੁਬਾਰਕ ਬੜੇ ਧੂਮ-ਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਝੰਡਾ ਚੜਾਉਣ ਦੀ ਰਸਮ ਸਵੇਰੇ 5 ਵਜੇ ਗੱਦੀ ਨਸ਼ੀਨ ਹਜ਼ੂਰ ਖ਼ਵਾਜਾ ਹਸਨ ਜੀ ਮਹਾਰਾਜ (ਬ੍ਰਹਮਲੀਨ) ਦਾ ਓਟ ਆਸਰਾ ਲੈ ਕੇ ਮੌਜੂਦਾ ਗੱਦੀ ਨਸ਼ੀਨ ਸ. ਕੁਲਦੀਪ ਸਿੰਘ ਜੀ ਵੱਲੋਂ ਅਦਾ ਕੀਤੀ ਗਈ, ਜਦਕਿ ਭੰਡਾਰਾ ਲੰਗਰ ਸਵੇਰੇ 11 ਵਜੇ ਤੋਂ ਸ਼ੁਰੂ ਕੀਤਾ ਗਿਆ ਜੋ ਸਾਰਾ ਦਿਨ ਅਤੁੱਟ ਚੱਲਦਾ ਰਿਹਾ । ਨਜ਼ਰ ਨਿਆਜ਼ ਤੇ ਚਾਦਰਾਂ ਚੜਾਉਣ ਦੀ ਰਸਮ ਸ਼ਾਮ 6 ਵਜੇ ਅਦਾ ਕੀਤੀ ਗਈ। ਸਲਾਨਾ ਉਰਸ ਮੁਬਾਰਕ ਦੌਰਾਨ ਵੱਡੀ ਗਿਣਤੀ ਵਿੱਚ ਦੂਰੋਂ ਦੂਰੋਂ ਪੁੱਜੇ ਸਾਧੂ ਸੰਤਾਂ, ਸਮਾਜ ਸੇਵੀਆਂ, ਸਿਆਸੀ ਸਖਸ਼ੀਅਤਾਂ, ਵਪਾਰੀ ਭਰਾਵਾਂ ਅਤੇ ਸ਼ਰਧਾਲੂਆਂ ਨੇ ਹਾਜ਼ਰੀ ਲਵਾਈ। ਦਰਗਾਹ ਦੇ ਸੇਵਾਦਾਰਾਂ ਵੱਲੋਂ ਦੂਰੋਂ ਦੂਰੋਂ ਪੁੱਜੇ ਸ਼ਰਧਾਲੂਆਂ ਦੀ ਆਦਰ ਸਤਿਕਾਰ ਸਹਿਤ ਸੇਵਾ ਕੀਤੀ ਗਈ। ਹਰ ਸਾਲ ਦੀ ਤਰ੍ਹਾਂ ਸਾਲਾਨਾ ਭੰਡਾਰੇ ਨੂੰ ਲੈ ਕੇ ਸਾਂਝਾ ਪੀਰ ਦੀ ਦਰਗਾਹ ਨੂੰ ਵੱਖ-ਵੱਖ ਤਰ੍ਹਾਂ ਦੀਆਂ ਰੰਗ-ਬਰੰਗੀਆਂ ਰੋਸ਼ਨੀਆਂ ਨਾਲ ਸਜਾਇਆ ਗਿਆ। ਦਰਗਾਹ 'ਤੇ ਵੱਡੀ ਗਿਣਤੀ ਵਿੱਚ ਆਉਂਦੇ ਸ਼ਰਧਾਲੂਆਂ ਦਾ ਉਤਸ਼ਾਹ ਦੇਖਦਿਆਂ ਹੀ ਬਣਦਾ ਸੀ । ਸਾਰਾ ਦਿਨ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਦੀ ਜਿੱਥੇ ਆਵਾਜਾਈ ਲੱਗੀ ਰਹੀ, ਉੱਥੇ ਹੀ ਦਰਗਾਹ ਦੇ ਸੇਵਾਦਾਰਾਂ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਹਰ ਤਰਾਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ । ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਸ਼੍ਰੀਮਤੀ ਪ੍ਰਨੀਤ ਕੌਰ, ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਸ. ਇੰਦਰਮੋਹਨ ਸਿੰਘ ਬਜਾਜ, ਕਾਂਗਰਸ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਮਹੰਤ ਹਰਵਿੰਦਰ ਖਨੌੜਾ, ਬੀ.ਜੇ.ਪੀ ਆਗੂ ਸੋਨੂੰ ਸੰਗਰ, ਪ੍ਰਧਾਨ ਸੁਰਿੰਦਰ ਕੁਮਾਰ ਸੂਦ, ਖਾਦੀ ਬੋਰਡ ਦੇ ਸਾਬਕਾ ਸੀਨੀਅਰ ਵਾਈਸ ਚੇਅਰਮੈਨ ਅਨਿਲ ਕੁਮਾਰ ਮਹਿਤਾ, ਸਾਬਕਾ ਚੇਅਰਮੈਨ ਕੇ.ਕੇ ਸ਼ਰਮਾ, ਸਮਾਜ ਸੇਵੀ ਡਾ. ਰਾਜੇਸ਼ ਸ਼ਰਮਾ, ਸਾਬਕਾ ਕੌਂਸਲਰ ਹਰੀਸ਼ ਕਪੂਰ, ਸੰਦੀਪ ਮਲਹੋਤਰਾ, ਘੱਟ ਗਿਣਤੀ ਕਮਿਸ਼ਨ ਪੰਜਾਬ ਦੇ ਮੈਂਬਰ ਸ਼ੇਰ ਖਾਨ ਅਤੇ ਦਰਗਾਹ ਦੇ ਸੇਵਾਦਾਰ ਵਿਜੇ ਕੁਮਾਰ ਵਡੇਰਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਧਾਰਮਿਕ, ਸਮਾਜਿਕ ਅਤੇ ਸਿਆਸੀ ਸਖਸ਼ੀਅਤਾਂ ਨੇ ਨਤਮਸਤਕ ਹੋ ਕੇ ਆਪਣੀ ਹਾਜ਼ਰੀ ਲਗਵਾਈ ।
Related Post
Popular News
Hot Categories
Subscribe To Our Newsletter
No spam, notifications only about new products, updates.