post

Jasbeer Singh

(Chief Editor)

Patiala News

ਸ਼ੰਭੂ ਬਾਰਡਰ ਤੇ ਹੋਈ ਇਕ ਹੋਰ ਕਿਸਾਨ ਦੀ ਮੌਤ

post-img

ਸ਼ੰਭੂ ਬਾਰਡਰ ਤੇ ਹੋਈ ਇਕ ਹੋਰ ਕਿਸਾਨ ਦੀ ਮੌਤ ਰਾਜਪੁਰਾ : ਪੰਜਾਬ-ਹਰਿਆਣਾ ਦੇ ਸ਼ੰਭੂ ਸਰਹੱਦ `ਤੇ ਕਿਸਾਨ ਮੋਰਚੇ `ਤੇ ਗਏ ਇੱਕ ਹੋਰ ਕਿਸਾਨ ਬਲਵਿੰਦਰ ਸਿੰਘ ਦੀ ਸ਼ੁੱਕਰਵਾਰ-ਸ਼ਨੀਵਾਰ ਦੀ ਰਾਤ ਨੂੰ ਮੌਤ ਹੋ ਗਈ । ਉਸ ਦੀ ਸਿਹਤ ਵਿਗੜਨ ਤੋਂ ਬਾਅਦ ਕਿਸਾਨ ਨੂੰ ਇਲਾਜ ਲਈ ਹਸਪਤਾਲ `ਚ ਭਰਤੀ ਕਰਵਾਇਆ ਗਿਆ। ਜਿੱਥੇ ਉਸ ਦੀ ਮੌਤ ਹੋ ਗਈ ।ਮ੍ਰਿਤਕ ਕਿਸਾਨ ਆਗੂ ਦੀ ਪਛਾਣ ਬਲਵਿੰਦਰ ਸਿੰਘ (72) ਵਜੋਂ ਹੋਈ ਹੈ। ਉਹ ਮੋਗਾ ਦਾ ਰਹਿਣ ਵਾਲਾ ਸੀ। ਬਲਵਿੰਦਰ ਸਿੰਘ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ। ਹਾਲ ਹੀ ਵਿੱਚ ਸਰਕਾਰ ਦੀ ਉਦਾਸੀਨਤਾ ਅਤੇ ਅਣਗਹਿਲੀ ਕਾਰਨ ਉਹ ਸ਼ੰਭੂ ਸਰਹੱਦ ’ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਹਿੱਸਾ ਬਣ ਗਿਆ ।ਬਲਵਿੰਦਰ ਸਿੰਘ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰ ਅਤੇ ਪਿੰਡ ਵਾਸੀ ਗਹਿਰੇ ਸੋਗ ਵਿੱਚ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਹ ਬਹੁਤ ਹੀ ਦੁਖਦਾਈ ਸਥਿਤੀ ਹੈ। ਕਿਸਾਨਾਂ ਨੂੰ ਆਪਣੇ ਅਜ਼ੀਜ਼ਾਂ ਦੀਆਂ ਲਾਸ਼ਾਂ ਨੂੰ ਮੋਢਿਆਂ `ਤੇ ਚੁੱਕ ਕੇ ਪਿੰਡ ਲਿਜਾਣਾ ਪੈਂਦਾ ਹੈ।

Related Post