
ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਨਰਸਿੰਗ ਵਿਦਿਆਰਥੀਆਂ ਦੇ ਸਹਿਯੋਗ ਨਾਲ ਚਲਾਇਆ ਡੇਂਗੂ ਵਿਰੋਧੀ ਡਰਾਈ ਡੇਅ ਅਭਿਆਨ
- by Jasbeer Singh
- May 23, 2025

ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਨਰਸਿੰਗ ਵਿਦਿਆਰਥੀਆਂ ਦੇ ਸਹਿਯੋਗ ਨਾਲ ਚਲਾਇਆ ਡੇਂਗੂ ਵਿਰੋਧੀ ਡਰਾਈ ਡੇਅ ਅਭਿਆਨ, ਸਿਹਤ ਟੀਮਾਂ ਵੱਲੋ ਹੁਣ ਤੱਕ ਖੁਸ਼ਕ ਦਿਵਸ ਮੌਕੇ 158869 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ, 256 ਥਾਂਵਾਂ ਤੇ ਮੱਛਰਾਂ ਦਾ ਲ਼ਾਰਵਾ ਪਾਏ ਜਾਣ ਤੇ ਕਰਵਾਇਆ ਨਸ਼ਟ: ਸਿਵਲ ਸਰਜਨ ਡਾ.ਜਗਪਾਲਇੰਦਰ ਸਿੰਘ ਪਟਿਆਲਾ 23 ਮਈ ( ) ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਵਿਸ਼ੇਸ ਤੌਰ ਤੇ ਡੇਂਗੂ ਵਿਰੋਧੀ ਡਰਾਈ ਡੇਅ ਅਭਿਆਨ ਚਲਾਇਆ ਗਿਆ । ਜਿਸ ਦੀ ਅਗਵਾਈ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਕੀਤੀ। ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਨਰਸਿੰਗ ਸਕੂਲਾਂ/ਕਾਲਜ਼ਾਂ ਦੇ ਨਰਸਿੰਗ ਵਿਦਿਆਰਥੀਆਂ ਅਤੇ ਆਸ਼ਾ ਵਰਕਰ ਦੇ ਸਹਿਯੋਗ ਨਾਲ ਡੇਂਗੂ ਲਾਰਵੇ ਦੀ ਜਾਂਚ ਲਈ ਲਾਰਵੇ ਦੇ ਹਾਟ-ਸਪਾਟ ਇਲਾਕਿਆਂ ਦੀ ਚੈਕਿੰਗ ਲਈ ਜਿਲ੍ਹੇ ਭਰ ਵਿੱਚ ਸਪੈਸ਼ਲ ਕੰਪੇਨ ਚਲਾਈ ਗਈ । ਅੱਜ ਖਾਸ ਤੌਰ ਤੇ ਜਿਲ੍ਹਾ ਪਟਿਆਲਾ ਦੇ ਪੁਲਿਸ ਥਾਣੇ,ਪੁਲਿਸ ਚੋਂਕੀਆਂ ਅਤੇ ਪੁਲਿਸ ਲਾਈਨ ਦੀ ਚੈਕਿੰਗ ਕੀਤੀ ਗਈ । ਜਿਸ ਤਹਿਤ ਜਿਲ੍ਹੇ ਭਰ ਵਿੱਚ 36 ਪੁਲਿਸ ਥਾਣਿਆਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਘਰ-ਘਰ ਜਾ ਕੇ ਆਮ ਜਨਤਾ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਅਤੇ ਲੱਛਣ ਸਬੰਧੀ ਜਾਣਕਾਰੀ ਮੁੱਹਈਆ ਕਰਵਾਈ ਗਈ ਅਤੇ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਗਈ । ਜਿਨ੍ਹਾਂ ਘਰਾਂ ਅਤੇ ਥਾਵਾਂ ਵਿੱਚ ਡੇਂਗੂ ਦਾ ਲਾਰਵਾ ਮਿਲਿਆ, ਉਸ ਨੂੰ ਮੌਕੇ ਤੇ ਹੀ ਨਸ਼ਟ ਕੀਤਾ ਗਿਆ ।ਲੋਕਾਂ ਨੂੰ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਵਿੱਚ ਪਏ ਕਬਾੜ ਆਦਿ ਸਮਾਨ ਵਿੱਚ ਪਾਣੀ ਜਮਾਂ ਨਾ ਹੋਣ ਦਿੇਣ ਬਾਰੇ ਸਮਝਾਇਆ ਗਿਆ । ਇਸ ਅਭਿਆਨ ਵਿੱਚ ਟੀਮਾਂ ਦਾ ਨਿਰੀਖਣ ਸਿਵਲ ਸਰਜਨ ਸਮੇਤ ਜਿਲ੍ਹਾ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਵੱਲੋਂ ਕੀਤਾ ਗਿਆ। ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਪਣੇ ਆਲੇ ਦੁਆਲੇ ਦੀ ਸਫਾਈ ਰੱਖੀ ਜਾਵੇ ਅਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ,ਪਾਣੀ ਦੀ ਨਿਕਾਸੀ ਕੀਤੀ ਜਾਵੇ। ਜਿਲ੍ਹਾ ਐਪੀਡੇਮਿਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਡੇਂਗੂ ਵਿਰੋਧੀ ਚਲਾਏ ਡਰਾਈ ਡੇਅ ਅਭਿਆਨ ਅਧੀਨ ਸਟਾਫ ਦੀਆਂ ਟੀਮਾਂ ਨਾਲ ਨਰਸਿੰਗ ਵਿਦਿਆਰਥੀਆਂ ਵੱਲੋਂ ਜਿਲ੍ਹੇ ਭਰ ਦੇ 28514 ਘਰਾਂ ਵਿਚ ਪਹੰਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 91 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਉਹਨਾਂ ਇਹ ਵੀ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਖੁਸ਼ਕ ਦਿਵਸ ਮੁਹਿੰਮ ਤਹਿਤ 158869 ਤੋਂ ਵੱਧ ਘਰਾਂ ਦਾ ਸਰਵੇਕੀਤਾ ਜਾ ਚੁੱਕਾ ਹੈ, ਜਿਹਨਾਂ ਵਿੱਚ 256 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਹੈ ਅਤੇ ਸਬੰਧਿਤ ਪਰਿਵਾਰਾਂ ਨੂੰ ਅਗਾਂਹ ਲਈ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾ ਕਿਹਾ ਕਿ ਮੀਂਹ ਦਾ ਮੌਸਮ ਹੋਣ ਕਾਰਨ ਛੱਤਾਂ ਤੇ ਭਰਨ ਵਾਲੇ ਪਾਣੀ ਦੀ ਨਿਕਾਸੀ ਕੀਤੀ ਜਾਵੇ ਤਾਂ ਕਿ ਲਾਰਵੇ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਕਿਸੇ ਕਿਸਮ ਦਾ ਬੁਖਾਰ ਹੋਣ ਤੇ ਜਾਂਚ ਕਰਵਾਉਣੀ ਯਕੀਨੀ ਬਣਾਈ ਜਾਵੇ, ਜੋ ਕਿ ਸਰਕਾਰੀ ਸਿਹਤ ਸੰਸ਼ਥਾਵਾਂ ਵਿੱਚ ਮੁਫਤ ਮੌਜੂਦ ਹੈ। ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸੀਟਾਮੋਲ ਦੀ ਗੋਲੀ ਹੀ ਲਈ ਜਾਵੇ, ਹੋਰ ਦਵਾਈ ਡਾਕਟਰੀ ਸਲਾਹ ਨਾਲ ਹੀ ਲਈ ਜਾਵੇ। ਲੋਕਾਂ ਨੂੰ ਰਿਪੈਲੈਂਟ ਵਰਤਣ ਦੀ ਸਲਾਹ ਵਿੀ ਦਿੱਤੀ । ਉਹਨਾਂ ਕਿਹਾ ਕਿ ਇਹ ਗਤੀਵਿਧੀਆਂ ਲਗਾਤਾਰ ਜਾਰੀ ਰਹਿਣਗੀਆਂ।
Related Post
Popular News
Hot Categories
Subscribe To Our Newsletter
No spam, notifications only about new products, updates.