post

Jasbeer Singh

(Chief Editor)

Patiala News

ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਮੁਹਿੰਮ : ਰਮੇਸ਼ ਸਿੰਗਲਾ

post-img

ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਮੁਹਿੰਮ : ਰਮੇਸ਼ ਸਿੰਗਲਾ ਪਟਿਆਲਾ, 29 ਮਾਰਚ () : ਪੰਜਾਬ ਵਿਚ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਲਈ ਭ੍ਰਿਸ਼ਟਾਚਾਰੀਆਂ ਦੀ ਸ਼ੁਰੂ ਕੀਤੀ ਗਈ ਫੜੋ ਫੜੀ ਮੁਹਿੰਮ ਤਹਿਤ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਕਰ ਰਹੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਵਾਲੀ ਸਰਕਾਰ ਨੇ ਹੁਣ ਤੱਕ ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਨਹੀਂ ਛੱਡਿਆ ਹੈ। ਚਾਹੇ ਉਹ ਕੋਈ ਵੀ ਹੋਵੇ, ਜਿਸਦੀਆਂ ਵੀ ਕਈ ਮਿਸਾਲਾਂ ਮਿਲਦੀਆਂ ਹਨ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਤੇ ਵਪਾਰ ਮੰਡਲ ਦੇ ਜੁਆਇੰਟ ਸੈਕਟਰੀ ਰਮੇਸ਼ ਸਿੰਗਲਾ ਨੇ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਜਿਸ ਦਿਨ ਤੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈਉਸ ਦਿਨ ਤੋਂ ਹੀ ਪੰਜਾਬ ਦੇ ਲੋਕਾਂ ਨਾਲ ਚੋਣਾਂ ਵੇਲੇ ਕੀਤੇ ਵਾਅਦੇ ਤਹਿਤ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਲਗਾਤਾਰ ਭ੍ਰਿਸ਼ਟਾਚਾਰੀਆਂ ਨੂੰ ਪੰਜਾਬ ਦੇ ਵਿਜੀਲੈਂਸ ਵਿਭਾਗ ਵਲੋਂ ਫੜਿਆ ਜਾ ਰਿਹਾ ਹੈਅਤੇ ਕਿਸੇ ਨੂੰ ਵੀ ਛੱਡਿਆ ਨਹੀਂ ਜਾ ਰਿਹਾ ਜੋ ਕਿ ਇਕ ਸ਼ਲਾਘਾਯੋਗ ਕਦਮ ਹੈ। ਰਮੇਸ਼ ਸਿੰਗਲਾ ਨੇ ਕਿਹਾ ਕਿ ਪਿਛਲੀਆਂ ਰਾਜਨੀਤਕ ਪਾਰਟੀ ਦੀਆਂ ਸਰਕਾਰਾਂ ਦੇ ਰਾਜ ਵਿਚ ਸਭ ਕੁੱਝ ਰਲ ਮਿਲ ਕੇ ਚਲਦਾ ਸੀ, ਜਿਸ ਕਾਰਨ ਵੱਡੇ ਮਗਰਮੱਛਾਂ ਨੂੰਤਾਂ ਹੱਥ ਹੀ ਨਹੀਂ ਪੈਂਦਾ ਸੀ ਪਰ ਜਦੋਂ ਤੋਂ ਆਪ ਪਾਰਟੀ ਦੀ ਸਰਕਾਰ ਨੇ ਪੰਜਾਬ ਵਿਚ ਲੋਕਾਂ ਦੇ ਸਹਿਯੋਗ ਨਾਲ ਸੱਤਾ ਸੰਭਾਲੀ ਤਾਂ ਭ੍ਰਿਸ਼ਟਾਰੀਆਂ ਨੂੰ ਹੱਥਾਂ ਪੈਰਾਂ ਦੀ ਪਾ ਦਿੱਤੀ। ਰਮੇਸ਼ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਰਾਜ ਵਿਚ ਕਿਸੇ ਵੀ ਤਰ੍ਹਾਂ ਤੋਂ ਭ੍ਰਿਸ਼ਟਾਰੀਆਂ ਨੂੰ ਬਖਸਿ਼ਆ ਨਹੀਂ ਜਾ ਰਿਹਾ ਹੈ, ਜਿਸ ਤਹਿਤ ਫੜੇ ਗਏ ਭ੍ਰਿਸ਼ਟਾਚਾਰੀਆਂ ਦੀ ਗਿਣਤੀ ਜੇਕਰ ਦੇਖੀ ਜਾਵੇ ਤਾਂ ਹਜ਼ਾਰਾਂ ਦੀ ਗਿਣਤੀ ਵਿਚ ਹੈਤੇ ਕਾਨੂੰਨ ਮੁਤਾਬਕ ਹੀ ਉਨ੍ਹਾਂ ਨੂੰ ਉਨ੍ਹਾਂ ਦੇ ਅੰਜਾਮ ਤੱਕ ਪਹੁੰਚਾਇਆ ਜਾਂਦਾ ਹੈ ਤਾਂ ਜੋ ਮੁੜ ਭ੍ਰਿਸ਼ਟਾਚਾਰ ਕਰਨ ਦੀ ਹਿਮਾਕਤ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਦੇ ਸਮੇਂ ਵਿਚ ਰਿਸ਼ਵਤ ਲੈਂਦੇ ਹੋਏ ਫੜੇ ਜਾਓ ਤੇ ਰਿਸ਼ਵਤ ਦੇ ਕੇ ਛੁੱਟ ਜਾਓ ਵਾਲਾ ਕੰਮ ਚੱਲ ਰਿਹਾ ਸੀ ਕਿਉਂਕਿ ਇਕ ਤਰ੍ਹਾਂ ਨਾਲ ਸਾਰੇ ਰਲੇ ਮਿਲੇ ਹੁੰਦੇ ਸਨ ਪਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਪੰਜਾਬ ਅੰਦਰ ਨਾ ਤਾਂ ਭ੍ਰਿਸ਼ਟਾਚਾਰ ਨੂੰ ਰਹਿਣ ਦਿੱਤਾ ਜਾਵੇਗਾ ਤੇ ਨਾ ਹੀ ਭ੍ਰਿਸ਼ਟਾਰੀਆਂ ਨੂੰ, ਜਿਸ ਸਦਕਾ ਇਹ ਮੁਹਿੰਮ ਵੱਡੇ ਪੱਧਰ ਤੇ ਜਾਰੀ ਹੈ ਤੇ ਭ੍ਰਿਸ਼ਟਾਚਾਰ ਹੋਣ ਤੱਕ ਇਸੇ ਤਰ੍ਹਾਂ ਜਾਰੀ ਰਹੇਗੀ।

Related Post