July 6, 2024 01:27:20
post

Jasbeer Singh

(Chief Editor)

Punjab, Haryana & Himachal

ਪੰਜਾਬ ਚ ਕਾਂਗਰਸ ਨੂੰ ਇਕ ਹੋਰ ਝਟਕਾ, ਸੰਸਦ ਮੈਂਬਰ ਪ੍ਰਨੀਤ ਕੌਰ ਭਾਜਪਾ ਵਿਚ ਸ਼ਾਮਲ

post-img

ਇਸ ਤੋਂ ਪਹਿਲਾਂ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਇੰਡੀਅਨ ਨੈਸ਼ਨਲ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਉਦੋਂ ਤੋਂ ਹੀ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਉਹ ਜਲਦੀ ਹੀ ਭਾਜਪਾ ‘ਚ ਸ਼ਾਮਲ ਹੋ ਸਕਦੀ ਹੈ।ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਤੋਂ ਪਹਿਲਾਂ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਇੰਡੀਅਨ ਨੈਸ਼ਨਲ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਉਦੋਂ ਤੋਂ ਹੀ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਉਹ ਜਲਦੀ ਹੀ ਭਾਜਪਾ ‘ਚ ਸ਼ਾਮਲ ਹੋ ਸਕਦੀ ਹੈ।ਦੱਸ ਦਈਏ ਕਿ ਪ੍ਰਨੀਤ ਕੌਰ ਪੰਜਾਬ ਦੀ ‘ਸ਼ਾਹੀ ਸੀਟ’ ਪਟਿਆਲਾ ਤੋਂ ਚਾਰ ਵਾਰ ਕਾਂਗਰਸ ਦੀ ਸੰਸਦ ਮੈਂਬਰ ਰਹਿ ਚੁੱਕੀ ਹੈ। ਹੁਣ ਉਹ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਕਿਹਾ ਕਿ ‘ਮੈਂ ਮੋਦੀ ਜੀ ਦੇ ਕੰਮ ਅਤੇ ਨੀਤੀਆਂ ਨੂੰ ਦੇਖ ਕੇ ਅਤੇ ਵਿਕਸਤ ਭਾਰਤ ਦੇ ਚੱਲ ਰਹੇ ਪ੍ਰੋਗਰਾਮ ਤੋਂ ਪ੍ਰਭਾਵਿਤ ਹੋ ਕੇ ਭਾਜਪਾ ‘ਚ ਸ਼ਾਮਲ ਹੋ ਰਹੀ ਹਾਂ। ਮੋਦੀ ਜੀ ਦੀ ਅਗਵਾਈ ਵਿੱਚ ਹੀ ਅਸੀਂ ਆਪਣੇ ਬੱਚਿਆਂ ਅਤੇ ਦੇਸ਼ ਨੂੰ ਸੁਰੱਖਿਅਤ ਰੱਖ ਸਕਦੇ ਹਾਂ। ਮੈਂ ਮੋਦੀ ਜੀ, ਨੱਡਾ ਜੀ ਅਤੇ ਭਾਜਪਾ ਦਾ ਧੰਨਵਾਦ ਕਰਦੀ ਹਾਂ।

Related Post