post

Jasbeer Singh

(Chief Editor)

Punjab

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਰਜ਼ੀਆਂ ਦੀ ਮੰਗ

post-img

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਰਜ਼ੀਆਂ ਦੀ ਮੰਗ - ਚਾਹਵਾਨ ਬੱਚੇ 31 ਜੁਲਾਈ ਤੋਂ ਪਹਿਲਾਂ ਰਜਿਸਟ੍ਰੇਸ਼ਨ ਕਰਵਾਉਣ - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸੰਗਰੂਰ, 2 ਜੂਨ : ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵੱਲੋਂ ਜਾਰੀ ਪੱਤਰ ਵਿੱਚ ਦਰਜ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸੰਗਰੂਰ ਨਵਨੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਹਰ ਸਾਲ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਬੱਚਿਆਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ, ਸਪੈਸ਼ਲ ਬੱਚੇ ਜਿਨ੍ਹਾਂ ਨੇ ਅਸਾਧਾਰਨ ਯੋਗਤਾਵਾਂ ਨਾਲ ਵਿਸ਼ੇਸ਼ ਅਸਾਧਾਰਣ ਉਪਲਬਧੀਆਂ ਹਾਸਿਲ ਕੀਤੀ ਹੋਵੇ, ਉਹ ਅਸਾਧਾਰਣ ਬੱਚੇ ਜਿਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ, ਜੋ ਕਿ ਰਾਸ਼ਟਰੀ ਪੱਧਰ 'ਤੇ ਮਾਨਤਾ ਦੇ ਹੱਕਦਾਰ ਹਨ, ਜੋ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ ਤੋਂ ਘੱਟ ਉਮਰ ਦੇ ਹਨ ਅਤੇ ਮੰਗੀ ਗਈ ਯੋਗਤਾ ਵਾਲੇ ਬੱਚੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੀ ਵੈਬਸਾਈਟ https://awards.gov.in ਉਤੇ ਆਪਣਾ ਰਜਿਸਟ੍ਰੇਸ਼ਨ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵੈਬਸਾਈਟ 'ਤੇ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ 31 ਜੁਲਾਈ 2025 ਹੈ। ਉਨ੍ਹਾਂ ਦੱਸਿਆ ਕਿ ਐਵਾਰਡ ਵਿੱਚ ਇੱਕ ਮੈਡਲ ਹੁੰਦਾ ਹੈ, ਜੋ ਕਿ ਪ੍ਰਧਾਨ ਮੰਤਰੀ ਵੱਲੋਂ ਦਿੱਤਾ ਜਾਂਦਾ ਹੈ।ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਜ਼ਿਲ੍ਹੇ ਦੇ ਹੋਣਹਾਰ ਬੱਚਿਆਂ ਦਾ ਰਜਿਸਟ੍ਰੇਸ਼ਨ ਕਰਵਾਇਆ ਜਾਵੇ ਤਾਂ ਜੋ ਇਨ੍ਹਾਂ ਬੱਚਿਆਂ ਨੂੰ ਇੱਕ ਵੱਖਰੀ ਪਹਿਚਾਣ ਮਿਲ ਸਕੇ। ਵਧੇਰੇ ਜਾਣਕਾਰੀ ਲਈ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸੰਗਰੂਰ ਦੇ ਫੋਨ ਨੰਬਰ 01672232100, 9256616132 ਤੇ ਸੰਪਰਕ ਕੀਤਾ ਜਾ ਸਕਦਾ ਹੈ।

Related Post