ਸ਼ਰਾਬ ਘੁਟਾਲੇ ਚ AAP ਦੇ ਇੱਕ ਹੋਰ ਮੰਤਰੀ ਤੇ ਸ਼ਿਕੰਜਾ! ED ਨੇ ਕੈਲਾਸ਼ ਗਹਿਲੋਤ ਨੂੰ ਭੇਜਿਆ ਸੰਮਨ
- by Jasbeer Singh
- March 30, 2024
ਨਵੀਂ ਦਿੱਲੀ- ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਬਕਾਰੀ ਨੀਤੀ ਨਾਲ ਸਬੰਧਤ ਕਥਿਤ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ ਕੈਲਾਸ਼ ਗਹਿਲੋਤ ਨੂੰ ਸੰਮਨ ਭੇਜਿਆ ਹੈ। ਗਹਿਲੋਤ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਵਿੱਚ ਟਰਾਂਸਪੋਰਟ ਮੰਤਰੀ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 21 ਮਾਰਚ ਨੂੰ ਇਸੇ ਮਾਮਲੇ ਵਿੱਚ ਜਾਂਚ ਏਜੰਸੀ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਈਡੀ ਨੇ ਗਹਿਲੋਤ ਨੂੰ ਸੰਮਨ ਭੇਜੇ ਹਨ। ਈਡੀ ਨੇ ਕੈਲਾਸ਼ ਗਹਿਲੋਤ ਨੂੰ ਸੰਮਨ ਜਾਰੀ ਕਰਕੇ ਅੱਜ ਹੀ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਬੁਲਾਇਆ ਹੈ।ਨਜਫਗੜ੍ਹ ਤੋਂ ਵਿਧਾਇਕ ਗਹਿਲੋਤ ਉਸ ਪੈਨਲ ਦਾ ਹਿੱਸਾ ਸਨ ਜਿਸ ਨੇ ਹੁਣ ਰੱਦ ਕੀਤੀ ਸ਼ਰਾਬ ਨੀਤੀ ਦਾ ਖਰੜਾ ਤਿਆਰ ਕੀਤਾ ਸੀ। ਸ਼ਰਾਬ ਨੀਤੀ ਮਾਮਲੇ ‘ਚ ਗ੍ਰਿਫਤਾਰ ਕੇਜਰੀਵਾਲ ਫਿਲਹਾਲ 2 ਅਪ੍ਰੈਲ ਤੱਕ ਈਡੀ ਦੀ ਹਿਰਾਸਤ ‘ਚ ਹਨ। ਇਸ ਤੋਂ ਪਹਿਲਾਂ ਦਿੱਲੀ ਦੀ ਇੱਕ ਅਦਾਲਤ ਨੇ ਕੇਜਰੀਵਾਲ ਨੂੰ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ, ਜਿਸ ਤੋਂ ਬਾਅਦ ਇਸ ਨੂੰ ਵਧਾ ਦਿੱਤਾ ਗਿਆ ਸੀ।ਇਸ ਮਾਮਲੇ ਵਿੱਚ ਸੀਐਮ ਕੇਜਰੀਵਾਲ ਤੋਂ ਇਲਾਵਾ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਸਾਬਕਾ ਮੰਤਰੀ ਸਤੇਂਦਰ ਜੈਨ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.