post

Jasbeer Singh

(Chief Editor)

Patiala News

16ਵੇਂ ਰੋਜ਼ਗਾਰ ਮੇਲੇ ਤਹਿਤ ਸਰਕਾਰੀ ਵਿਭਾਗ ਵਿਚ 51 ਹਜ਼ਾਰ ਉਮੀਦਵਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ

post-img

16ਵੇਂ ਰੋਜ਼ਗਾਰ ਮੇਲੇ ਤਹਿਤ ਸਰਕਾਰੀ ਵਿਭਾਗ ਵਿਚ 51 ਹਜ਼ਾਰ ਉਮੀਦਵਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ ਪਟਿਆਲਾ, 12 ਜੁਲਾਈ 2025 : ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਦੇਸ਼ ਭਰ ਦੇ 47 ਕੇਂਦਰਾਂ ’ਤੇ ਆਯੋਜਿਤ ਕੀਤੇ ਗਏ 16ਵੇਂ ਰੋਜ਼ਗਾਰ ਮੇਲੇ ਦੇ ਤਹਿਤ ਸਰਕਾਰੀ ਵਿਭਾਗਾਂ ਵਿੱਚ ਨਵੀਂ ਭਰਤੀ ਹੋਏ 51 ਹਜ਼ਾਰ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ।ਦੱਸਣਯੋਗ ਹੈ ਕਿ ਪਟਿਆਲਾ ਵਿਖੇ ਉਕਤ 16ਵਾਂ ਰੋਜ਼ਗਾਰ ਮੇਲਾ ਪਟਿਆਲਾ ਲੋਮੋਟਿਵ ਵਰਕਸ ਵਿਖੇ ਆਯੋਜਿਤ ਕੀਤਾ ਗਿਆ। ਉਨ੍ਹਾਂ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਵੀਡੀਓ ਕਾਨਫਰੰਸ ਰਾਹੀਂ ਸੰਬੋਧਨ ਕੀਤਾ।ਦੱਸਣਯੋਗ ਹੈ ਕਿ ਇਹ ਰੋਜ਼ਗਾਰ ਮੇਲਾ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਨਾਗਰਿਕਾਂ ਦੀ ਭਲਾਈ ਯਕੀਨੀ ਬਣਾਉਣ ਵੱਲ ਪ੍ਰਧਾਨ ਮੰਤਰੀ ਦੀ ਲਗਾਤਾਰ ਵਚਨਬੱਧਤਾ ਵੱਲ ਇੱਕ ਮਹੱਤਵਪੂਰਨ ਕਦਮ ਹੈ। ਰੋਜ਼ਗਾਰ ਮੇਲੇ ਵਿਚ ਪਹੰਚੇ ਉਮੀਦਵਾਰਾਂ ਨੰੁ ਨਿਯੁਕਤ ਪੱਤਰ ਦੇਣ ਤੋਂ ਬਾਅਦ ਸੰਬੋਧਨ ਕਰਦਿਆਂ ਮੁੱਖ ਪ੍ਰਸ਼ਾਸਕੀ ਅਧਿਕਾਰੀ ਰਾਜੇਸ਼ ਮੋਹਨ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਦੇ ਹੁਕਮਾਂ ਅਨੁਸਾਰ ਸਾਰੇ ਮੰਤਰਾਲੇ ਅਤੇ ਵਿਭਾਗ ਮਨਜ਼ੂਰਸ਼ੁਦਾ ਅਸਾਮੀਆਂ ਨੂੰ ਭਰਨ ਲਈ ਮਿਸ਼ਨ ਮੋਡ ’ਚ ਕੰਮ ਕਰ ਰਹੇ ਹਨ। ਕੁੱਲ ਕਿੰਨੇ ਉਮੀਦਵਾਰਾਂ ਨੂੰ ਦਿੱਤੇ ਗਏ ਹਨ ਨਿਯੁਕਤੀ ਪੱਤਰ ਪਟਿਆਲਾ ਵਿਖੇ ਹੋਏ ਰੋਜ਼ਗਾਰ ਮੇਲੇ ਦੌਰਾਨ ਕੁੱਲ 216 ਨਵੇਂ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ ਤੇ ਇਹ ਨਿਯੁਕਤੀ ਪੱਤਰ ਰਾਜੇਸ਼ ਮੋਹਨ ਮੁੱਖ ਪ੍ਰਸ਼ਾਸਕੀ ਅਧਿਕਾਰੀ ਵਲੋ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਨਿਯੁਕਤੀਆਂ ਰੇਲਵੇ ਮੰਤਰਾਲਾ, ਸਿਹਤ ਮੰਤ੍ਰਾਲਾ, ਡਾਕ ਵਿਭਾਗ, ਉੱਚ ਸਿੱਖਿਆ ਵਿਭਾਗ, ਪਾਣੀ ਸੰਸਾਧਨ ਵਿਭਾਗ ਆਦਿ ਵਿੱਚ ਹੋਈਆਂ ਹਨ। ਇਹ ਭਰਤੀਆਂ ਰੇਲਵੇ ਰਿਕਰੂਟਮੈਂਟ ਬੋਰਡ ਅਤੇ ਹੋਰ ਕੇਂਦਰੀ ਵਿਭਾਗਾਂ ਰਾਹੀਂ ਕੀਤੀਆਂ ਗਈਆਂ ਹਨ। ਚੋਣ ਪ੍ਰਕਿਰਿਆ ਨੂੰ ਤੇਜ਼ ਤੇ ਪ੍ਰੋਟਸਾਹਿਤ ਬਣਾਉਣ ਲਈ ਤਕਨੀਕੀ ਤੌਰ ’ਤੇ ਸਰਲ ਕੀਤਾ ਗਿਆ ਹੈ।

Related Post