post

Jasbeer Singh

(Chief Editor)

Punjab

139 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ

post-img

139 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ - ਜਿਲਾ ਸਿੱਖਿਆ ਅਫਸਰ (ਐਲੀ.ਸਿੱ.) ਸ਼ਾਲੂ ਮਹਿਰਾ ਨੇ ਸੌਂਪੇ ਨਿਯੁਕਤੀ ਪੱਤਰ ਪਟਿਆਲਾ :  ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਕੂਲੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ 1 ਅਪ੍ਰੈਲ ਨੂੰ 2500 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਤਕਸੀਮ ਕੀਤੇ ਗਏ। ਜਿਨ੍ਹਾਂ ਵਿਚੋਂ ਜਿਲਾ ਪਟਿਆਲਾ ਨੂੰ ਕੁੱਲ 139 ਈ. ਟੀ. ਟੀ. ਅਧਿਆਪਕ ਮਿਲੇ ਹਨ।ਇਨਾਂ ਅਧਿਆਪਕਾਂ ਨੂੰ ਜਿਲਾ ਸਿੱਖਿਆ ਅਫਸਰ (ਐਲੀ.ਸਿੱ.) ਪਟਿਆਲਾ ਸ਼ਾਲੂ ਮਹਿਰਾ ਵੱਲੋਂ ਨਿਯੁਕਤੀ ਪੱਤਰ ਪ੍ਰਦਾਨ ਕੀਤੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਦੇ ਤਹਿਤ ਨਵੇਂ ਅਧਿਆਪਕ ਨਿਯੁਕਤ ਕੀਤੇ ਜਾ ਰਹੇ ਹਨ ਤਾਂ ਜੋ ਬੱਚਿਆਂ ਦੀ ਪੜ੍ਹਾਈ ਨਿਰਵਿਘਨ ਜਾਰੀ ਰਹਿ ਸਕੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਲਈ ਵਚਨਬੱਧ ਹੈ ।  ਜਿਲਾ ਪਟਿਆਲਾ ਨੂੰ 139 ਅਧਿਆਪਕ ਮਿਲਣ 'ਤੇ ਜਿਲਾ ਸਿੱਖਿਆ ਅਫਸਰ ਨੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਲੈ ਕੇ ਬਹੁਤ ਹੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ਜਿਸ ਦੇ ਚਲਦਿਆਂ ਸਿੱਖਿਆ ਦਾ ਪੱਧਰ ਉੱਚਾ ਹੋਇਆ ਹੈ ਅਤੇ ਦਾਖਲਿਆਂ ਵਿੱਚ ਵੀ ਵਾਧਾ ਹੋਇਆ ਹੈ। ਉਨ੍ਹਾਂ ਨੇ ਨਵ ਨਿਯੁਕਤ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਪ੍ਰੇਰਿਆ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀ. ਸਿੱ.) ਮਨਵਿੰਦਰ ਕੌਰ ਭੁੱਲਰ, ਸਾਬਕਾ ਪ੍ਰਿੰਸੀਪਲ ਤੋਤਾ ਸਿੰਘ ਚਹਿਲ ਤੋਂ ਇਲਾਵਾ ਦਫਤਰੀ ਸਟਾਫ ਸੰਦੀਪ ਸਿੰਘ ਸਲੂਜਾ, ਗੁਰਪ੍ਰੀਤ ਸਿੰਘ, ਰਵਿੰਦਰ ਸਿੰਘ ਅਤੇ ਸੌਰਭ ਭਾਰਦਵਾਜ ਸਮੇਤ ਹੋਰ ਹਾਜ਼ਰ ਸਨ ।

Related Post